ਕਿਹਾ, ਇਸ ਬਾਰ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਾਦਾ ਅਤੇ ਘੱਟ ਇਕੱਠ ਵਾਲਾ ਹੋਵੇਗਾ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ
ਪੁਲਿਸ ਲਾਈਨ ’ਚ ਕੀਤੀ ਵਿਭਾਗਾਂ ਦੇ ਮੁੱਖੀਆਂ ਨਾਲ ਮੀਟੰਗ
ਹੁਸ਼ਿਆਰਪੁਰ,12 ਅਗਸਤ : ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਪੁਲਿਸ ਲਾਈਨ ਹੁਸ਼ਿਆਰਪੁਰ ਵਿੱਚ 15 ਅਗਸਤ ਨੂੰ ਆਜ਼ਾਦੀ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਰੋਹ ਕਰਵਾਇਆ ਜਾ ਰਿਹਾ ਹੈ, ਜਿਸ ਲਈ ਵਿਭਾਗਾਂ ਦੇ ਮੁੱਖੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਤਾਂ ਜੋ ਮਹੱਤਵਪੂਰਨ ਦਿਵਸ ਨੂੰ ਉਤਸ਼ਾਹ ਨਾਲ ਮਨਾਇਆ ਜਾ ਸਕੇ। ਉਹ ਅੱਜ ਪੁਲਿਸ ਲਾਈਨ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਐਸ.ਐਸ.ਪੀ ਸ਼੍ਰੀ ਨਵਜੋਤ ਸਿੰਘ ਮਾਹਲ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ 74ਵੇਂ ਆਜ਼ਾਦੀ ਦਿਵਸ ਮੌਕੇ ’ਤੇ ਹੋਣ ਵਾਲਾ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਪ੍ਰੋਗਰਾਮ ਇਸ ਵਾਰ ਸਾਦਾ ਅਤੇ ਘੱਟ ਇਕੱਠ ਵਾਲਾ ਹੋਵੇਗਾ। ਉਨ੍ਹਾਂ ਕਿਹਾ ਕਿ ਕੋਵਿਡ ਸਬੰਧੀ ਪੰਜਾਬ ਸਰਕਾਰ ਅਤੇ ਗ੍ਰਹਿ ਮੰਤਰਾਲਾ ਵਲੋਂ ਜਾਰੀ ਹਦਾਇਤਾਂ ਅਨੁਸਾਰ ਇਸ ਵਾਰ ਇਨ੍ਹਾਂ ਸਮਾਗਮਾਂ ਦੌਰਾਨ ਗਿਣਤੀ ਸੀਮਤ ਰੱਖੀ ਗਈ ਹੈ ਅਤੇ ਇਹ ਸਮਾਗਮ ਸਾਦੇ ਰਹਿਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਸਥਾਨਕ ਪੁਲਿਸ ਲਾਈਨ ਗਰਾਉਂਡ ਦੇ ਮੈਦਾਨ ਵਿੱਚ ਹੋਵੇਗਾ, ਜਿਸ ਵਿੱਚ ਉਦਯੋਗ ਤੇ ਵਣਜ ਮੰਤਰੀ ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਮੁੱਖ ਮਹਿਮਾਨ ਦੇ ਦੌਰ ’ਤੇ ਸ਼ਿਰਕਤ ਕਰਨਗੇ।
ਸ਼੍ਰੀਮਤੀ ਅਪਨੀਤ ਰਿਆਤ ਨੇ ਹਦਾਇਤ ਕੀਤੀ ਕਿ ਸਾਰੇ ਪ੍ਰੋਗਰਾਮਾਂ ਦੌਰਾਨ ਕੋਵਿਡ ਸਬੰਧੀ ਜਾਰੀ ਸਾਵਧਾਨੀਆਂ ਦੇ ਨਿਰਦੇਸ਼ ਜਿਵੇਂ ਕਿ ਇਕ ਦੂਜੇ ਤੋਂ ਬਣਦੀ ਦੂਰੀ ਆਦਿ ਨੂੰ ਹਰ ਹਾਲ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਇਹ ਸਾਰੇ ਪ੍ਰੋਗਰਾਮ ਘੱਟ ਗਿਣਤੀ ਨਾਲ ਸਾਦੇ ਢੰਗ ਨਾਲ ਮਨਾਏ ਜਾਣ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰਾਲਾ ਵਲੋਂ ਇਨ੍ਹਾਂ ਪ੍ਰੋਗਰਾਮਾਂ ਨੂੰ ਲੈ ਕੇ ਪਹਿਲਾਂ ਹੀ ਵਿਸਤਾਰ ਨਾਲ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ, ਜਿਸਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇਗੀ ਤਾਂ ਜੋ ਕੋਵਿਡ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਕਾਰਨ ਇਸ ਵਾਰ ਆਜ਼ਾਦੀ ਘੁਲਾਟੀਆਂ ਦਾ ਸਨਮਾਨ 15 ਅਗਸਤ ਵਾਲੇ ਦਿਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਘਰ ਜਾ ਕੇ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਗ੍ਰਹਿ ਮੰਤਰਾਲਾ ਦੇ ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਹੋਇਆ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਇਸ ਬਾਰ ਆਜ਼ਾਦੀ ਦਿਵਸ ਦੇ ਪ੍ਰੋਗਰਾਮਾਂ ਵਿੱਚ ਪਿਛਲੇ ਸਾਲਾਂ ਦੀ ਤਰ੍ਹਾਂ ਇਕੱਠ ਨਹੀਂ ਹੋਵੇਗਾ ਅਤੇ ਨਾ ਹੀ ਸਭਿਆਚਾਰਕ ਪ੍ਰੋਗਰਾਮ, ਪੀ.ਟੀ.ਸ਼ੋ, ਐਨ.ਸੀ.ਸੀ ਦੀ ਪਰੇਡ ਆਦਿ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਬਾਰ ਪੰਜਾਬ ਪੁਲਿਸ ਦੀ ਇਕ ਟੁਕੜੀ ਹੀ ਮੁੱਖ ਮਹਿਮਾਨ ਨੂੰ ਸਲਾਮੀ ਦੇਵੇਗੀ। ਡਿਪਟੀ ਕਮਿਸ਼ਨਰ ਨੇ ਸਮੂਹ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਕੋਵਿਡ ਸਬੰਧੀ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਕੁਮਾਰ ਪੰਚਾਲ, ਐਸ.ਪੀ. (ਐਚ) ਸ਼੍ਰੀ ਪਰਮਿੰਦਰ ਸਿੰਘ ਹੀਰ, ਐਸ.ਡੀ.ਐਮ ਹੁਸ਼ਿਆਰਪੁਰ ਸ਼੍ਰੀ ਅਮਿਤ ਸਰੀਨ, ਕਮਿਸ਼ਨਰ ਨਗਰ ਨਿਗਮ ਸ਼੍ਰੀ ਬਲਬੀਰ ਰਾਜ ਸਿੰਘ, ਸਹਾਇਕ ਕਮਿਸ਼ਨਰ (ਜ) ਸ਼੍ਰੀ ਕਿਰਪਾਲ ਵੀਰ ਸਿੰਘ, ਸਕੱਤਰ ਆਰ.ਟੀ.ਏ ਸ਼੍ਰੀ ਕਰਨ ਸਿੰਘ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ਼੍ਰੀ ਸਰਬਜੀਤ ਸਿੰਘ ਬੈਂਸ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Edited by :Choudhary
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
Gutentor Advanced Text
रैली के दौरान दिल्ली में हुई हिंसा के मामले में किसान नेता राकेश टिकैत समेत छह किसान नेताओं के खिल – CDT NEWS PODCAST
- रैली के दौरान दिल्ली में हुई हिंसा के मामले में किसान नेता राकेश टिकैत समेत छह किसान नेताओं के खिल
- बीजेपी सांसद सनी देओल ने एक्टर दीप सिद्धू के बारे कही यह बात
- Jugraj Singh of Punjab hoisted the Flag at the Red fort Delhi
- Who is deep Sidhu? Is He Bjp Agent? #
- प्रिंसीपल सतनाम सिंह की अगुवाई में सरकारी कॉलेज होशियारपुर में ’’अन्तर्राष्ट्रीय युवक दिवस’’ मनाया ग
EDITOR
CANADIAN DOABA TIMES
Email: editor@doabatimes.com
Mob:. 98146-40032 whtsapp