ਫੇਸਬੁੱਕ ’ਤੇ ਲਾਈਵ ਹੋ ਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਕੀਤਾ ਸੰਬੋਧਨ

ਫੇਸਬੁੱਕ ’ਤੇ ਲਾਈਵ ਹੋ ਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਕੀਤਾ ਸੰਬੋਧਨ
-‘ਮਿਸ਼ਨ ਫਤਿਹ’ ਤਹਿਤ ਜ਼ਿਲ੍ਹਾ ਵਾਸੀਆਂ ਨੂੰ ਸਾਵਧਾਨੀਆਂ ਅਪਨਾਉਣ ਦੀ ਕੀਤੀ ਅਪੀਲ
-ਲੋਕਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਜ਼ਿਲ੍ਹਾ ਪ੍ਰਸ਼ਾਸਨ ਹਰ ਸਥਿਤੀ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ : ਡਿਪਟੀ ਕਮਿਸ਼ਨਰ
-ਕਿਹਾ, ਜ਼ਿਲ੍ਹੇ ’ਚ ਕੋਵਿਡ-19 ਸਕਰੀਨਿੰਗ ਲਈ 60 ਫੀਸਦੀ ਘਰ-ਘਰ ਸਰਵੇ ਹੋ ਚੁੱਕਾ ਹੈ ਮੁਕੰਮਲ, ਰੋਜ਼ਾਨਾ 500 ਤੋਂ ਵੱਧ ਲੋਕਾਂ ਦੀ ਹੋ ਰਹੀ ਹੈ ਟੈਸਟਿੰਗ
-ਜ਼ਿਲ੍ਹੇ ’ਚ 54 ਰੈਪਿਡ ਰਿਸਪਾਂਸ ਟੀਮਾਂ ਤਾਇਨਾਤ, 6 ਪ੍ਰਾਈਵੇਟ ਹਸਪਤਾਲਾਂ ਨੇ ਵੀ ਕੋਵਿਡ-19 ਦੇ ਇਲਾਜ ਲਈ ਦਿੱਤੀ ਸਹਿਮਤੀ
ਹੁਸ਼ਿਆਰਪੁਰ, 16 ਜੁਲਾਈ (ADESH) :
ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਫੇਸਬੁੱਕ ਰਾਹੀਂ ਜ਼ਿਲ੍ਹਾ ਵਾਸੀਆਂ ਨਾਲ ਰੂ-ਬ-ਰੂ  ਹੋਏ ਅਤੇ ਕੋਵਿਡ-19 COVID-19 ਸਬੰਧੀ ਸਥਿਤੀ ਅਤੇ ਇਸ ਬਿਮਾਰੀ ਦੀ ਰੋਕਥਾਮ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਜ਼ਿਲ੍ਹਾ ਲੋਕ ਸੰਪਰਕ ਵਿਭਾਗ ਦੇ ਫੇਸਬੁੱਕ ਪੇਜ਼ ਰਾਹੀਂ ਜ਼ਿਲ੍ਹਾ ਵਾਸੀਆਂ ਨਾਲ ਰਾਬਤਾ ਕਾਇਮ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਨਾਲ ਇਸ ਮਹਾਂਮਾਰੀ ’ਤੇ ਕਾਫੀ ਹੱਦ ਤੱਕ ਕੰਟਰੋਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਸਥਿਤੀ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ।



ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ‘ਮਿਸ਼ਨ ਫਤਿਹ’ ਤਹਿਤ ਸਾਵਧਾਨੀਆਂ ਅਪਣਾ ਕੇ ਹੀ ਇਸ ਮਹਾਂਮਾਰੀ ’ਤੇ ਕਾਬੂ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਤੋਂ ਡਰਨ ਦੀ ਨਹੀਂ, ਬਲਕਿ ਸਾਵਧਾਨੀ ਅਪਣਾਉਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਿਹਤ ਅਤੇ ਪੁਲਿਸ ਵਿਭਾਗ ਦੇ ਮੁਲਾਜ਼ਮ ਲੋਕਾਂ ਦੀ ਸੁਰੱਖਿਆ 24 ਘੰਟੇ ਡਿਊਟੀ ’ਤੇ ਤਾਇਨਾਤ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਸਮੇਂ 54 ਰੈਪਿਡ ਰਿਸਪਾਂਸ ਟੀਮਾਂ ਤਾਇਨਾਤ ਹਨ, ਜੋ ਕਿ ਪੂਰੇ ਜ਼ਿਲ੍ਹੇ ਵਿੱਚ ਸੂਚਨਾ ਮਿਲਣ ’ਤੇ ਸ਼ੱਕੀ ਮਰੀਜ਼ਾਂ ਦੇ ਸੈਂਪਲ ਇਕੱਤਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਸੈਂਪÇਲੰਗ ਨੂੰ ਵੀ ਵਧਾਇਆ ਗਿਆ ਹੈ ਅਤੇ ਰੋਜ਼ਾਨਾ 500 ਤੋਂ ਵੱਧ ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੂਨ ਦੇ ਦਰਮਿਆਨ ਪੰਜਾਬ ਸਰਕਾਰ ਵਲੋਂ ਘਰ-ਘਰ ਸਰਵੇ ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਆਸ਼ਾ ਵਰਕਰ ਅਤੇ ਹੈਲਥ ਵਰਕਰ 30 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਸਕਰੀਨਿੰਗ ਕਰ ਰਹੀਆਂ ਹਨ ਅਤੇ ਸ਼ੱਕੀ ਮਾਮਲੇ ਸਾਹਮਣੇ ਆਉਣ ’ਤੇ ਉਨ੍ਹਾਂ ਦਾ ਟੈਸਟ ਵੀ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ ਤੱਕ 60 ਫੀਸਦੀ ਸਰਵੇ ਹੋ ਚੁੱਕਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਦ ਵੀ ਸਿਹਤ ਵਿਭਾਗ ਦੀ ਟੀਮ ਸਰਵੇ ਲਈ ਆਉਂਦੀ ਹੈ, ਤਾਂ ਉਸ ਦਾ ਸਹਿਯੋਗ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਹੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਟੈਸਟ ਦੀ ਲੋੜ ਪੈਂਦੀ ਹੈ, ਤਾਂ ਘਬਰਾਉਣ ਦੀ ਲੋੜ ਨਹੀਂ, ਕਿਉਂਕਿ ਇਹ ਟੈਸਟ ਆਪ ਲਈ ਅਤੇ ਆਪ ਦੇ ਪਰਿਵਾਰ ਦੀ ਸੁਰੱਖਿਆ ਲਈ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਆ ਰਹੇ ਪੋਜ਼ੀਟਿਵ ਕੇਸਾਂ ਨੂੰ ਰਿਆਤ ਬਾਹਰਾ ਸਥਿਤ ਕੋਵਿਡ ਕੇਅਰ ਸੈਂਟਰ ਵਿੱਚ ਰੱਖਿਆ ਜਾ ਰਿਹਾ ਹੈ, ਜਿਸ ਵਿੱਚ ਮਰੀਜ਼ਾਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ।

ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਲੈਵਲ-2 ਸੁਵਿਧਾ ਵੀ ਉਪਲਬੱਧ ਕਰਵਾਈ ਜਾ ਰਹੀ ਹੈ, ਜਿਸ ਵਿੱਚ ਜੇਕਰ ਮਰੀਜ ਨੂੰ ਆਕਸੀਜਨ ਸਪੋਰਟ ਚਾਹੀਦੀ ਹੈ, ਤਾਂ ਉਸ ਨੂੰ ਇਹ ਸੁਵਿਧਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਸਿਰਫ ਸਰਕਾਰੀ ਹਸਪਤਾਲ ਹੀ ਕੋਵਿਡ-19 ਦੇ ਮਰੀਜ਼ਾਂ ਨੂੰ ਦਾਖਲ ਕਰਨ ਤੋਂ ਲੈ ਕੇ ਇਲਾਜ ਕਰਨ ਵਿੱਚ ਲੱਗੇ ਹੋਏ ਸਨ, ਪਰ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਹੁਣ ਜ਼ਿਲ੍ਹੇ ਦੇ  ਪ੍ਰਾਈਵੇਟ ਹਸਪਤਾਲ ਵੀ ਅੱਗੇ ਆਏ ਹਨ। ਇਸ ਸਬੰਧੀ ਜ਼ਿਲ੍ਹੇ ਦੇ 6 ਪ੍ਰਾਈਵੇਟ ਹਸਪਤਾਲਾਂ ਦੇ ਸਹਿਮਤੀ ਪ੍ਰਗਟ ਕੀਤੀ ਹੈ ਕਿ ਉਹ ਵੀ ਕੋਵਿਡ-19 ਦੇ ਮਰੀਜ਼ਾਂ ਦਾ ਇਲਾਜ ਕਰਨਗੇ ਅਤੇ ਜੇਕਰ ਕਿਸੇ ਨੂੰ ਵੈਂਟੀਲੀਟਰ ਜਾਂ ਆਈ.ਸੀ.ਯੂ ਦੀ ਲੋੜ ਹੋਵੇ, ਤਾਂ ਉਹ ਇਨ੍ਹਾਂ ਮਰੀਜ਼ਾਂ ਨੂੰ ਪ੍ਰਦਾਨ ਕਰਨਗੇ।

ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਮਾਸਕ ਨਾ ਪਹਿਨਣ ਵਾਲੇ ਅਤੇ ਸਮਾਜਿਕ ਦੂਰੀ ਦੀ ਪਾਲਣਾ ਦੀ ਉਲੰਘਣਾ ਕਰਨ ਵਾਲਿਆਂ ਦਾ ਹੁਣ ਤੱਕ ਕਰੀਬ 60 ਲੱਖ ਰੁਪਏ ਦੇ ਚਲਾਨ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਜਿਨ੍ਹਾਂ 5 ਸਥਾਨਾਂ ਦਾ ਬਾਰਡਰ ਹਿਮਾਚਲ ਪ੍ਰਦੇਸ਼ ਨਾਲ ਲੱਗਦਾ ਹੈ, ਉਥੇ ਚੈਕ ਪੋਸਟ ਬਣਾਈ ਗਈ ਹੈ ਅਤੇ ਪੰਜਾਬ ਵਿੱਚ ਦਾਖਲ ਹੋਣ ਵਾਲੇ ਹਰ ਵਿਅਕਤੀ ਦੀ ਸਕਰੀਨਿੰਗ ਕੀਤੀ ਜਾਂਦੀ ਹੈ ਅਤੇ ਉਸ ਨੂੰ ਕੋਵਾ ਐਪ ਡਾਊਨਲੋਡ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਤੋਂ ਆਏ ਵਿਅਕਤੀਆਂ ਨੂੰ ਹੁਸ਼ਿਆਰਪੁਰ ਦੇ ਕੋਵਿਡ ਕੇਅਰ ਸੈਂਟਰ ਵਿੱਚ 7 ਦਿਨਾਂ ਲਈ ਕੁਆਰਨਟੀਨ ਕੀਤਾ ਜਾ ਰਿਹਾ ਹੈ ਅਤੇ ਰਿਪੋਰਟ ਨੈਗੇਟਿਵ ਹੋਣ ਤੋਂ ਬਾਅਦ ਉਨ੍ਹਾਂ ਨੂੰ ਘਰਾਂ ਵਿੱਚ ਵੀ 7 ਦਿਨ ਲਈ ਕੁਆਰਨਟੀਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਵਿਧਾ ਲਈ ਜ਼ਿਲ੍ਹਾ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜੋ ਕਿ ਲੋਕਾਂ ਲਈ ਸਹਾਈ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਲੋਕ ਜ਼ਿਲ੍ਹਾ ਕੰਟਰੋਲ ਰੂਮ ਨੰਬਰ 01882-220412 ’ਤੇ ਸੰਪਰਕ ਕਰ ਸਕਦੇ ਹਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply