ਸਾਵਧਾਨੀਆਂ ਅਪਨਾ ਕੇ ਹੀ ਕੋਰੋਨਾ ਵਾਇਰਸ ਤੋਂ ਸੁਰੱਖਿਅਤ ਰਹਿ ਸਕਦੇ ਹਨ ਲੋਕ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 3 ਅਗਸਤ (ADESH):
ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ ਤੱਕ 28331 ਸੈਂਪਲ ਨੈਗੇਟਿਵ ਆ ਚੁੱਕੇ ਹਨ ਅਤੇ 505 ਮਰੀਜ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਅਪਨਾ ਕੇ ਲੋਕ ਇਸ ਵਾਇਰਸ ਤੋਂ ਬਚ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ, ਬਲਕਿ ਅਹਿਤਿਆਤ ਵਰਤਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਕੋਵਿਡ-19 ਸਬੰਧੀ ਕਿਸੇ ਵੀ ਹਾਲਾਤ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ, ਤਾਂ ਜੋ ਜ਼ਿਲ੍ਹਾ ਵਾਸੀ ਸਾਵਧਾਨੀਆਂ ਅਪਨਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ। ਸ੍ਰੀਮਤੀ ਅਪਨੀਤ ਰਿਆਤ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਅਤੇ ਸਮੇਂ-ਸਮੇਂ ’ਤੇ 20 ਸੈਕਿੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ।
ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 29215 ਸੈਂਪਲ ਲਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅੱਜ 368 ਸੈਂਪਲ ਲਏ ਗਏ, ਜਦਕਿ 451 ਸੈਂਪਲਾਂ ਦੀ ਰਿਪੋਰਟ ਆਈ ਹੈ।
ਉਨ੍ਹਾਂ ਕਿਹਾ ਕਿ ਅੱਜ 12 ਪੋਜ਼ੀਟਿਵ ਕੇਸ ਸਾਹਮਣੇ ਆਏ ਹਨ, ਜਿਸ ਵਿੱਚ 6 ਕੇਸ ਦਸੂਹਾ ਤੋਂ, 3 ਕੇਸ ਮੁਕੇਰੀਆਂ ਤੋਂ ਅਤੇ 3 ਕੇਸ ਹੁਸ਼ਿਆਰਪੁਰ ਦੇ ਗੁਰੂ ਗੋਬਿੰਦ ਸਿੰਘ ਨਗਰ ਤੋਂ ਰਿਪੋਰਟ ਹੋਏ ਹਨ। ਉਨ੍ਹਾਂ ਕਿਹਾ ਕਿ 290 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ ਅਤੇ ਹੁਣ ਤੱਕ 55 ਕੇਸ ਇਨਵੈਲਿਡ ਪਾਏ ਗਏ ਹਨ।
ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ ਪੋਜ਼ੀਟਿਵ ਕੇਸਾਂ ਦੀ ਗਿਣਤੀ 587 ਹੋ ਗਈ ਹੈ, ਜਿਸ ਵਿੱਚ ਐਕਟਵਿ ਕੇਸ 65 ਹਨ। ਉਨ੍ਹਾਂ ਗਰਭਵਤੀ ਮਹਿਲਾਵਾਂ ਅਤੇ 10 ਸਾਲ ਤੱਕ ਬੱਚਿਆਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕਰਦਿਆਂ ਇਸ ਬੀਮਾਰੀ ਦੇ ਫੈਲਾਅ ਨੂੰ ਰੋਕਣ ਵਿੱਚ ਆਪਣਾ ਸਹਿਯੋਗ ਦੇਣ ਲਈ ਕਿਹਾ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp