LATEST : ਸਪਰੇਅ ਯਕੀਨੀ ਬਣਾਈ ਜਾਵੇ: ਸਾਂਪਲਾ

 
ਹੁਸ਼ਿਆਰਪੁਰ, 17 ਨਵੰਬਰ (ਆਦੇਸ਼ ਪਰਮਿੰਦਰ ਸਿੰਘ, ਰਿੰਕੂ ਥਾਪਰ)
ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਸੇਵਾ ਭਾਵਨਾ ਨਾਲ ਜ਼ਿਲ•ਾ ਵਾਸੀਆਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਹ ਅੱਜ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ•ਾ ਵਿਕਾਸ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਤਹਿਤ ਕੀਤੀ ਮੀਟਿੰਗ ਦੌਰਾਨ ਸਿਹਤ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ਉਨ•ਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।


ਕੇਂਦਰੀ ਰਾਜ ਮੰਤਰੀ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਸੁਚਾਰੂ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਇਨ•ਾਂ ਸਕੀਮਾਂ ਬਾਰੇ ਜਾਗਰੂਕਤਾ ਵੀ ਫੈਲਾਈ  ਜਾਵੇ, ਤਾਂ ਜੋ ਵੱਧ ਤੋਂ ਵੱਧ ਲੋਕ ਇਨ•ਾਂ ਸਕੀਮਾਂ ਦਾ ਫਾਇਦਾ ਚੁੱਕ ਸਕਣ। ਉਨ•ਾਂ ਕਿਹਾ ਕਿ ਜਿਥੇ ਟੀ.ਬੀ. ਦੀ ਬੀਮਾਰੀ ਸਬੰਧੀ ਵਿਸੇਸ਼ ਜਾਗਰੂਕਤਾ ਦੀ ਲੋੜ ਹੈ, ਉਥੇ ਡੇਂਗੂ ਦੇ ਖਾਤਮੇ ਲÂ ਸਿਹਤ ਵਿਭਾਗ ਵਲੋਂ ਪੇਂਡੂ ਖੇਤਰ ਵਿੱਚ ਕੀਤੀ ਜਾਂਦੀ ਸਪਰੇਅ ਵੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਹੈਪੇਟਾਈਟਸ-ਸੀ ਅਤੇ ਤੰਬਾਕੂ ਦੀ ਰੋਕਥਾਮ ਸਬੰਧੀ ਪ੍ਰਚਾਰ ਤੇ ਪ੍ਰਸਾਰ ਬਹੁਤ ਜ਼ਰੂਰੀ ਹੈ। ਉਨ•ਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਆਪਣੀ ਜ਼ਿੰਮੇਵਾਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇ, ਤਾਂ ਜ਼ਿਲ•ਾ ਵਾਸੀਆਂ ਨੂੰ ਵਧੀਆ ਢੰਗ ਨਾਲ ਸਿਹਤ ਸਹੂਲਤਾਂ ਪ੍ਰਦਾਨ ਹੋ ਸਕਦੀਆਂ ਹਨ।
ਸ੍ਰੀ ਸਾਂਪਲਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲੋਕ ਤਾਂ ਹੀ ਫਾਇਦਾ ਚੁੱਕ ਸਕਦੇ ਹਨ, ਜੇਕਰ ਉਨ•ਾਂ ਨੂੰ ਇਸ ਸਬੰਧੀ ਜਾਣਕਾਰੀ ਹੋਵੇ, ਇਸ ਲਈ ਇਨ•ਾਂ ਸਕੀਮਾਂ ਪ੍ਰਤੀ ਜਾਗਰੂਕਤਾ ਫੈਲਾਉਣੀ ਵੀ ਸਬੰਧਤ ਵਿਭਾਗ ਦੀ ਜ਼ਿੰਮੇਵਾਰੀ ਹੈ। ਉਨ•ਾਂ ਕਿਹਾ ਕਿ ਹਰੇਕ ਵਿਅਕਤੀ ਲਈ ਸਿਹਤ ਬਹੁਤ ਜ਼ਰੂਰੀ ਹੈ ਅਤੇ ਦੇਸ਼ ਵਾਸੀਆਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਅਹਿਮ ਸਕੀਮਾਂ ਚਲਾਈਆਂ ਗਈਆਂ ਹਨ। ਉਨ•ਾਂ ਕਿਹਾ ਕਿ ਇਹ ਸਕੀਮਾਂ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਗੰਭੀਰਤਾ ਦਿਖਾਈ ਜਾਵੇ।

Advertisements

ਇਸ ਤੋਂ ਇਲਾਵਾ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਨੈਸ਼ਨਲ ਹਾਈਵੇਅਜ਼ ਅਥਾਰਟੀ ਦੇ ਉਚ ਅਧਿਕਾਰੀਆਂ ਅਤੇ ਪੀ.ਡਬਲਯੂ.ਡੀ. ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਲੋਕ ਸਭਾ ਖੇਤਰ ਵਿੱਚ ਬਣਾਏ ਜਾ ਰਹੇ ਨੈਸ਼ਨਲ ਹਾਈਵੇਅ ਦੇ ਕੰਮਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ•ਾਂ ਜਲੰਧਰ-ਹੁਸ਼ਿਆਰਪੁਰ ਨੈਸ਼ਨਲ ਹਾਈਵੇਅ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਹਾਈਵੇਅ ਦੇ ਨਿਰਮਾਣ ਕਾਰਜਾਂ ਵਿੱਚ ਕਿਸੇ ਵੀ ਪ੍ਰਕਾਰ ਦੀ ਦੇਰੀ ਨਾ ਕੀਤੀ ਜਾਵੇ। ਉਨ•ਾਂ ਫਗਵਾੜਾ-ਹੁਸ਼ਿਆਰਪੁਰ ਮਾਰਗ ਤੋਂ ਇਲਾਵਾ ਹੁਸ਼ਿਆਰਪੁਰ ਲੋਕ ਸਭਾ ਖੇਤਰ ਵਿੱਚ ਪੈਂਦੇ ਬਾਕੀ ਮਾਰਗਾਂ ਸਬੰਧੀ ਵੀ ਸਬੰਧਤ ਵਿਭਾਗ ਦੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕਰਦੇ ਹੋਏ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ•ਾਂ ਸਬੰਧਤ ਅਧਿਕਾਰੀਆਂ ਨੂੰ ਰਾਸ਼ਟਰੀ ਮਾਰਗਾਂ ਸਬੰਧੀ ਰਿਪੋਰਟ ਇਕ ਹਫ਼ਤੇ ਵਿੱਚ ਸੌਂਪਣ ਲਈ ਵੀ ਕਿਹਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਭਰੋਸਾ ਦਿੰਦਿਆਂ ਕਿਹਾ ਕਿ ਜ਼ਿਲ•ਾ ਪ੍ਰਸਾਸ਼ਨ ਵਲੋਂ ਜ਼ਿਲ•ਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ•ਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਤੋਂ ਇਲਾਵਾ ਇਨ•ਾਂ ਸਕੀਮਾਂ ਬਾਰੇ ਜਾਗਰੂਕਤਾ ਵੀ ਫੈਲਾਈ ਜਾਵੇ, ਤਾਂ ਜੋ ਲੋਕ ਇਨ•ਾਂ ਸਕੀਮਾਂ ਦਾ ਲਾਹਾ ਲੈ ਸਕਣ। ਨੈਸ਼ਨਲ ਹਾਈਵੇਅਜ਼ ਸਬੰਧੀ ਉਨ•ਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਲਾਪ੍ਰਵਾਹੀ ਬਿਲਕੁੱਲ ਨਾ ਵਰਤੀ ਜਾਵੇ ਅਤੇ ਕੀਤੀ ਜਾ ਰਹੀ ਕਾਰਵਾਈ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।
ਇਸ ਮੌਕੇ ਹਲਕਾ ਵਿਧਾਇਕ ਗੜ•ਸ਼ੰਕਰ ਸ੍ਰੀ ਜੈ ਕਿਸ਼ਨ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਸਿਵਲ ਸਰਜਨ ਡਾ. ਰੇਨੂ ਸੂਦ, ਜ਼ਿਲ•ਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਸ੍ਰੀ ਭਾਰਤ ਭੂਸ਼ਨ ਵਰਮਾ, ਨੈਸ਼ਨਲ ਹਾਈਵੇਅਜ਼ ਅਥਾਰਟੀ ਦੇ ਉਚ ਅਧਿਕਾਰੀਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply