ਕੈਪਟਨ ਸਾਹਿਬ!ਅਸੀਂ ਦੁੱਖ ਕਿਸ ਅੱਗੇ ਰੋਈਏ ਮਾਮਲਾ ਜੰਗਲਾਤ ਵਰਕਰਾਂ ਨੂੰ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਦਾ
ਗੁਰਦਾਸਪੁਰ 16 ਜੁਲਾਈ ( ਅਸ਼ਵਨੀ ) :- ਪੰਜਾਬ ਨੂੰ ਹਰਾ ਭਰਾ ਬਣਾਕੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਦੇ ਸਰਕਾਰੀ ਦਾਅਵਿਆਂ ਦੀ ਫੂਕ ਉਸ ਸਮੇਂ ਨਿਕਲ ਗਈ ਹੈ ਜਦੋਂ ਜੰਗਲਾਤ ਵਿਭਾਗ ਪੰਜਾਬ ਵੱਲੋਂ ਅਪਣੀ ਸਾਲ 2020–21 ਦੇ ਭਵਿੱਖੀ ਯੋਜਨਾਵਾਂ ਦਾ ਖਰੜਾ ਅਜੇ ਤੱਕ ਪਾਸ ਨਾ ਹੋਣ ਕਰਕੇ ਜੰਗਲਾਤ ਵਿਭਾਗ ਦੇ ਸੈਂਕੜੇ ਵਰਕਰਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਜਾਰੀ ਨਹੀਂ ਹੋ ਸਕੀਆਂ। ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਛਪਾਲ ਸਿੰਘ ਅਤੇ ਗੁਰਦਾਸਪੁਰ ਦੇ ਜਿਲਾ ਪ੍ਰਧਾਨ ਨਿਰਮਲ ਸਿੰਘ ਸਰਵਾਲੀ ਨੇ ਪੰਜਾਬ ਸਰਕਾਰ ਦੀਆਂ ਮਜ਼ਦੂਰ ਮਾਰੂ ਨੀਤੀਆਂ ਦਾ ਪਰਦਾਫਾਸ਼ ਕਰਦੇ ਹੋਏ ਕਿਹਾ ਕਿ ਇੱਕ ਪਾਸੇ ਸਰਕਾਰ ਨੇ ਕਰੋਨਾ ਮਹਾਂਮਾਰੀ ਦਾ ਬਹਾਨਾ ਲਗਾ ਕੇ ਹੱਕਾਂ ਦੀ ਆਵਾਜ਼ ਨੂੰ ਕੁਚਲਣ ਲਈ ਧਰਨਾ ਮੁਜ਼ਾਹਰਾ ਕਰਨ ਤੇ ਪਾਬੰਦੀ ਲਗਾ ਦਿੱਤੀ ਹੈ। ਹੱਕ ਮੰਗਦੇ ਲੋਕਾਂ ਉਪਰ ਪਰਚੇ ਦਰਜ ਕੀਤੇ ਜਾ ਰਹੇ ਹਨ।
ਸਰਕਾਰ ਦੀ ਸਾਰੀ ਪ੍ਰਸ਼ਾਸ਼ਨਿਕ ਮਸੀਨਰੀ ਨੇ ਅਵਾਮ ਦੀਆਂ ਸਮੱਸਿਆਂਵਾਂ ਸੁਣਨ ਤੋਂ ਆਕੀ ਹੋਕੇ ਆਪਣੇ ਦਫਤਰਾਂ ਦੇ ਬੂਹੇ ਬੰਦ ਕਰ ਲਏ ਹਨ। ਇਸ ਮੌਕੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਗੁਰਦਾਸਪੁਰ ਦੇ ਆਗੂ ਅਸ਼ਵਨੀ ਕੁਮਾਰ ਕਲਾਨੌਰ ਅਤੇ ਦਵਿੰਦਰ ਸਿੰਘ ਕਾਦੀਆਂ ਨੇ ਸਰਕਾਰ ਤੇ ਦੋਸ਼ ਲਾਇਆ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਪਣੀਆਂ ਮੰਗਾਂ ਲਈ ਮੋਬਾਈਲ ਫੋਨ ਤੇ ਗੱਲਬਾਤ ਕਰਨ ਦੀ ਹਦਾਇਤ ਕੀਤੀ ਹੈ ਪਰ ਉਹਨਾਂ ਕੋਲ ਆਧੁਨਿਕ ਡਿਜੀਟਲ ਸਾਧਨ ਨਾ ਹੋਣ ਕਰਕੇ ਆਪਣੀਆਂ ਦੁੱਖ ਤਕਲੀਫ ਕਿਸੇ ਨੂੰ ਦੱਸ ਨਹੀਂ ਸਕਦੇ। ਵਣ ਮਹਾਂਉਤਸਵ ਦਾ ਸਮਾਂ ਆਉਣ ਤੇ ਵੀ ਬੂਟੇ ਲਾਉਣ ਦਾ ਕੰਮ ਸ਼ੁਰੂ ਨਾ ਹੋਣ ਤੇ ਉਨ੍ਹਾਂ ਦਾ ਰੁਜਗਾਰ ਖੁੱਸਣ ਦਾ ਖਦਸ਼ਾ ਬਣਿਆ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਦਾ ਬਹਾਨਾ ਬਣਾ ਕੇ ਕਿਰਤੀਆਂ ਦੀ ਤਨਖਾਹ ਵਧਾਉਣ ਵਾਲਾ ਪੱਤਰ ਪਹਿਲੀ ਮਈ ਨੂੰ ਵਾਪਸ ਲੈ ਲਿਆ ਹੈ।
ਮਾਰਚ ਮਹੀਨੇ ਲਾਕ ਡਾਊਨ ਸਮੇਂ ਦੀ ਕੱਟੀ ਤਨਖਾਹ ਵੀ ਅਜੇ ਜਾਰੀ ਨਹੀਂ ਕੀਤੀ।ਉਧਰ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸ਼ਾਸਤਰੀ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੰਗਲਾਤ ਮੁਲਾਜ਼ਮਾਂ ਦੀ ਬਣਦੀ ਤਨਖਾਹ ਜਲਦੀ ਤੋਂ ਜਲਦੀ ਜਾਰੀ ਕੀਤੀ ਜਾਵੇ ਅਤੇ ਵੀਹ ਵੀਹ ਸਾਲ ਤੋਂ ਕੰਮ ਕਰਦੇ ਹੋਏ ਕੱਚੇ ਵਰਕਰਾਂ ਨੂੰ ਪੱਕਾ ਕੀਤਾ ਜਾਵੇ ਇਸ ਮੌਕੇ ਬਲਵੀਰ ਸਿੰਘ ,ਬਲਕਾਰ ਸਿੰਘ,ਨਰਿੰਦਰ ਸਿੰਘ ਕਾਦੀਆਂ,ਮੰਗਲ ਸਿੰਘ,ਕਸ਼ਮੀਰ ਸਿੰਘ,ਰਣਧੀਰ ਸਿੰਘ,ਬਲਵਿੰਦਰ ਸਿੰਘ ਅਤੇ ਕਸ਼ਮੀਰ ਸਿੰਘ ਹਾਜ਼ਰ ਸਨ।
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
EDITOR
CANADIAN DOABA TIMES
Email: editor@doabatimes.com
Mob:. 98146-40032 whtsapp