ਗੜ੍ਹਦੀਵਾਲਾ 11 ਅਗਸਤ (ਚੌਧਰੀ) : ਜਿਲਾ ਹੁਸ਼ਿਆਰਪੁਰ ਦੇ ਹਲਕਾ ਗੜ੍ਹਦੀਵਾਲਾ ਅਤੇ ਹਰਿਆਣਾ ਦੇ ਇਲਾਕੇ ਚ ਪਿਛਲੇ ਦਿਨ ਆਏ 11 ਕਰੋਨਾ ਪਾਜੀਟਿਵ ਮਰੀਜਾਂ ਨੂੰ ਸਿਹਤ ਵਿਭਾਗ ਦੇ ਕਰਮਚਾਰੀਆਂ ਦੀ ਦੇਖਰੇਖ ਵਿਚ ਆਈਸੋਲੇਸ਼ਨ ਵਾਰਡ ਰਿਆਤ ਬਹਾਰਾ ਭੇਜਿਆ ਗਿਆ ਹੈ।ਇਨ੍ਹਾਂ ਕਰੋਨਾ ਪਾਜੀਟਿਵ ਮਰੀਜਾਂ ਦੇ ਆਉਣ ਨਾਲ ਇਲਾਕੇ ਦੇ ਨਿਵਾਸੀਆਂ ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਐੱਸ ਐੱਮ ਓ ਪੀ ਐਚ ਸੀ ਭੂੰਗਾ ਡਾਕਟਰ ਮਨੋਹਰ ਲਾਲ ਨੇ ਦੱਸਿਆ ਕਿ ਗੜ੍ਹਦੀਵਾਲਾ ਦੇ ਪਿੰਡ ਜਮਸ਼ੇਰ ਚਠਿਆਲ,ਰਾਜਾ ਕਲਾਂ,ਬਰਾਲਾ,ਪੰਡੋਰੀ ਸੁਮਲਾਂ ਅਤੇ ਹਰਿਆਣਾ,ਢੋਲਵਾਹਾ,ਬਹਿਰਾਮ,ਕੂਟਾਂ,ਸਰਾਈਂ ਦੇ 11 ਲੋਕ ਕਰੋਨਾ ਪਾਜੀਟਿਵ ਆਏ ਦੀਆਂ ਰਿਪੋਟਾਂ ਪੌਜ਼ਟਿਵ ਆਏ ਸਨ। ਇਨਾਂ ਸਾਰਿਆਂ ਮਰੀਜਾਂ ਨੂੰ ਆਈਸੋਲੇਸ਼ਨ ਵਾਰਡ ਰਿਆਤ ਬਹਾਰਾ ਭੇਜਿਆ ਗਿਆ ਹੈ।
ਉਨਾਂ ਦੱਸਿਆ ਕਿ ਪਿੰਡ ਰਾਜਾ ਕਲਾਂ ਦੇ ਕਰੋਨਾ ਪਾਜੀਟਿਵ ਆਈ ਔਰਤ ਦੇ ਸੰਪਰਕ ਚ ਉਸਦੇ ਤਿੰਨ ਪਰਿਵਾਰਕ ਮੈਂਬਰਾਂ ਅਤੇ ਆਗਨਵਾੜੀ ਵਰਕਰ ਕੁਲ ਚਾਰ ਲੋਕਾਂ ਦੇ ਸੈਂਪਲ ਲਏ ਗਏ ਹਨ। ਰਿਪੋਰਟ ਆਉਣ ਤੋਂ ਬਾਅਦ ਸਾਰੀ ਸਥਿਤੀ ਸਪੱਸ਼ਟ ਹੋਵੇਗੀ। ਇਸ ਮੌਕੇ ਸੇਹਤ ਕਰਮਚਾਰੀ ਸਰਤਾਜ ਸਿੰਘ, ਜਗਦੀਪ ਸਿੰਘ,ਮਨਜਿੰਦਰ ਸਿੰਘ,ਰੁਪਿੰਦਰ ਸਿੰਘ,ਅਰਪਿੰਦਰ ਸਿੰਘ,ਸਰਬਜੀਤ ਕੌਰ,ਏ ਐਨ ਐਮ ਪ੍ਰਵੀਨ ਕੌਰ, ਹਰਪ੍ਰੀਤ ਕੌਰ ਆਦਿ ਹਾਜ਼ਰ ਸਨ।
- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
EDITOR
CANADIAN DOABA TIMES
Email: editor@doabatimes.com
Mob:. 98146-40032 whtsapp