LATEST BREAKING : ਅੰਮ੍ਰਿਤਸਰ ਬੰਬ ਧਮਾਕੇ ਮਾਮਲੇ ‘ਚ ਪੁਲਸ ਵਲੋਂ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ

 

AMRITSAR : ਅੰਮ੍ਰਿਤਸਰ ਬੰਬ ਧਮਾਕੇ ਮਾਮਲੇ ‘ਚ ਪੁਲਸ ਵਲੋਂ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਇਹ ਖੁਲਾਸਾ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਵਲੋਂ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਸ਼ੱਕੀ ਵਿਅਕਤੀਆਂ ਕੋਲੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਮੌਕੇ ਦੀ ਪੜਤਾਲ ਤੋਂ ਬਾਅਦ ਇਕ ਗੱਲ ਤਾਂ ਸਾਫ ਹੈ ਕਿ ਇਹ ਹਮਲਾ ਅੱਤਵਾਦੀਆਂ ਵਲੋਂ ਕੀਤਾ ਗਿਆ ਹੈ। ਇਨ੍ਹਾਂ ਅੱਤਵਾਦੀਆਂ ਪਿੱਛੇ ਕਿਹੜਾ ਗਰੁੱਪ ਕੰਮ ਕਰ ਰਿਹਾ ਹੈ ਫਿਲਹਾਲ ਇਸ ਬਾਰੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ। ਪੁਲਸ ਇਸ ਦਾ ਖੁਲਾਸਾ ਆਉਣ ਵਾਲੇ ਦਿਨਾਂ ‘ਚ ਕਰ ਦੇਵੇਗੀ।

Related posts

Leave a Reply