ਮੁੱਖ ਮੰਤਰੀ ਵੱਲੋਂ ਨਕਲੀ ਸ਼ਰਾਬ ਦੇ ਮਾਮਲੇ ’ਚ 7 ਆਬਕਾਰੀ ਤੇ ਕਰ ਅਧਿਕਾਰੀਆਂ ਅਤੇ 6 ਪੁਲੀਸ ਅਫਸਰਾਂ ਨੂੰ ਮੁਅੱਤਲ ਕਰਕੇ ਜਾਂਚ ਦੇ ਹੁਕਮ
ਤਿੰਨ ਜ਼ਿਲਿਆਂ ਵਿੱਚ ਵਾਪਰੀ ਦੁਖਦਾਇਕ ਘਟਨਾ ’ਚ ਹੁਣ ਤੱਕ 86 ਮੌਤਾਂ, ਮਿ੍ਰਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਐਕਸ-ਗ੍ਰੇਸ਼ੀਆ ਦਾ ਐਲਾਨ
ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਕਰਮਚਾਰੀ ਤੇ ਹੋਰਾਂ ਦੀ ਮਿਲੀਭੁਗਤ ਸਾਹਮਣੇ ਆਉਣ ’ਤੇ ਸਖ਼ਤ ਕਾਰਵਾਈ ਦੀ ਚਿਤਾਵਨੀ
ਸੁਖਬੀਰ ਨੂੰ ਦੁਖਦਾਇਕ ਘਟਨਾ ’ਤੇ ਸਿਆਸਤ ਨਾ ਕਰਨ ਲਈ ਆਖਿਆ, ਸਾਲ 2012 ਅਤੇ 2016 ਵਿੱਚ ਅਕਾਲੀ-ਭਾਜਪਾ ਸ਼ਾਸਨਕਾਲ ਦੌਰਾਨ ਵੀ ਵਾਪਰੀਆਂ ਅਜਿਹੀਆਂ ਘਟਨਾਵਾਂ ਦਾ ਜ਼ਿਕਰ ਕੀਤਾ
ਚੰਡੀਗੜ, 1 ਅਗਸਤ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਕਲੀ ਸ਼ਰਾਬ ਕਾਰਨ ਵਾਪਰੀ ਦੁਖਦਾਇਕ ਘਟਨਾ ’ਚ ਅੱਜ 7 ਆਬਕਾਰੀ ਤੇ ਕਰ ਅਧਿਕਾਰੀ ਤੇ ਇੰਸਪੈਕਟਰ ਅਤੇ ਪੰਜਾਬ ਪੁਲੀਸ ਦੇ ਦੋ ਡੀ.ਐਸ.ਪੀਜ਼. ਅਤੇ ਚਾਰ ਐਸ.ਐਚ.ਓਜ਼. ਨੂੰ ਮੁਅੱਤਲ ਕਰਕੇ ਇਨਾਂ ਖਿਲਾਫ਼ ਜਾਂਚ ਦੇ ਹੁਕਮ ਦਿੱਤੇ ਹਨ। ਇਸ ਘਟਨਾ ਵਿੱਚ ਤਿੰਨ ਜ਼ਿਲਿਆਂ ਤਰਨ ਤਾਰਨ, ਅੰਮਿ੍ਰਤਸਰ ਦਿਹਾਤੀ ਅਤੇ ਗੁਰਦਾਸਪੁਰ ਵਿੱਚ ਹੁਣ ਤੱਕ 82 ਵਿਅਕਤੀਆਂ ਦੀ ਜਾਨ ਚਲੀ ਗਈ।
ਮੁੱਖ ਮੰਤਰੀ ਨੇ ਮਿ੍ਰਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਐਕਸ-ਗ੍ਰੇਸ਼ੀਆ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਇਨਾਂ ਵਿੱਚ ਬਹੁਤੇ ਤਰਨ ਤਾਰਨ ਨਾਲ ਸਬੰਧਤ ਹਨ ਜਿੱਥੇ 63 ਮੌਤਾਂ ਹੋਈਆਂ ਹਨ ਜਦਕਿ ਅੰਮਿ੍ਰਤਸਰ ਦਿਹਾਤੀ ਵਿੱਚ 12 ਅਤੇ ਗੁਰਦਾਸਪੁਰ (ਬਟਾਲਾ) ਵਿੱਚ 11 ਮੌਤਾਂ ਹੋਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਵੀ ਸਰਕਾਰੀ ਕਰਮਚਾਰੀ ਜਾਂ ਹੋਰਾਂ ਦੀ ਮਿਲੀਭੁਗਤ ਸਾਹਮਣੇ ਆਉਣ ’ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਨੇ ਨਕਲੀ ਸ਼ਰਾਬ ਬਣਾਉਣ ਅਤੇ ਵੇਚਣ ਨੂੰ ਰੋਕਣ ਵਿੱਚ ਪੁਲੀਸ ਅਤੇ ਆਬਕਾਰੀ ਵਿਭਾਗ ਦੀ ਨਾਕਾਮੀ ਨੂੰ ਸ਼ਰਮਨਾਕ ਕਰਾਰ ਦਿੱਤਾ। ਉਨਾਂ ਕਿਹਾ ਕਿ ਕਿਸੇ ਨੂੰ ਵੀ ਸਾਡੇ ਲੋਕਾਂ ਨੂੰ ਜ਼ਹਿਰ ਪਿਲਾਉਣ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਸ ਮਾਮਲੇ ਵਿੱਚ ਸ਼ਾਮਲ ਸਾਰੇ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦਾ ਤਹੱਈਆ ਕਰਦਿਆਂ ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਜਿਹੜਾ ਵੀ ਨਕਲੀ ਸ਼ਰਾਬ ਵੇਚਣ ਦੇ ਧੰਦੇ ਵਿੱਚ ਸ਼ਾਮਲ ਹੈ, ਉਹ ਇਸ ਨੂੰ ਤੁਰੰਤ ਬੰਦ ਕਰ ਦੇਵੇ ਜਾਂ ਫੇਰ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਪੁਲੀਸ ਨੂੰ ਦੋਸ਼ੀਆਂ ਦੀ ਭਾਲ ਕਰਨ ਅਤੇ ਇਸ ਕੇਸ ਵਿੱਚ ਸ਼ਾਮਲ ਸਾਰੇ ਵਿਅਕਤੀਆਂ ’ਤੇ ਦੋਸ਼ ਆਇਦ ਦੇ ਹੁਕਮ ਦਿੱਤੇ ਹਨ। ਇਸ ਕੇਸ ਵਿੱਚ ਉਨਾਂ ਨੇ ਬੀਤੇ ਦਿਨ ਹੀ ਡਵੀਜ਼ਨ ਕਮਿਸ਼ਨਰ ਨੂੰ ਮੈਜਿਸਟ੍ਰੀਅਲ ਜਾਂਚ ਕਰਨ ਦੇ ਹੁਕਮ ਦਿੱਤੇ ਹਨ ਜਿਨਾਂ ਨੂੰ ਇਕ ਮਹੀਨੇ ਦੇ ਵਿੱਚ ਆਪਣੀ ਰਿਪੋਰਟ ਸੌਂਪਣ ਲਈ ਆਖਿਆ ਗਿਆ ਹੈ। ਉਨਾਂ ਕਿਹਾ ਕਿ ਅਜਿਹੀਆਂ ਗੈਰ-ਕਾਨੂੰਨੀ ਕਾਰਵਾਈਆਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਹਰੇਕ ਪੰਜਾਬੀ ਦੀ ਜ਼ਿੰਦਗੀ ਬੇਸ਼ਕੀਮਤੀ ਹੈ ਅਤੇ ਕੁਝ ਅਪਰਾਧੀਆਂ ਦੀ ਲਾਲਸਾ ਦੀ ਭੁੱਖ ਮਿਟਾਉਣ ਲਈ ਉਹ ਲੋਕਾਂ ਨੂੰ ਮੌਤ ਦੇ ਮੂੰਹ ਵਿੱਚ ਨਹੀਂ ਪੈਣ ਦੇਣਗੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇਸ ਦੁਖਦਾਇਕ ਘਟਨਾ, ਜਿਸ ਵਿੱਚ ਬਹੁਤ ਸਾਰੇ ਪਰਿਵਾਰ ਬਰਬਾਦ ਹੋ ਗਏ ਹਨ, ਦਾ ਸਿਆਸੀਕਰਨ ਨਾ ਕਰਨ ਦੀ ਅਪੀਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ-ਭਾਜਪਾ ਦੇ ਸ਼ਾਸਨਕਾਲ ਸਮੇਤ ਪਹਿਲਾਂ ਵੀ ਅਜਿਹੇ ਮਾਮਲੇ ਵਾਪਰੇ ਹਨ। ਸਾਲ 2012 ਅਤੇ ਸਾਲ 2016 ਵਿੱਚ ਕ੍ਰਮਵਾਰ ਗੁਰਦਾਸਪੁਰ ਅਤੇ ਬਟਾਲਾ ਵਿੱਚ ਵੀ ਅਜਿਹੀਆਂ ਹੀ ਘਟਨਾਵਾਂ ਵਾਪਰੀਆਂ ਹਨ। ਉਨਾਂ ਕਿਹਾ ਕਿ ਇਨਾਂ ਘਟਨਾਵਾਂ ਵਿੱਚ ਵੀ ਕਈ ਜਾਨਾਂ ਗਈਆਂ ਸਨ ਅਤੇ ਬਟਾਲਾ ਕੇਸ ਵਿੱਚ ਤਾਂ ਐਫ.ਆਈ.ਆਰ. ਵੀ ਦਰਜ ਨਹੀਂ ਹੋਈ ਸੀ ਅਤੇ ਨਾ ਹੀ ਮੁੱਖ ਦੋਸ਼ੀ ਖਿਲਾਫ਼ ਕੋਈ ਕਾਰਵਾਈ ਕੀਤੀ ਗਈ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਜਾਂ ਨਾਜਾਇਜ਼ ਸ਼ਰਾਬ ਪੀਣ ਨਾਲ ਇਕ ਵੀ ਪੰਜਾਬੀ ਦੀ ਮੌਤ ਮੰਦਭਾਗੀ ਹੈ। ਉਨਾਂ ਕਿਹਾ,‘‘ਮੇਰੇ ਲਈ ਹਰੇਕ ਪੰਜਾਬੀ ਦੀ ਜ਼ਿੰਦਗੀ ਮਹੱਤਵਪੂਰਨ ਹੈ।’’
ਫੇਸਬੁੱਕ ’ਤੇ ‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੀ 13ਵੀਂ ਲੜੀ ਦੌਰਾਨ ਮੁੱਖ ਮੰਤਰੀ ਨੇ ਆਬਕਾਰੀ ਤੇ ਕਰ ਅਧਿਕਾਰੀ (ਈ.ਟੀ.ਓਜ਼) ਦੀ ਮੁਅੱਤਲੀ ਦਾ ਐਲਾਨ ਕੀਤਾ ਜਿਨਾਂ ਵਿੱਚ ਗੁਰਦਾਸਪੁਰ ਤੋਂ ਲਵਜਿੰਦਰ ਬਰਾੜ, ਅੰਮਿ੍ਰਤਸਰ ਤੋਂ ਬੀ.ਐਸ. ਚਾਹਲ ਅਤੇ ਤਰਨ ਤਾਰਨ ਤੋਂ ਮਧੁਰ ਭਾਟੀਆ ਸ਼ਾਮਲ ਹਨ। ਇਸੇ ਤਰਾਂ ਆਬਕਾਰੀ ਤੇ ਕਰ ਇੰਸਪੈਕਟਰਾਂ ਜਿਨਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ, ਵਿੱਚ ਰਵੀ ਕੁਮਾਰ (ਗੁਰਦਾਸਪੁਰ), ਗੁਰਦੀਪ ਸਿੰਘ (ਅੰਮਿ੍ਰਤਸਰ) ਅਤੇ ਫਤਹਿਬਾਦ ਤੋਂ ਪੁਖਰਾਜ ਅਤੇ ਤਰਨ ਤਾਰਨ ਜ਼ਿਲੇ ਵਿੱਚ ਤਰਨ ਤਾਰਨ ਸਿਟੀ ਤੋਂ ਹਿਤੇਸ਼ ਪ੍ਰਭਾਕਰ ਸ਼ਾਮਲ ਹਨ।
ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ਾਂ ਹੇਠ ਮੁਅੱਤਲ ਕੀਤੇ ਪੁਲੀਸ ਅਧਿਕਾਰੀਆਂ ਵਿੱਚ ਡੀ.ਐਸ.ਪੀ. ਜੰਡਿਆਲਾ (ਅੰਮਿ੍ਰਤਸਰ ਦਿਹਾਤੀ) ਤੇ ਡੀ.ਐਸ.ਪੀ. ਸਬ-ਡਵੀਜ਼ਨ ਤਰਨ ਤਾਰਨ ਤੋਂ ਇਲਾਵਾ ਥਾਣਾ ਤਰਸਿੱਕਾ (ਅੰਮਿ੍ਰਤਸਰ ਦਿਹਾਤੀ), ਸਿਟੀ ਬਟਾਲਾ (ਬਟਾਲਾ ਪੁਲੀਸ ਜ਼ਿਲਾ), ਥਾਣਾ ਸਦਰ ਤਰਨ ਤਾਰਨ ਅਤੇ ਥਾਣਾ ਸਿਟੀ ਤਰਨ ਤਾਰਨ ਦੇ ਐਸ.ਐਚ.ਓਜ਼ ਸ਼ਾਮਲ ਹਨ।
——-
News
- CM’s gift to sugarcane cultivators, hike of Rs 10 in SAP
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements