ਕਵਿਤਾ ਉਚਾਰਨ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 3 ਤੋਂ 7 ਅਗਸਤ ਤੱਕ ਆਪਣੀ ਪੇਸ਼ਕਾਰੀ ਵੱਖ-ਵੱਖ ਮਾਧਿਅਮਾਂ ‘ਤੇ ਅਪਲੋਡ ਕਰ ਸਕਦੇ ਹਨ
ਪਠਾਨਕੋਟ, 2 ਅਗਸਤ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿੱਦਿਅਕ ਮੁਕਾਬਲਿਆਂ ਦੀ ਤੀਸਰੀ ਪ੍ਰਤੀਯੋਗਤਾ ਕਵਿਤਾ ਉਚਾਰਨ ਭਲਕੇ 3 ਅਗਸਤ ਤੋਂ ਆਰੰਭ ਹੋਵੇਗੀ। ਸਕੱਤਰ ਸਕੂਲ ਸਿੱਖਿਆ ਸ੍ਰੀ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ‘ਚ ਇੰਨਾਂ ਮੁਕਾਬਲਿਆਂ ਦੀਆਂ ਪਹਿਲੀਆਂ ਦੋ ਪ੍ਰਤੀਯੋਗਤਾਵਾਂ ਸ਼ਬਦ ਤੇ ਗੀਤ ਗਾਇਨ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 53 ਹਜ਼ਾਰ ਤੋਂ ਵਧੇਰੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਚੁੱਕੇ ਹਨ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ।
ਜਿਲਾ ਸਿੱਖਿਆ ਅਫਸਰ (ਸੈ.) ਸ. ਜਗਜੀਤ ਸਿੰਘ ਅਤੇ ਜਿਲਾ ਸਿੱਖਿਆ ਅਫਸਰ (ਐਲੀ.) ਇੰਜੀ. ਸੰਜੀਵ ਗੌਤਮ ਨੇ ਦੱਸਿਆ ਕਿ ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਨਿਰਦੇਸ਼ਕ ਜਗਤਾਰ ਸਿੰਘ ਕੂਲੜੀਆਂ ਦੀ ਨਿਰਦੇਸ਼ਨਾ ‘ਚ ਕਰਵਾਏ ਜਾ ਰਹੇ ਇੰਨਾਂ ਸਕੂਲ ਪੱਧਰ ਦੇ ਕਵਿਤਾ ਉਚਾਰਨ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 3 ਤੋਂ 7 ਅਗਸਤ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ‘ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ। ਸਾਰੇ ਵਰਗਾਂ ਦੇ ਪ੍ਰਤੀਯੋਗੀ 3 ਤੋਂ 5 ਮਿੰਟ ‘ਚ ਕਵਿਤਾ ਉਚਾਰਨ ਕਰਕੇ, ਆਪਣੀ ਦਾਅਵੇਦਾਰੀ ਪੇਸ਼ ਕਰ ਸਕਦੇ ਹਨ। ਕਵਿਤਾ ਪੂਰੀ ਤਰਾਂ ਗੁਰ ਮਰਿਆਦਾ ਤੇ ਨਿਯਮਾਂ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਜੀਵਨ, ਸਿਧਾਂਤਾਂ, ਉਦੇਸ਼ਾਂ, ਉਸਤਤ ਤੇ ਕੁਰਬਾਨੀ ‘ਤੇ ਅਧਾਰਤ ਪੇਸ਼ ਕੀਤੇ ਜਾਣਗੇ।
ਸਾਜ਼ ਵਜ਼ਾਉਣ ਅਤੇ ਪੜਕੇ ਕਵਿਤਾ ਉਚਾਰਨ ਦੀ ਪੂਰਨ ਮਨਾਹੀ ਹੋਵੇਗੀ। ਕਵਿਤਾ ਪੰਜਾਬੀ/ਅੰਗਰੇਜ਼ੀ/ਹਿੰਦੀ ਭਾਸ਼ਾ ‘ਚ ਉਚਾਰੀ ਜਾ ਸਕਦੀ ਹੈ। ਕਵਿਤਾ ਦੀ ਲਗਾਤਾਰਤਾ ‘ਚ ਵੀਡੀਓ ਬਣਾਉਣ ਸਮੇਂ ਸਿਰਫ ਪ੍ਰਤੀਯੋਗੀ ਹੀ ਵੀਡੀਓ ‘ਚ ਦਿਖਾਈ ਦੇ ਸਕਦਾ ਹੈ। 8 ਅਗਸਤ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ‘ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ‘ਚ ਭਰਨਗੇ। ਇਸ ਤੋਂ ਬਾਅਦ 9 ਅਗਸਤ ਨੂੰ ਸਟੇਟ ਤਕਨੀਕੀ ਟੀਮ ਵੱਲੋਂ ਬਲਾਕ, ਜਿਲਾ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਕੀਤੀ ਜਾਵੇਗੀ।
ਇਸ ਮੌਕੇ ਜਿਲਾ ਨੋਡਲ ਅਫਸਰ (ਐਲੀ.) ਸ੍ਰੀ ਕੁਲਦੀਪ ਸਿੰਘ ਤੇ ਜਿਲਾ ਨੋਡਲ ਅਫਸਰ (ਸੈ.) ਡਾ. ਪਵਨ ਸੈਹਰਿਆ ਨੇ ਦੱਸਿਆ ਕਿ ਕਵਿਤਾ ਉਚਾਰਨ ਮੁਕਾਬਲੇ ‘ਚ ਵੀ ਪਠਾਨਕੋਟ ਜਿਲਾ ਪਹਿਲੇ ਦੋ ਮੁਕਾਬਲਿਆਂ ਵਾਂਗ ਮੋਹਰੀ ਸਥਾਨਾਂ ‘ਤੇ ਰਹਿਣ ਲਈ ਯਤਨ ਕਰੇਗਾ।
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
EDITOR
CANADIAN DOABA TIMES
Email: editor@doabatimes.com
Mob:. 98146-40032 whtsapp