ਪੰਜਾਬ ਸਰਕਾਰ ਨੇ ਓਪਨ ਸਕੂਲਾਂ ਦੇ ਵਿਦਿਆਰਥੀਆਂ ਨੂੰ 10+1 ਵਿਚ ਆਰਜ਼ੀ ਦਾਖ਼ਲਾ ਲੈਣ ਲਈ ਦਿੱਤੀ ਮਨਜ਼ੂਰੀ: ਸਿੱਖਿਆ ਮੰਤਰੀ
ਥੋੜੇ ਸਮੇਂ ਲਈ ਦਿੱਤੀ ਰਾਹਤ, ਹਾਲਾਤ ਮੁੜ ਸੁਖਾਵੇਂ ਹੋਣ ’ਤੇ ਕਰਵਾਈ ਜਾਵੇਗੀ ਪ੍ਰੀਖਿਆ: ਵਿਜੇ ਇੰਦਰ ਸਿੰਗਲਾ
ਚੰਡੀਗੜ:
ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਵੀਰਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ 10 + 1 ਵਿੱਚ ਓਪਨ ਸਕੂਲਾਂ ਦੇ 31,022 ਉਮੀਦਵਾਰਾਂ ਨੂੰ ਨਿਯਮਤ ਵਿਦਿਆਰਥੀਆਂ ਵਜੋਂ ਸਕੂਲਾਂ ਵਿੱਚ ਦਾਖਲਾ ਦੇਣ ਦਾ ਫੈਸਲਾ ਕੀਤਾ ਹੈ। ਉਨਾਂ ਅੱਗੇ ਕਿਹਾ ਕਿ ਹਾਲਾਤ ਸੁਖਾਵੇਂ ਹੋਣ ’ਤੇ ਉਨਾਂ ਨੂੰ ਦਸਵੀਂ ਜਮਾਤ ਦੀ ਪ੍ਰੀਖਿਆ ਦੇਣੀ ਹੋਵੇਗੀ ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵਲੋਂ ਨਿਯਮਤ ਵਿਦਿਆਰਥੀਆਂ ਦਾ ਮੈਟਿ੍ਰਕ ਦਾ ਨਤੀਜਾ ਨਿਰੰਤਰ ਵਿਆਪਕ ਮੁਲਾਂਕਣ (ਸੀਸੀਈ) ਦੇ ਅਧਾਰ ਤੇ ਘੋਸ਼ਿਤ ਕੀਤਾ ਗਿਆ ਸੀ ਪਰ ਓਪਨ ਸਕੂਲਾਂ ਦੇ ਵਿਦਿਆਰਥੀਆਂ ਦਾ ਨਤੀਜਾ ਰੋਕ ਲਿਆ ਗਿਆ ਕਿਉਂਕਿ ਇਹ ਵਿਦਿਆਰਥੀ ਸੀਸੀਈ ਮਾਪਦੰਡ ਦੇ ਅਧੀਨ ਨਹੀਂ ਆਉਂਦੇ।
ਓਪਨ ਸਕੂਲਾਂ ਦੇ ਵਿਦਿਆਰਥੀ ਨਿਯਮਤ ਵਿਦਿਆਰਥੀਆਂ ਵਜੋਂ ਸਕੂਲ ਵਿੱਚ ਦਾਖਲਾ ਲੈਣ ਲਈ ਦੁਬਿਧਾ ਵਿੱਚ ਸਨ । ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਅਸੀਂ ਉਨਾਂ ਨੂੰ ਥੋੜੇ ਸਮੇਂ ਲਈ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਹੁਣ ਉਹ ਵਿਦਿਆਰਥੀ 10 + 1 ਵਿੱਚ ਇਸ ਸ਼ਰਤ ’ਤੇ ਆਰਜ਼ੀ ਦਾਖਲਾ ਲੈ ਸਕਣਗੇ ਕਿ ਜਦੋਂ ਵੀ ਹਾਲਾਤ ਸੁਖਾਵੇਂ ਹੋਣਗੇ ਉਨਾਂ ਨੂੰ ਮੈਟਿ੍ਰਕ ਦੀ ਪ੍ਰੀਖਿਆ ਦੇਣੀ ਪਵੇਗੀ।
ਸ੍ਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਸਰਕਾਰ ਨੇ ਪਿਛਲੇ ਸਾਲ ਦੇ ਵਿਦਿਆਰਥੀਆਂ ਦੀ ਸਪਲੀਮੈਂਟਰੀ ਪ੍ਰੀਖਿਆ ਦਾ ਨਤੀਜਾ ਸਬੰਧਤ ਸਾਲ ਦੇ ਸੀਸੀਈ ਦੇ ਅਧਾਰ ਤੇ ਐਲਾਨਣ ਦਾ ਫੈਸਲਾ ਵੀ ਕੀਤਾ ਹੈ। ਉਨਾਂ ਅੱਗੇ ਕਿਹਾ ਕਿ ਇਨਾਂ ਵਿਦਿਆਰਥੀਆਂ ਨੂੰ ਇਸ ਸਾਲ ਸਪਲੀਮੈਂਟਰੀ ਪ੍ਰੀਖਿਆ ਦੇ ਰੂਪ ਵਿੱਚ ਇੱਕ ਵਿਸ਼ੇ ਲਈ ਪ੍ਰੀਖਿਆ ਵਿੱਚ ਬੈਠਣਾ ਸੀ ਪਰ ਉਹ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਪ੍ਰੀਖਿਆ ਰੱਦ ਹੋਣ ਕਾਰਨ ਸਪਲੀਮੈਂਟਰੀ ਪ੍ਰੀਖਿਆ ਨਹੀਂ ਦੇ ਸਕੇ।
ਸ੍ਰੀ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਨੇ ਓਪਨ ਸਕੂਲ ਵਿਦਿਆਰਥੀਆਂ ਲਈ ਪ੍ਰੀਖਿਆਵਾਂ ਦੀ ਤਰੀਕ ਨੂੰ ਹਾਲੇ ਅੰਤਿਮ ਰੂਪ ਨਹੀਂ ਦਿੱਤਾ ਹੈ ਪਰ ਕੋਵਿਡ -19 ਦੇ ਫੈਲਣ ਦੇ ਮੱਦੇਨਜ਼ਰ ਉਨਾਂ ਦੀਆਂ ਪ੍ਰੀਖਿਆਵਾਂ ਲਈ ਸੁਰੱਖਿਅਤ ਵਾਤਾਵਰਣ ਨੂੰ ਯਕੀਨੀ ਬਣਾਇਆ ਜਾਵੇਗਾ । ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੀ ਸਥਿਤੀ ’ਤੇ ਨਿਰੰਤਰ ਨਜ਼ਰ ਰੱਖ ਰਹੀ ਹੈ ਅਤੇ ਬੋਰਡ ਵਲੋਂ ਪ੍ਰੀਖਿਆਵਾਂ ਉਦੋਂ ਹੀ ਕਰਵਾਈਆਂ ਜਾਣਗੀਆਂ ਜਦੋਂ ਸਰਕਾਰ ਉਨਾਂ ਨੂੰ ਸਕੂਲਾਂ ਵਿੱਚ ਵਿਦਿਆਰਥੀਆਂ ਦੀਆਂ ਗਤੀਵਿਧੀਆਂ ਦੀ ਆਗਿਆ ਦੇਵੇਗੀ।
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
EDITOR
CANADIAN DOABA TIMES
Email: editor@doabatimes.com
Mob:. 98146-40032 whtsapp