ਸਰੀਰਕ ਸਿੱਖਿਆ ਅਧਿਆਪਕਾਂ ਦੀਆਂ ਰੁਕੀਆਂ ਤਨਖਾਹਾਂ ਜਾਰੀ ਕੀਤੀਆਂ ਜਾਣ : ਡੀ ਟੀ ਐਫ ਪੰਜਾਬ

ਸਰੀਰਕ ਸਿੱਖਿਆ ਅਧਿਆਪਕਾਂ ਦੀਆਂ ਰੁਕੀਆਂ ਤਨਖਾਹਾਂ ਜਾਰੀ  ਕੀਤੀਆਂ ਜਾਣ : ਡੀ ਟੀ ਐਫ ਪੰਜਾਬ

ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਵਲੋਂ ਮਸਲੇ ਹੱਲ ਕਰਨ ਦਾ ਦਿੱਤਾ ਭਰੋਸਾ

ਗੁਰਦਾਸਪੁਰ 17 ਜੁਲਾਈ  ( ਅਸ਼ਵਨੀ ) :- ਸਰੀਰਕ ਸਿੱਖਿਆ ਅਧਿਆਪਕਾਂ ਦੀਆਂ ਰੁਕੀਆਂ ਤਨਖਾਹਾਂ ਜਾਰੀ ਕਰਵਾਉਣ ਅਤੇ ਐਸ ਐਸ ਏ ਰਮਸਾ ਵਿਚੋਂ ਪੱਕੇ ਹੋਏ ਮਾਸਟਰਾਂ ਨੂੰ ਪੀਪੀਉ ਨੰਬਰ ਦੇਣ ਲਈ  ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਗੁਰਦਾਸਪੁਰ ਦਾ ਵਫ਼ਦ ਜਿਲਾ ਪ੍ਰਧਾਨ ਹਰਜਿੰਦਰ ਸਿੰਘ ਵਡਾਲਾ ਬਾਂਗਰ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਕੂਲਜ ਨੂੰ ਮਿਲਿਆ।ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਰਨਲ ਸਕੱਤਰ ਅਮਰਜੀਤ ਸਿੰਘ ਮਨੀ ਨੇ ਦੱਸਿਆ ਕਿ ਸਿਖਿਆ ਵਿਭਾਗ ਪੰਜਾਬ ਵੱਲੋਂ ਲੰਮੇ ਸਮੇਂ ਤੋਂ ਮਿਡਲ ਅਤੇ ਹਾਈ ਸਕੂਲਾਂ ਵਿਚ ਕੰਮ ਕਰਦੇ ਪੀ ਟੀ ਆਈ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਕੱਚੀਆਂ ਕਰਨ ਨਾਲ ਉਨ੍ਹਾਂ ਦੀਆਂ ਤਨਖ਼ਾਹਾਂ ਜਾਰੀ ਹੋਣ ਵਿੱਚ ਸੱਮਸਿਆ ਪੈਦਾ ਹੋ ਗਈ ਹੈ। 

ਉਨਾਂ ਕਿਹਾ ਕਿ ਬਹੁਤ ਸਾਰੇ ਮਿਡਲ ਸਕੂਲ ਸਰੀਰਕ ਸਿੱਖਿਆ ਅਧਿਆਪਕਾਂ ਤੋਂ ਸੱਖਣੇ ਹੋ ਗਏ ਹਨ। ਸਰੀਰਕ ਸਿੱਖਿਆ ਅਧਿਆਪਕਾਂ ਵਿਚ ਸਮੇਂ ਸਿਰ ਤਰੱਕੀਆਂ ਨਾ ਹੋਣ ਕਰਕੇ ਨਿਰਾਸ਼ਤਾ ਦੀ ਭਾਵਨਾ ਪੈਦਾ ਹੋ ਰਹੀ ਹੈ। ਵਫ਼ਦ ਨੇ ਨਵੇਂ ਪੱਕੇ ਹੋਏ ਮਾਸਟਰਾਂ ਨੂੰ ਪੀਪੀਉ ਨੰਬਰ ਜਾਰੀ ਕਰਨ ਦੀ ਮੰਗ ਨੂੰ ਪੂਰਾ ਕਰਨ ਤੇ ਜ਼ੋਰ ਦਿੱਤਾ।  ਮੈਡੀਕਲ ਬਿਲਾਂ ਦਾ ਬਜਟ ਜਾਰੀ ਕਰਨ,ਸੇਵਾ ਮੁਕਤ ਹੋਏ ਅਧਿਆਪਕਾਂ ਦੀਆਂ ਸਮੱਸਿਆਂਵਾਂ ਹੱਲ ਕਰਨ ਤੋਂ ਇਲਾਵਾ ਬੱਚਿਆਂ ਦੀ ਪੜ੍ਹਾਈ ਸਬੰਧੀ ਮੁੱਦੇ ਉਠਾਏ ਗਏ।  ਸਰਦਾਰ ਹਰਦੀਪ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਕੂਲਜ ਵਲੋਂ ਮੰਗਾਂ ਦਾ ਜਲਦੀ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਡਿਪਟੀ ਜਿਲਾ ਸਿਖਿਆ ਅਫਸਰ ਸੈਕੰਡਰੀ ਸਰਦਾਰ ਲਖਵਿੰਦਰ ਸਿੰਘ ਤੋਂ ਇਲਾਵਾ  ਜ਼ਿਲ੍ਹਾ ਕਮੇਟੀ ਆਗੂ ਹਰਦੀਪ ਰਾਜ,ਸਤਨਾਮ ਸਿੰਘ ਅਤੇ ਗੁਰਦਿਆਲ ਚੰਦ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply