ਵੱਡੀ ਖ਼ਬਰ : ਜ਼ਿਲ੍ਹਾ ਅਤੇ ਬਲਾਕ ਦਫ਼ਤਰ ਛੇਤੀ ਹੋਣਗੇ ਕਾਗ਼ਜ਼ ਮੁਕਤ: ਅਰੁਨਾ ਚੌਧਰੀ

ਸਮਾਜਿਕ ਸੁਰੱਖਿਆ ਵਿਭਾਗ ਦੇ ਜ਼ਿਲ੍ਹਾ ਅਤੇ ਬਲਾਕ ਦਫ਼ਤਰ ਛੇਤੀ ਹੋਣਗੇ ਕਾਗ਼ਜ਼-ਮੁਕਤ: ਅਰੁਨਾ ਚੌਧਰੀ

ਵਧੀਕ ਡਾਇਰੈਕਟਰ-ਕਮ-ਨੋਡਲ ਅਫ਼ਸਰ ਨੂੰ ਜ਼ਿਲ੍ਹਾ ਤੇ ਬਲਾਕ ਪੱਧਰੀ ਦਫ਼ਤਰਾਂ ਦੇ ਵੇਰਵੇ ਐਨ.ਆਈ.ਸੀ. ਨੂੰ ਛੇਤੀ ਤੋਂ ਛੇਤੀ ਮੁਹੱਈਆ ਕਰਾਉਣ ਦੀ ਹਦਾਇਤ

ਮੁੱਖ ਦਫ਼ਤਰ ਵਿਖੇ ਪੂਰਨ ਤੌਰ ’ਤੇ ਲਾਗੂ ਹੈ ਈ-ਆਫ਼ਿਸ ਪ੍ਰਣਾਲੀ

ਪਠਾਨਕੋਟ  2 ਅਗਸਤ (ਰਾਜਿੰਦਰ ਰਾਜਨ ਬਿਊਰੋ ):
 
ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੀਆਂ ਸਖ਼ਤ ਹਦਾਇਤਾਂ ਦੇ ਸਨਮੁਖ ਅਧਿਕਾਰੀਆਂ ਨੇ ਵਿਭਾਗ ਦੇ ਜ਼ਿਲ੍ਹਾ ਤੇ ਬਲਾਕ ਪੱਧਰੀ ਦਫ਼ਤਰਾਂ ਨੂੰ ਛੇਤੀ ਹੀ ਈ-ਆਫ਼ਿਸ਼ ਪ੍ਰਣਾਲੀ ਲਾਗੂ ਕਰਕੇ ਕਾਗ਼ਜ਼-ਮੁਕਤ ਕਰਨ ਲਈ ਕਮਰਕੱਸੇ ਕਰ ਲਏ ਹਨ।
 
ਮੰਤਰੀ ਨੇ ਹੈਡਕੁਆਰਟਰ, ਜ਼ਿਲ੍ਹਾ ਅਤੇ ਬਲਾਕ ਪੱਧਰੀ ਦਫ਼ਤਰਾਂ ਵਿੱਚ ਈ-ਆਫ਼ਿਸ ਪ੍ਰਣਾਲੀ ਲਾਗੂ ਕਰਨ ਲਈ ਪਾਬੰਦ ਵਧੀਕ ਡਾਇਰੈਕਟਰ-ਕਮ-ਨੋਡਲ ਅਫ਼ਸਰ ਨੂੰ ਹਦਾਇਤ ਕੀਤੀ ਹੈ ਕਿ ਨੈਸ਼ਨਲ ਇਨਫ਼ਾਰਮੈਟਿਕ ਸੈਂਟਰ (ਐਨ.ਆਈ.ਸੀ.) ਨੂੰ ਜ਼ਿਲ੍ਹਾ ਤੇ ਬਲਾਕ ਦਫ਼ਤਰਾਂ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੇ ਲੋੜੀਂਦੇ ਵੇਰਵੇ ਛੇਤੀ ਤੋਂ ਛੇਤੀ ਮੁਹੱਈਆ ਕਰਵਾ ਦਿੱਤੇ ਜਾਣ।
 
ਸ੍ਰੀਮਤੀ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਹਨ ਕਿ ਸਮੂਹ ਦਫ਼ਤਰ ਕਾਗ਼ਜ਼-ਮੁਕਤ ਕੀਤੇ ਜਾਣ ਅਤੇ ਇਨ੍ਹਾਂ ਹਦਾਇਤਾਂ ਨੂੰ ਜ਼ਿਲ੍ਹਾ ਤੇ ਬਲਾਕ ਪੱਧਰੀ ਦਫ਼ਤਰਾਂ ਨੂੰ ਭੇਜ ਕੇ ਤੁਰੰਤ ਕਾਰਵਾਈ ਕਰਨ ਲਈ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਦਫ਼ਤਰ ਵਿਖੇ ਈ-ਆਫ਼ਿਸ ਪ੍ਰਣਾਲੀ ਪੂਰੀ ਤਰ੍ਹਾਂ ਲਾਗੂ ਹੈ ਅਤੇ ਹਰ ਕਿਸਮ ਦੀਆਂ ਪ੍ਰਵਾਨਗੀਆਂ ਇਸ ਪ੍ਰਣਾਲੀ ਰਾਹੀਂ ਦਿੱਤੀਆਂ ਜਾ ਰਹੀਆਂ ਹਨ ਤੇ ਫ਼ਾਈਲਾਂ ਵੀ ਨਵੇਂ ਸਿਸਟਮ ਰਾਹੀਂ ਭੇਜੀਆਂ ਜਾ ਰਹੀਆਂ ਹਨ।
 
 
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply