20 ਔਰਤਾਂ 50-50 ਪੌਦਿਆਂ ਦੀ ਕਰ ਰਹੀਆਂ ਹਨ ਸਾਂਭ-ਸੰਭਾਲ
ਗੁਰਦਾਸਪੁਰ,7 ਅਗਸਤ (ਅਸ਼ਵਨੀ) :ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਜ਼ਿਲੇ ਅੰਦਰ ਵਿਕਾਸ ਕੰਮ ਤੇਜ਼ਗਤੀ ਨਾਲ ਕਰਵਾਏ ਜਾ ਰਹੇ ਹਨ ਅਤੇ ਮਗਨਰੇਗਾ ਤਹਿਤ ਵਿਕਾਸ ਕੰਮਾਂ ਦੇ ਨਾਲ ਲੋਕਾਂ ਨੂੰ ਰੁਜ਼ਗਾਰ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਮਗਨਰੇਗਾ ਤਹਿਤ ਪਿੰਡਾਂ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲਾ ਮਗਨਰੇਗਾ ਤਹਿਤ ਵਿਕਾਸ ਕੰਮ ਕਰਵਾਉਣ ਵਿਚ ਸੂਬੇ ਭਰ ਵਿਚੋਂ ਮੋਹਰੀ ਹੈ ਅਤੇ ਪੰਚਾਇਤਾਂ ਵਲੋਂ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ।
ਉਨਾਂ ਦੱਸਿਆ ਕਿ ਮਗਨਰੇਗਾ ਤਹਿਤ ਔਰਤਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਜ਼ਿਲਾ ਗੁਰਦਾਸਪੁਰ ਦੇ ਪਿੰਡ ਬਖਤਪੁਰ ਦੇ ਸਰਪੰਚ ਸ੍ਰੀਮਤੀ ਅਮਨਦੀਪ ਕੌਰ ਵਲੋਂ ਪਿੰਡ ਦੀਆਂ ਸਾਂਝੀਆਂ ਥਾਵਾਂ’ਤੇ ਪੌਦੇ ਲਗਾਉਣ ਦੀ ਮੁਹਿੰਮ ਵਿੱਢੀ ਗਈ ਹੈ। 50-50 ਪੌਦਿਆਂ ਦੀ ਸਾਂਭ ਸੰਭਾਲ ਲਈ ਪਿੰਡ ਦੀਆਂ ਔਰਤਾਂ ਨੂੰ ਜ਼ਿੰਮੇਵਾਰੀ ਸੌਪੀ ਗਈ ਹੈ।
ਜਿਸ ਦੇ ਚਲਦਿਆਂ ਪਿੰਡ ਦੀਆਂ 20 ਔਰਤਾਂ ਨੂੰ ਪੰਜ ਸਾਲ ਤੱਕ ਪੌਦਿਆਂ ਦੀ ਸਾਂਭ-ਸੰਭਾਲ ਬਦਲੇ ਕਰੀਬ 1100 ਰੁਪਏ ਦਿੱਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਬਖ਼ਤਪੁਰ ਵਲੋਂ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਵੱਡਾ ਉਪਰਾਲਾ ਕੀਤਾ ਗਿਆ ਹੈ,ਉਸਦੇ ਨਾਲ ਪਿੰਡ ਦੀਆਂ ਔਰਤਾਂ ਨੂੰ ਰੁਜ਼ਗਾਰ ਵੀ ਮਿਲਿਆ ਹੈ।
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
EDITOR
CANADIAN DOABA TIMES
Email: editor@doabatimes.com
Mob:. 98146-40032 whtsapp