LATEST BRAKING NEWS : ਅੱਜ ਰਿਆਤ ਬਾਹਰਾ ਇੰਸਟੀਚਿਊਟ ਹੁਸ਼ਿਆਰਪੁਰ ਵਿਖੇ ਲਗਾਏ ਮੈਗਾ ਰੋਜ਼ਗਾਰ ਮੇਲੇ ਦੌਰਾਨ ਭਾਰੀ ਇਕੱਠ

ਹੁਸ਼ਿਆਰਪੁਰ (ਆਦੇਸ਼ ਪਰਮਿੰਦਰ ਸਿੰਘ, ਰਿੰਕੂ ਥਾਪਰ, ਸਤਵਿੰਦਰ ਸਿੰਘ) 
ਬਿਜ਼ਨੈਸ ਫਸਟ ਪੋਰਟਲ ਉਦਯਗਿਕ ਖੇਤਰ ਲਈ ਸਰਕਾਰ ਦਾ ਨਿਵੇਕਲਾ ਉਪਰਾਲਾ : ਕੈਬਨਿਟ ਮੰਤਰੀ 
ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸੂਬੇ ਵਿੱਚ ਘਰ-ਘਰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਇਸੇ ਵਚਨਬੱਧਤਾ ਸਦਕਾ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਯੋਜਨਾ ਸ਼ੁਰੂ ਕੀਤੀ ਗਈ ਹੈ। ਉਹ ਅੱਜ ਰਿਆਤ ਬਾਹਰਾ ਇੰਸਟੀਚਿਊਟ ਹੁਸ਼ਿਆਰਪੁਰ ਵਿਖੇ ਲਗਾਏ ਮੈਗਾ ਰੋਜ਼ਗਾਰ ਮੇਲੇ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ।

ਇਸ ਮੌਕੇ ਹਲਕਾ ਅਤੇ ਜ਼ਿਲ•ਾ ਪ੍ਰਧਾਨ ਕਾਂਗਰਸ ਅਤੇ ਹਲਕਾ ਵਿਧਾਇਕ ਸ਼ਾਮਚੁਰਾਸੀ ਸ੍ਰੀ ਪਵਨ ਕੁਮਾਰ ਆਦੀਆ, ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ, ਵਿਧਾਇਕ ਟਾਂਡਾ ਸ੍ਰੀ ਸੰਗਤ ਸਿੰਘ ਗਿਲਜੀਆਂ, ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ, ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਅਤੇ ਚੇਅਰਮੈਨ ਰਿਆਤ ਬਾਹਰਾ ਗਰੁੱਪ ਸ੍ਰੀ ਗੁਰਵਿੰਦਰ ਸਿੰਘ ਬਾਹਰਾ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।


ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਪੂਰੇ ਸੂਬੇ ਵਿੱਚ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਤਾਂ ਜੋ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦਿੱਤਾ ਜਾ ਸਕੇ। ਉਨ•ਾਂ ਕਿਹਾ ਕਿ ਇਸੇ ਲੜੀ ਤਹਿਤ ਹੁਸ਼ਿਆਰਪੁਰ ਵਿਖੇ ਲਗਾਏ ਮੈਗਾ ਰੋਜ਼ਗਾਰ ਮੇਲੇ ਦੌਰਾਨ ਨੌਜਵਾਨਾਂ ਵਲੋਂ ਕੀਤੀ ਭਾਰੀ ਸ਼ਿਰਕਤ ਇਹ ਸਾਬਤ ਕਰਦੀ ਹੈ ਕਿ ਉਹ ਇਨ•ਾਂ ਰੋਜ਼ਗਾਰ ਮੇਲਿਆਂ ਤੋਂ ਲਾਹਾ ਲੈ ਰਹੇ ਹਨ।

ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਦਯੋਗਾਂ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ ਹੈ, ਤਾਂ ਜੋ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ। ਉਨ•ਾਂ ਕਿਹਾ ਕਿ ਸਰਕਾਰ ਵਲੋਂ ਅੱਜ ਉਦਯੋਗਾਂ ਨੂੰ ਇਕ ਉਸਾਰੂ ਮਾਹੌਲ ਦਿੱਤਾ ਗਿਆ ਹੈ ਅਤੇ ਇਸੇ ਮਾਹੌਲ ਸਦਕਾ ਵੱਡੇ ਪੱਧਰ ‘ਤੇ ਉਦਯੋਗ ਸਥਾਪਿਤ ਹੋ ਰਹੇ ਹਨ। ਉਨ•ਾਂ ਕਿਹਾ ਕਿ ਬਿਜ਼ਨੈਸ ਫਸਟ ਪੋਰਟਲ ਉਦਯਗਿਕ ਖੇਤਰ ਨੂੰ ਮਜ਼ਬੂਤ ਕਰਨ ਲਈ ਚੁੱÎਕਿਆ ਸਰਕਾਰ ਦਾ ਇਕ ਨਿਵੇਕਲਾ ਉਪਰਾਲਾ ਹੈ।

ਸ੍ਰੀ ਅਰੋੜਾ ਨੇ ਕਿਹਾ ਕਿ ਜਿਥੇ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਕੇ ਪੈਰਾਂ ਸਿਰ ਖੜ•ਾ ਕੀਤਾ ਜਾ ਰਿਹਾ ਹੈ, ਉਥੇ ਇਸ ਉਪਰਾਲੇ ਨਾਲ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰੱਖਣ ਦਾ ਯਤਨ ਵੀ ਕੀਤਾ ਜਾ ਰਿਹਾ ਹੈ। ਸਮਾਰੋਹ ਦੌਰਾਨ ਸ੍ਰੀ ਅਰੋੜਾ ਨੇ ਨੌਜਵਾਨਾਂ ਨੂੰ ਜਾਬ ਲੈਟਰ ਸੌਂਪਦਿਆਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਦੀ ਅਪੀਲ ਵੀ ਕੀਤੀ। ਉਨ•ਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਇਨ•ਾਂ ਰੋਜ਼ਗਾਰ ਮੇਲਿਆਂ ਦਾ ਲਾਭ ਲੈਣ।

ਹਲਕਾ ਵਿਧਾਇਕ ਸ੍ਰੀ ਸੰਗਤ ਸਿੰਘ ਗਿਲਜੀਆਂ, ਹਲਕਾ ਵਿਧਾਇਕ ਸ੍ਰੀ ਪਵਨ ਕੁਮਾਰ ਆਦੀਆ ਅਤੇ ਹਲਕਾ ਵਿਧਾਇਕ  ਡਾ. ਰਾਜ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਮੁਹੱਈਆ ਕਰਵਾਉਣ ਲਈ ਇਹ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਉਨ•ਾਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਸੂਬਾ ਵਾਸੀਆਂ ਨਾਲ ਜੋ ਵਾਅਦੇ ਕੀਤੇ ਗਏ ਹਨ, ਉਨ•ਾਂ ਨੂੰ ਬਾਖੂਬੀ ਨਿਭਾਇਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਮੈਗਾ ਰੋਜ਼ਗਾਰ ਮੇਲੇ ਵਿੱਚ ਹੁਸ਼ਿਆਰਪੁਰ ਤੋਂ ਇਲਾਵਾ ਦੇਸ਼ ਵਿਆਪੀ ਕਰੀਬ 62 ਨਾਮੀ ਕੰਪਨੀਆਂ ਵਲੋਂ ਯੋਗ ਨੌਜਵਾਨਾਂ ਦੀ ਇੰਟਰਵਿਊ ਲਈ ਗਈ ਹੈ। ਉਨ•ਾਂ ਕਿਹਾ ਕਿ ਇਨ•ਾਂ ਕੰਪਨੀਆਂ ਵਲੋਂ ਯੋਗਤਾ ਮੁਤਾਬਕ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ•ਾਂ ਕਿਹਾ ਕਿ ਜ਼ਿਲ•ੇ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਕਰੀਬ 4150 ਨੌਜਵਾਨਾਂ ਵਲੋਂ ਰਜਿਸਟ੍ਰੇਸ਼ਨ ਕਰਵਾਈ ਗਈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਭਾਰੀ ਗਿਣਤੀ ‘ਚ ਨੌਜਵਾਨ ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਲਗਾਏ ਜਾ ਰਹੇ ਮੈਗਾ ਰੋਜ਼ਗਾਰ ਮੇਲਿਆਂ ਵਿੱਚ ਵਿਸ਼ਵਾਸ਼ ਪ੍ਰਗਟਾ ਰਹੇ ਹਨ।

 

 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਆਈ.ਏ.ਐਸ. (ਅੰਡਰ ਟਰੇਨਿੰਗ) ਸ੍ਰੀ ਗੌਤਮ ਜੈਨ, ਸਹਾਇਕ ਕਮਿਸ਼ਨਰ (ਜ) ਸ੍ਰੀ ਰਣਦੀਪ ਸਿੰਘ ਹੀਰ, ਵਧੀਕ ਸਹਾਇਕ ਕਮਿਸ਼ਨਰ ਸ੍ਰੀ ਅਮਿਤ ਸਰੀਨ, ਕੈਂਪਸ ਡਾਇਰੈਕਟਰ ਡਾ. ਚੰਦਰ ਮੋਹਨ, ਜ਼ਿਲ•ਾ ਰੋਜ਼ਗਾਰ ਅਫ਼ਸਰ ਸ੍ਰੀ ਜਸਵੰਤ ਰਾਏ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

Related posts

Leave a Reply