ਵੱਡੀ ਖ਼ਬਰ : ਅਸ਼ਲੀਲ ਵੀਡੀਓ ਮਾਮਲੇ ‘ਚ ਫਸੇ ਸੁੱਚਾ ਸਿੰਘ ਲੰਗਾਹ ਨੂੰ ਚੁੱਪ -ਚਪੀਤੇ ਅੰਮ੍ਰਿਤ ਛਕਾਉਣ ਵਾਲੇ ਤਿੰਨ ਬਾਬੇ SUSPEND

ਅਸ਼ਲੀਲ ਵੀਡੀਓ ਮਾਮਲੇ ‘ਚ ਫਸੇ ਸੁੱਚਾ ਸਿੰਘ ਲੰਗਾਹ ਨੂੰ ਚੁੱਪ -ਚਪੀਤੇ ਅੰਮ੍ਰਿਤ ਛਕਾਉਣ ਵਾਲੇ ਤਿੰਨ ਬਾਬੇ SUSPEND

 
ਗੁਰਦਾਸਪੁਰ (ਅਸ਼ਵਨੀ ): ਅਸ਼ਲੀਲ ਵੀਡੀਓ ਮਾਮਲੇ ‘ਚ ਫਸੇ ਸੁੱਚਾ ਸਿੰਘ ਲੰਗਾਹ ਨੂੰ ਧਾਰਮਿਕ ਸਜ਼ਾ ਦੇਣ ਤੇ ਅੰਮ੍ਰਿਤ ਛਕਾਉਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਗੁਰਦੁਆਰਾ ਬੰਦਾ ਸਿੰਘ ਬਹਾਦਰ ਵਿਖੇ ਗੁਰਦੁਆਰਾ ਸਾਹਿਬ ਦੇ ਇੰਚਾਰਜ ਯਸ਼ਪਾਲ ਸਿੰਘ, ਗ੍ਰੰਥੀ ਖੁਸ਼ਵੰਤ ਸਿੰਘ ਤੇ ਕਥਾਵਾਚਕ ਹਰਮੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ ।
 
ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ‘ਚ ਗੁਰਦਾਸ ਨੰਗਲ ਵਿਖੇ ਸਥਿਤ ਗੁਰਦੁਆਰਾ ਗੜੀ ਬਾਬਾ ਬੰਦਾ ਸਿੰਘ ਬਹਾਦਰ ‘ਚ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਪੰਜ ਪਿਆਰਿਆਂ ਨੇ ਧਾਰਮਿਕ ਸਜ਼ਾ ਸੁਣਾਈ ਤੇ ਅੰਮ੍ਰਿਤ ਛਕਾਇਆ। ਧਾਰਮਿਕ ਸਜ਼ਾ ਦੇ ਰੂਪ ਵਿੱਚ ਉਸ ਨੂੰ 21 ਦਿਨ ਹਰ ਰੋਜ਼ ਇੱਕ ਘੰਟੇ ਲਈ ਸ੍ਰੀ ਗੁਰੂਦੁਆਰਾ ਸਾਹਿਬ ਵਿਖੇ ਝਾੜੂ ਲਗਾਉਣ ਦੀ ਸਜ਼ਾ ਦਿੱਤੀ ਹੈ।
 
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਵਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਹਾਇਕ ਮਹਿੰਦਰ ਸਿੰਘ ਦਾ ਕਹਿਣਾ ਹੈ ਕਿ ਗੁਰਦੁਆਰਾ ਬੰਦਾ ਸਿੰਘ ਬਹਾਦਰ ਗੜੀ ਗੁਰਦਾਸ ਨੰਗਲ ਦੇ ਇੰਚਾਰਜ ਯਸ਼ਪਾਲ ਸਿੰਘ, ਗ੍ਰੰਥੀ ਖੁਸ਼ਵੰਤ ਸਿੰਘ ਤੇ ਕਥਾਵਾਚਕ ਹਰਮੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਫਲਾਇੰਗ ਵਿਭਾਗ ਨੂੰ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ।
 
 2017 ‘ਚ ਸੁੱਚਾ ਸਿੰਘ ਲੰਗਾਹ ਦੀ ਇੱਕ ਵਿਧਵਾ ਔਰਤ ਨਾਲ ਅਸ਼ਲੀਲ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਉਸ ਨੂੰ ਪੰਥ ‘ਚੋਂ ਛੇਕ ਦਿੱਤਾ ਗਿਆ ਸੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਪਾਰਟੀ ‘ਚੋਂ ਕੱਢ ਦਿੱਤਾ ਸੀ। ਲੰਗਾਹ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਪਣੇ ਜੁਰਮ ਲਈ ਮੁਆਫੀ ਵੀ ਮੰਗੀ ਹੈ ਪਰ ਹੁਣ ਤੱਕ ਉਸ ਨੂੰ ਮੁਆਫੀ ਨਹੀਂ ਮਿਲੀ।
 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਤਿੰਨ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ

 
ਅੰਮ੍ਰਿਤਸਰ,( ਗੁਰਦਾਸਪੁਰ ),4 ਅਗਸਤ ( ਅਸ਼ਵਨੀ ) :-ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਵੱਲੋਂ ਬੀਤੇ ਿਦਨ ਇਤਿਹਾਸਕ ਗੁਰਦੁਆਰਾ ਗੜ੍ਹੀ ਬਾਬਾ ਬੰਦਾ ਸਿੰਘ ਬਹਾਦਰ ਗੁਰਦਾਸ ਨੰਗਲ ਵਿਖੇ ਪੰਜ ਪਿਆਰੇ ਸਾਹਿਬਾਨਾਂ ਸਾਹਮਣੇ ਪੇਸ਼ ਹੋ ਕੇ ਮੰਗੀ ਗਈ ਮੁਆਫੀ ਦੇ ਬਾਅਦ ਬੇਸ਼ੱਕ ਪੰਜ ਪਿਆਰਿਆਂ ਨੇ ਸੁੱਚਾ ਸਿੰਘ ਲੰਗਾਹ ਨੂੰ 21 ਦਿਨ ਸੇਵਾ ਕਰਨ ਦੀ ਸਜ਼ਾ ਸੁਣਾ ਕੇ ਅੰਮ੍ਰਿਤ ਛਕਾ ਦਿੱਤਾ ਹੈ।
 
ਪਰ ਇਸ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਵੱਡੀ ਕਾਰਵਾਈ ਕਰ ਦਿੱਤੀ ਹੈ। ਭਾਈ ਲੌਂਗੋਵਾਲ ਨੇ ਤੁਰੰਤ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਤਿੰਨ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ
 
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਨਾਲ ਸਬੰਧਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮ ਰਛਪਾਲ ਸਿੰਘ ਇੰਚਾਰਜ,ਭਾਈ ਖੁਸ਼ਵੰਤ ਸਿੰਘ ਗ੍ਰੰਥੀ ਸਿੰਘ ਅਤੇ ਭਾਈ ਹਰਮੀਤ ਸਿੰਘ ਕਥਾਵਾਚਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
 
ਇੰਨਾ ਹੀ ਨਹੀਂ ਭਾਈ ਲੌਂਗੋਵਾਲ ਨੇ ਇਸ ਮਾਮਲੇ ਦੀ ਪੜਤਾਲ ਲਈ ਫਲਾਇੰਗ ਵਿਭਾਗ ਦੇ ਅਮਲੇ ਸੀਨੀਅਰ ਪ੍ਰਚਾਰਕਾਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਨੂੰ ਜ਼ਿੰਮੇਵਾਰੀ ਸੌਂਪੀ ਹੈ।
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply