ਮਨਪ੍ਰੀਤ ਸਿੰਘ ਰੰਧਾਵਾ ਅਕਾਲੀ ਦਲ ਕਿਸਾਨ ਵਿੰਗ ਦੇ ਜਨਰਲ ਸਕੱਤਰ ਨਿਯੁਕਤ,ਹਲਕੇ ਵਿਚ ਖ਼ੁਸ਼ੀ ਦੀ ਲਹਿਰ

(ਨਵ ਨਿਯੁਕਤ ਜਨਰਲ ਸਕੱਤਰ ਮਨਪ੍ਰੀਤ ਸਿੰਘ ਰੰਧਾਵਾ)

ਦਸੂਹਾ,14 ਅਗਸਤ (ਚੌਧਰੀ ) : ਇਸ ਮੌਕੇ ਨਵ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਵਲੋਂ ਮਨਪ੍ਰੀਤ ਸਿੰਘ ਨੂੰ ਜਨਰਲ ਸਕੱਤਰ ਬਣਾਉਣ ਤੇ ਹਲਕੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ।ਉਹ ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਨ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਪੰਜਾਬ ਦੇ ਜਨਰਲ ਸਕੱਤਰ ਜਥੇਦਾਰ ਈਸ਼ਰ ਸਿੰਘ ਮੰਝਪੁਰ ਅਤੇ ਜਿਲਾ ਪ੍ਰਧਾਨ ਕਿਸਾਨ ਵਿੰਗ ਇਕਬਾਲ ਸਿੰਘ ਜੌਹਲ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਵੱਲੋਂ ਨਿਭਾਇਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।ਉਨਾਂ ਕਿਹਾ ਕਿ ਉਹ ਕਿਸਾਨ ਵਿੰਗ ਨੂੰ ਮਜਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੋਣਗੇ।

ਇਸ ਮੌਕੇ ਨਵ ਨਿਯੁਕਤ ਜਨਰਲ ਸਕੱਤਰ ਮਨਪ੍ਰੀਤ ਸਿੰਘ ਰੰਧਾਵਾ ਨੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕਿਸਾਨ ਵਿੰਗ ਦੀ ਮਜਬੂਤੀ ਲਈ ਦਿਨ-ਰਾਤ ਇੱਕ ਕਰ ਦੇਣਗੇ।ਉਨਾਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਪਹਿਲਕਦਮੀ ਕਰਨਗੇ। ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਪੰਜਾਬ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠ ਹਲਕੇ ਦੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾਵੇਗਾ ਅਤੇ ਅਕਾਲੀ ਦਲ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਹੋਰ ਵੀ ਆਹੁਦੇਦਾਰ ਹਾਜਰ ਸਨ। 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply