ਪੰਜਾਬ ਅਚੀਵਮੈਂਟ ਸਰਵੇ ਸਬੰਧੀ ਜਿਲਾ ਸਿੱਖਿਆ ਅਫਸਰ ਨੇ ਕੀਤੀ ਪੜੋ ਪੰਜਾਬ ਪੜਾਓ ਪੰਜਾਬ ਟੀਮ ਨਾਲ ਆਨ-ਲਾਈਨ ਮੀਟਿੰਗ
ਸਤੰਬਰ ਦੇ ਪਹਿਲੇ ਹਫਤੇ ਹੋਵੇਗਾ ਪਹਿਲਾ ਮੌਕ ਟੈਸਟ,ਸਾਰੇ ਅਧਿਆਪਕਾਂ ਨੂੰ ਦਿੱਤੀ ਜਾ ਰਹੀ ਹੈ ਪੰਜਾਬ ਅਚੀਵਮੈਂਟ ਸੰਬੰਧੀ ਟਰੇਨਿੰਗ
ਪਠਾਨਕੋਟ,16ਅਗਸਤ: (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਨਿੱਤ ਨਵੀਆਂ ਪੁਲਾਘਾਂ ਪੁੱਟ ਰਹੇ ਰਾਜ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਪ੍ਰਾਪਤੀਆਂ ਦਾ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਵੇਖਣ ਕਰਵਾਉਣ ਦਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਦੇਖ-ਰੇਖ ‘ਚ ਹੋਣ ਵਾਲੇ ਇਸ ਸਰਵੇਖਣ ਦੀ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਗਈਆਂ ਹਨ। ‘ਪੰਜਾਬ ਪ੍ਰਾਪਤੀ ਸਰਵੇਖਣ’ (ਪੰਜਾਬ ਅਚੀਵਮੈਂਟ ਸਰਵੇ) ਦੀ ਤਿਆਰੀ ਲਈ ਜਿਲਾ ਸਿੱਖਿਆ ਅਫਸਰਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ, ਸੀਐਚਟੀਆਂ,ਪੜੋ ਪੰਜਾਬ ਪੜਾਓ ਪੰਜਾਬ ਟੀਮ ਤੇ ਅਧਿਆਪਕਾਂ ਨਾਲ ਵਿਸਥਾਰਪੂਰਵਕ ਆਨਲਾਈਨ ਮੀਟਿੰਗਾਂ ਲਗਾਤਾਰ ਜਾਰੀ ਹਨ।
ਇਹਨਾਂ ਸਬਦਾਂ ਦਾ ਪ੍ਰਗਟਾਵਾ ਅੱਜ ਐਤਵਾਰ ਨੂੰ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਸ੍ਰੀ ਬਲਦੇਵ ਰਾਜ ਵੱਲੋਂ ਪੜੋ ਪੰਜਾਬ ਪੜਾਓ ਪੰਜਾਬ ਟੀਮ ਨਾਲ ਪੰਜਾਬ ਅਚੀਵਮੈਂਟ ਸਰਵੇ ਸਬੰਧੀ ਕੀਤੀ ਗਈ ਆਨਲਾਈਨ ਮੀਟਿੰਗ ਦੌਰਾਨ ਕੀਤਾ ਗਿਆ।ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਜਿਿਲਾ ਸਿੱਖਿਆ ਅਫਸਰ ਸ੍ਰੀ ਬਲਦੇਵ ਰਾਜ ਨੇ ਦੱਸਿਆ ਕਿ ਸਰਵੇਖਣ ‘ਚ ਚਲੰਤ ਵਿਦਿਅਕ ਸ਼ੈਸ਼ਨ 2020-21 ਦੌਰਾਨ ਰਾਜ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ‘ਚ ਵਿੱਦਿਅਕ ਗੁਣਵੱਤਾ ਦੀ ਪਰਖ ਕੀਤੀ ਜਾਵੇਗੀ। ਇਸ ਸਰਵੇਖਣ ਦੀ ਸ਼ੁਰੂਆਤ ਅਗਸਤ ਮਹੀਨੇ ‘ਚ ਹੋਣ ਵਾਲੇ ਪ੍ਰਸ਼ਨੋਤਰੀ ਨਾਲ ਹੋਵੇਗੀ ਅਤੇ ਇਸ ਤੋਂ ਪੰਦਰਾਂ ਦਿਨ ਬਾਅਦ ਫਿਰ ਸਰਵੇਖਣ ਸਬੰਧੀ ਪ੍ਰਸ਼ਨੋਤਰੀ (ਕੁਇਜ਼) ਹੋਵੇਗੀ।
ਸਤੰਬਰ ਮਹੀਨੇ ‘ਚ ਬੱਚਿਆਂ ਦਾ ਪਹਿਲਾ ਮੌਕ ਟੈਸਟ ਹੋਵੇਗਾ। ਦੂਸਰਾ ਮੌਕ ਟੈਸਟ ਅਕਤੂਬਰ ਤੇ ਤੀਸਰਾ ਟੈਸਟ ਨਵੰਬਰ ਮਹੀਨੇ ‘ਚ ਨੇਪਰੇ ਚੜੇਗਾ। ਇਸ ਸਰਵੇਖਣ ਲਈ ਕੋਈ ਅਲੱਗ ਪਾਠਕ੍ਰਮ ਨਹੀਂ ਹੋਵੇਗਾ ਅਤੇ ਇਹ ਪਹਿਲਾ ਤੋਂ ਪੜ• ਰਹੇ ਵਿਸ਼ਿਆ ਦੇ ਪਾਠਕ੍ਰਮ ‘ਤੇ ਅਧਾਰਤ ਹੀ ਹੋਵੇਗਾ।ਇਸ ਸਰਵੇਖਣ ਲਈ ਜਮਾਤਵਾਰ ਵਿਸ਼ਿਆ ਦੀ ਚੋਣ ਕੀਤੀ ਗਈ ਹੈ, ਜਿਸ ਤਹਿਤ ਪ੍ਰਾਇਮਰੀ ਜਮਾਤਾਂ ਦੇ ਸਾਰੇ ਵਿਸ਼ੇ, ਛੇਵੀਂ ਤੋਂ ਦਸਵੀਂ ਤੱਕ ਦੇ 4 ਵਿਸ਼ਿਆਂ (ਅੰਗਰੇਜ਼ੀ, ਗਣਿਤ, ਵਿਗਿਆਨ ਤੇ ਸਮਾਜਿਕ ਸਿੱਖਿਆ) ਅਤੇ 11 ਤੇ 12ਵੀਂ ਜਮਾਤ ਦੇ ਕੁਝ ਚੋਣਵੇਂ ਵਿਸ਼ਿਆਂ ‘ਤੇ ਅਧਾਰਤ ਇਹ ਸਰਵੇ ਕਰਵਾਇਆ ਜਾਵੇਗਾ। ਇਸ ਸਰਵੇ ਦੀ ਸਫਲਤਾ ਲਈ ਬਲਾਕ ਸਿੱਖਿਆ ਅਫਸਰ, ਸਿੱਖਿਆ ਸੁਧਾਰ ਟੀਮਾਂ, ਪੜੋ ਪੰਜਾਬ ਪੜਾਓ ਪੰਜਾਬ ਟੀਮ, ਸੀਐਚਟੀ, ਸਕੂਲ ਮੁਖੀ ਤੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਤਿਆਰੀ ਕਰਵਾÀਣ ਤੇ ਉਤਸ਼ਾਹਿਤ ਕਰਨ ਦੀ ਜਿੰਮੇਵਾਰੀ ਸੌਂਪੀ ਗਈ ਹੈ।
ਉਪ ਜਿਲਾ ਸਿੱਖਿਆ ਅਫਸਰ ਰਮੇਸ ਲਾਲ ਠਾਕੁਰ ਅਤੇ ਜਿਲ•ਾ ਕੋਆਰਡੀਨੇਟਰ ਪੜੋ ਪੰਜਾਬ ਪੜਾਓ ਪੰਜਾਬ ਟੀਮ ਵਨੀਤ ਮਹਾਜਨ ਨੇ ਦੱਸਿਆ ਕਿ ਸਰਵੇਖਣ ਸਬੰਧੀ ਸਾਰੇ ਵਿਭਾਗ ਦੇ ਰਿਸੋਰਸ ਪਰਸਨ ਅਧਿਆਪਕਾਂ ਨੂੰ ਸਿਖਲਾਈ ਦੇਣਗੇ ਅਤੇ ਅਧਿਆਪਕ ਦੁਆਰਾ ਅੱਗੇ ਬੱਚਿਆਂ ਨੂੰ ਇਸ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਭਾਗ ਲੈਣ ਲਈ ਪ੍ਰੇਰਿਤ ਕਰਨਗੇ। ਸਰਵੇਖਣ ਦੀ ਤਿਆਰੀ ਲਈ ਨਮੂਨੇ ਵਜੋਂ ਪ੍ਰਸ਼ਨੋਤਰੀ ਸਬੰਧੀ ਸਹਾਇਕ ਸਮੱਗਰੀ ਵਿਭਾਗ ਵੱਲੋਂ ਆਨਲਾਈਨ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਬੱਚਿਆਂ ਤੇ ਮਾਪਿਆਂ ਨੂੰ ਇਸ ਸਰਵੇਖਣ ਸਬੰਧੀ ਵੱਖ-ਵੱਖ ਸਾਧਨਾਂ ਰਾਹੀਂ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਸਰਵੇਖਣ ਦਾ ਮੁੱਖ ਮੰਤਵ ਵਿਭਾਗ ਵੱਲੋਂ ਆਪਣੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਹਰ ਪੱਖੋਂ ਕੇਂਦਰ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇਖਣ ਦੀ ਤਿਆਰ ਕਰਨਾ ਹੈ।
ਮੀਟਿੰਗ ਵਿੱਚ ਸਮਾਰਟ ਸਕੂਲ ਸਹਾਇਕ ਕੋਆਰਡੀਨੇਟਰ ਸੰਜੀਵ ਮਨੀ, ਜਿਲਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ, ਬੀਐਮਟੀ ਰਾਜਕੁਮਾਰ, ਬੀਐਮਟੀ ਅਜੇ ਵਸਸਿਟ, ਰਾਕੇਸ ਕੁਮਾਰ, ਪਵਨ ਅੱਤਰੀ, ਯੋਗੇਸ ਕੁਮਾਰ, ਬਿਸੰਬਰ ਦਾਸ ਆਦਿ ਹਾਜਰ ਸਨ।
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
EDITOR
CANADIAN DOABA TIMES
Email: editor@doabatimes.com
Mob:. 98146-40032 whtsapp