ਹੁਸ਼ਿਆਰਪੁਰ, 26 ਨਵੰਬਰ (ਆਦੇਸ਼ ਪਰਮਿੰਦਰ ਸਿੰਘ)
ਸੰਵਿਧਾਨ ਦਿਵਸ ‘ਤੇ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੰਵਿਧਾਨ ਦੀ ਪ੍ਰਸਤਾਵਨਾ ਬਾਰੇ ਜਾਣੂ ਕਰਵਾਇਆ। ਇਸ ਮੌਕੇ ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਇਸ ਮੌਕੇ ‘ਤੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ 26 ਨਵੰਬਰ 1949 ਨੂੰ ਸੰਵਿਧਾਨ ਸਭਾ ਨੇ ਭਾਰਤੀ ਸੰਵਿਧਾਨ ਨੂੰ ਪਾਸ ਕੀਤਾ ਸੀ। ਇਸ ਤੋਂ ਬਾਅਦ 26 ਜਨਵਰੀ 1950 ਨੂੰ ਭਾਰਤ ਵਿੱਚ ਲਾਗੂ ਕੀਤਾ ਗਿਆ ਸੀ। ਉਨ•ਾਂ ਦੱਸਿਆ ਕਿ ਸਾਰੇ ਭਾਰਤ ਵਿੱਚ ਅੱਜ ਦੇ ਦਿਨ ਨੂੰ ਸੰਵਿਧਾਨ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਉਨ•ਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰਾਸ਼ਟਰ ਦੀ ਏਕਤਾ, ਅਖੰਡਤਾ, ਭਾਈਚਾਰਾ ਬਣਾਏ ਰੱਖਣ ਦੀ ਅਪੀਲ ਕਰਦਿਆਂ ਸਾਰਿਆਂ ਨੂੰ ਇਕੱਠੇ ਹੋ ਕੇ ਰਾਸ਼ਟਰੀ ਏਕਤਾ ਬਣਾਏ ਰੱਖਣ ਲਈ ਕਿਹਾ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਰਣਦੀਪ ਸਿੰਘ ਹੀਰ, ਜ਼ਿਲ•ਾ ਮਾਲ ਅਫ਼ਸਰ ਸ੍ਰੀ ਰਾਜੀਵ ਪਾਲ, ਜ਼ਿਲ•ਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਮੁਕੇਸ਼ ਗੌਤਮ, ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp