UPDATED : ਖ਼ਾਲਿਸਤਾਨ ਅਤੇ ਕਸ਼ਮੀਰੀ ਦਹਿਸ਼ਤਗਰਦਾਂ ਦਾ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ ‘ਚ ਹੱਥ ਹੋਣ ਤੋਂ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ-ਕੈਪਟਨ ਅਮਰਿੰਦਰ

 

UPDATED -ਆਦੇਸ਼ ਪਰਮਿੰਦਰ ਸਿੰਘ :  ਅੰਮ੍ਰਿਤਸਰ ਵਿਖੇ ਅੱਜ ਨਿਰੰਕਾਰੀ ਭਵਨ ‘ਤੇ ਕੀਤੇ ਗਏ ਹਮਲੇ ਪਿੱਛੇ ਹਾਲੇ ਇਹ ਤਾਂ ਸਪਸ਼ਟ ਨਹੀਂ ਹੋ ਰਿਹਾ ਕਿ ਹਮਲੇ ਪਿੱਛੇ ਅਤਵਾਦੀ ਜਥੇਬੰਦੀ ਜੈਸ਼-ਏ-ਮੁਹੰਮਦ ਦਾ ਹੱਥ ਹੈ ਜਾਂ ਪੰਜਾਬ ਦੇ ਸਿੱਖ ਖਾੜਕੂਆਂ ਦਾ ਪਰ ਇਕ ਗੱਲ ਸਾਫ ਹੈ ਕਿ ਇਹ ਹਮਲਾ ਪੰਜਾਬ ਵਿਚ ਧਾਰਮਿਕ ਤੇ ਰਾਜਨੀਤਿਕ ਪੁਆੜਾ ਪਾਉਣ ਦੀ ਇਕ ਵੱਡੀ ਸਾਜਿਸ਼ ਦਾ ਹਿੱਸਾ ਹੈ। ਸਿੱਖ ਜਥੇਬੰਦੀਆਂ ਅਤੇ ਨਿਰੰਕਾਰੀਆਂ ਵਿਚਾਲੇ ਆਪਸੀ ਤਕਰਾਰ ਕਾਫੀ ਪੁਰਾਣਾ ਹੈ ਅਤੇ ਹਮਲਾਵਰ ਇਸ ਗੱਲ ਤੋਂ ਵਾਕਿਫ ਸਨ ਕਿ ਇਨ•ਾਂ ਦੋਵਾਂ ਧਿਰਾਂ ਵਿਚੋਂ ਕਿਸੇ ਇਕ ਧਿਰ ਨੂੰ ਉਕਸਾ ਕੇ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਸਕਦਾ ਹੈ। ਜਿਸ ਕਾਰਣ ਸਾਜਿਸ਼ ਤਹਿਤ ਨਿਰੰਕਾਰੀ ਭਵਨ ‘ਤੇ ਹਮਲਾ ਕਰਨ ਦੀ ਵਿਊਂਤਬੰਦੀ ਕਰਨ ਸਮੇਂ ਇਸ ਗੱਲ ਦਾ ਧਿਆਨ ਰੱਖਿਆ ਗਿਆ ਕਿ ਹਮਲੇ ਵਿਚ ਜ਼ਿਆਦਾ ਤੋਂ ਜ਼ਿਆਦਾ ਜਾਨੀ ਨੁਕਸਾਨ ਹੋ ਸਕੇ।

ਇਸ ਗੱਲ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ  ਪਾਕਿਸਤਾਨ ਦੀ ਖੂਫੀਆ ਏਜੰਸੀ ਆਈ.ਐੱਸ.ਆਈ. ਨੇ ਕਸ਼ਮੀਰ ਚ ਸਰਗਰਮ ਅਤਵਾਦੀਆਂ ਤੇ ਪੰਜਾਬ ਵਿਚ ਕੁਝ ਖਾੜਕੂ ਸੰਗਠਨਾਂ ਨਾਲ ਜੁੜੇ ਲੋਕਾਂ ਦਾ ਇਸਤੇਮਾਲ ਕਰਕੇ ਇਸ ਧਮਾਕੇ ਨੂੰ ਅੰਜਾਮ ਦਿੱਤਾ ਹੈ।

LATEST : ਆਈ.ਐੱਸ.ਆਈ. ਸਮਰਥਨ ਪ੍ਰਾਪਤ ਖ਼ਾਲਿਸਤਾਨ ਅਤੇ ਕਸ਼ਮੀਰੀ ਦਹਿਸ਼ਤਗਰਦਾਂ ਦਾ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ ‘ਚ ਹੱਥ ਹੋਣ ਤੋਂ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ-ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 18 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਈ.ਐੱਸ.ਆਈ. ਸਮਰਥਨ ਪ੍ਰਾਪਤ ਖ਼ਾਲਿਸਤਾਨ ਅਤੇ ਕਸ਼ਮੀਰੀ ਦਹਿਸ਼ਤਗਰਦਾਂ ਦਾ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ ‘ਚ ਹੱਥ ਹੋਣ ਤੋਂ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪੁਲਿਸ ਦੀਆਂ ਟੀਮਾਂ ਨੂੰ ਹਮਲਾਵਰਾਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕਰਨ ਲਈ ਭੇਜਿਆ ਗਿਆ ਹੈ ਅਤੇ ਕਈ ਟੀਮਾਂ ਇਸ ਮਾਮਲੇ ਦੀ ਵੱਖ-ਵੱਖ ਕੋਣਾਂ ਤੋਂ ਜਾਂਚ ਕਰ ਰਹੀਆਂ ਹਨ।

ਨਿਰੰਕਾਰੀ ਮਿਸ਼ਨ ਨੂੰ ਟਾਰਗੇਟ ਕਰਨ ਪਿੱਛੇ ਭਾਵਨਾ ਕੀ ਹੋ ਸਕਦੀ ਹੈ?
ਪੰਜਾਬ ਵਿਚ 1980 ਦੇ ਦਹਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਵਾਲੇ ਖਾੜਕੂਆਂ ਦੀ ਨਿਰੰਕਾਰੀ ਨਾਲ ਪੁਰਾਣੀ ਦੁਸ਼ਮਣੀ ਹੈ। ਸੰਨ 1978 ਵਿਚ ਵਿਸਾਖੀ ਵਾਲੇ ਦਿਨ ਦੋਹਾਂ ਧਿਰਾਂ ਵਿਚਾਲੇ ਧਾਰਮਿਕ ਮਸਲੇ ਨੂੰ ਲੈ ਕੇ ਖੂਨੀ ਟਕਰਾਅ ਹੋਇਆ ਸੀ। ਜਿਸ ਦੌਰਾਨ 15 ਲੋਕਾਂ ਦੀ ਮੌਤ ਹੋ ਗਈ ਸੀ। ਉਸ ਸਮੇਂ ਪੰਜਾਬ ਸਰਕਾਰ ਨੇ ਨਿਰੰਕਾਰੀਆਂ ਨੂੰ ਅੰਮ੍ਰਿਤਸਰ ਵਿਚ ਧਾਰਮਿਕ ਇਕੱਠ ਕਰਨ ਦੀ ਇਜਾਜ਼ਤ ਦਿੱਤੀ ਸੀ ਅਤੇ ਇਸ ਧਾਂਰਮਿਕ ਇਕੱਠ ਦਾ ਵਿਰੋਧ ਕਰਨ ਆਏ ਦਮਦਮੀ ਟਕਸਾਲ ਅਤੇ ਹੋਰ ਸਿੱਖ ਜਥੇਬੰਦੀਆਂ ਦਾ ਨਿਰੰਕਾਰੀਆਂ ਨਾਲ ਟਕਰਾਅ ਹੋ ਗਿਆ ਸੀ। ਇਸ ਦੌਰਾਨ ਚੱਲੀ ਗੋਲੀ ਵਿਚ 13 ਲੋਕਾਂ ਦੀ ਮੌਤ ਹੋ ਗਈ ਸੀ। ਨਿਰੰਕਾਰੀਆਂ ਦੀ ਇਸ ਕਾਰਵਾਈ ਦੇ ਜਵਾਬ ਵਿਚ ਸਿੱਖ ਖਾੜਕੂਆਂ ਨੇ ਨਿਰੰਕਾਰੀਆਂ ਦੇ ਮੁਖੀ ਗੁਰਬਚਨ ਸਿੰਘ ਨੂੰ ਦਿੱਲੀ ਵਿਖੇ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ। ਨਿਰੰਕਾਰੀ ਮਿਸ਼ਨ ਦੇ ਮੁਖੀ ਗੁਰਬਚਨ ਸਿੰਘ ਦੇ ਕਤਲ ਦੇ ਦੋਸ਼ ਵਿਚ ਰਣਜੀਤ ਸਿੰਘ ਨੂੰ 13 ਸਾਲ ਜੇਲ ਵਿਚ ਵੀ ਬਿਤਾਉਣੇ ਪਏ ਅਤੇ ਜੇਲ ਵਿਚ ਰਹਿੰਦਿਆਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਨੇ ਰਣਜੀਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਐਲਾਨ ਦਿੱਤਾ ਸੀ। ਹਾਲਾਂਕਿ ਬਾਅਦ ਵਿਚ ਰਣਜੀਤ ਸਿੰਘ ਨੂੰ ਰਿਹਾਅ ਕੀਤਾ ਗਿਆ ਅਤੇ ਉਨ•ਾਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਆਪਣਾ ਅਹੁਦਾ ਸੰਭਾਲਿਆ ਸੀ।

Related posts

Leave a Reply