ਸਬ ਤਹਿਸੀਲ ਗੜ੍ਹਦੀਵਾਲਾ ਦੇ ਪਿੰਡ ਚੌਹਕਾ ਅਤੇ ਰਘਵਾਲ ਦੇ ਆਜ਼ਾਦੀ ਘੁਲਾਟੀਏ ਹੋਏ ਸਨਮਾਨਿਤ


ਆਜ਼ਾਦੀ ਦਿਵਸ ਮੌਕੇ ਘਰ ਜਾ ਕੇ ਕੀਤਾ ਗਿਆ ਵਿਸ਼ੇਸ਼ ਤੌਰ ਤੇ ਸਨਮਾਨਿਤ

ਅਜਿਹੇ ਆਜ਼ਾਦੀ ਘੁਲਾਟੀਏ ਅੱਜ ਦੇ ਨੌਜਵਾਨਾਂ ਲਈ ਸੇਧ : ਨਿਰਮਲ ਸਿੰਘ,ਪ੍ਰਦੀਪ ਸ਼ਾਰਦਾ

ਗੜ੍ਹਦੀਵਾਲਾ 16 ਅਗਸਤ (ਚੌਧਰੀ / ਯੋਗੇਸ਼ ਗੁਪਤਾ) : ਆਜ਼ਾਦੀ ਦਿਹਾੜੇ ਮੌਕੇ ਇਸ ਵਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ,ਜ਼ਿਲ੍ਹਾ ਹੁਸ਼ਿਆਰਪੁਰ ਦੇ ਡੀ ਸੀ ਅਪਨੀਤ ਰਿਆਤ ਅਤੇ ਐੱਸ ਡੀ ਐਮ ਦਸੂਹਾ ਰਣਦੀਪ ਸਿੰਘ ਹੀਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਤੇ ਸਾਵਧਾਨੀਆਂ ਨੂੰ ਧਿਆਨ ਵਿੱਚ ਰੱਖਦਿਆਂ ਨਾਇਬ ਤਹਿਸੀਲਦਾਰ ਵੱਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿੱਚ ਪੈਂਦੇ ਦੋ ਪਿੰਡਾਂ ਦੇ ਆਜ਼ਾਦੀ ਘੁਲਾਟੀਏ ਰਣਜੀਤ ਸਿੰਘ ਫਰੀਡਮ ਫਾਈਟਰ ਪਿੰਡ ਚੋਹਕਾ ਅਤੇ ਧਰਮ ਸਿੰਘ ਫਰੀਡਮ ਫਾਈਟਰ ਪਿੰਡ ਰਘਵਾਲ ਨੂੰ ਉਨ੍ਹਾਂ ਦੇ ਘਰ ਵਿੱਚ ਪਹੁੰਚ ਕੇ ਉਨ੍ਹਾਂ ਦੀਆਂ ਦੇਸ਼ ਪ੍ਰਤੀ ਦਿੱਤੀਆਂ ਸੇਵਾਵਾਂ ਨੂੰ ਯਾਦ ਰੱਖਦੇ ਹੋਏ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਨਾਇਬ ਤਹਿਸੀਲਦਾਰ ਨਿਰਮਲ ਸਿੰਘ ਗੜ੍ਹਦੀਵਾਲਾ,ਬੀ ਡੀ ਪੀ ਓ ਭੂੰਗਾ ਪ੍ਰਦੀਪ ਸ਼ਾਰਦਾ ਵਿਸ਼ੇਸ਼ ਤੌਰ ਤੇ ਇਨ੍ਹਾਂ ਆਜ਼ਾਦੀ ਦੇ ਘੁਲਾਟੀਏ ਨੂੰ ਸਨਮਾਨਿਤ ਕਰਨ ਪਹੁੰਚੇ।ਇਸ ਮੌਕੇ ਓਹਨਾਂ ਨੇ ਕਿਹਾ ਕਿ ਸਾਨੂੰ ਇਨ੍ਹਾਂ ਆਜ਼ਾਦੀ ਘੁਲਾਟੀਆਂ ਤੇ ਮਾਣ ਹੋਣਾ ਚਾਹੀਦਾ ਹੈ ਜਿਨ੍ਹਾਂ ਨੇ ਦੇਸ਼ ਲਈ ਆਪਣਾ ਆਪ ਨਿਸ਼ਾਵਰ ਕਰਕੇ ਦੇਸ਼ ਨੂੰ ਆਜ਼ਾਦੀ ਦਿਵਾਉਣ ਵਿੱਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਨੇ ਵਿਸ਼ੇਸ਼ ਤੌਰ ਤੇ ਨੌਜਵਾਨ ਪੀੜ੍ਹੀ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਆਜ਼ਾਦੀ ਘੁਲਾਟੀਆਂ ਦੀ ਦਿੱਤੀ ਕੁਰਬਾਨੀ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ ।

ਉਨ੍ਹਾਂ ਕਿਹਾ ਕਿ ਅਸੀਂ ਅਜਿਹੇ ਆਜ਼ਾਦੀ ਘੁਲਾਟੀਆਂ ਦੇ ਸਦਕਾ ਹੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਸਾਨੂੰ ਇਨ੍ਹਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।ਇਸ ਮੌਕੇ ਆਜ਼ਾਦੀ ਘੁਲਾਟੀਏ ਰਣਜੀਤ ਸਿੰਘ ਫਰੀਡਮ ਫਾਈਟਰ ਪਿੰਡ ਚੌਕਾ,ਧਰਮ ਸਿੰਘ ਫਰੀਡਮ ਫਾਈਟਰ ਪਿੰਡ ਰਘਵਾਲ ਵੱਲੋਂ ਵਿਸ਼ੇਸ਼ ਸਨਮਾਨ ਲਈ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਪਿੰਡ ਰਘਵਾਲ ਤੋਂ ਦਿਲਬਾਗ ਸਿੰਘ ਸਰਪੰਚ, ਕਰਮ ਸਿੰਘ ਪੰਚ,ਸਤਵਿੰਦਰ ਸਿੰਘ ਪਟਵਾਰੀ,ਚਰਨਜੀਤ ਸਿੰਘ ਪਟਵਾਰੀ ਆਦਿ ਹਾਜ਼ਰ ਸਨ।ਇਸੇ ਤਰ੍ਹਾਂ ਪਿੰਡ ਚੌਹਕਾ ਤੋਂ ਅਵਤਾਰ ਸਿੰਘ, ਉਂਕਾਰ ਸਿੰਘ, ਦਲਜੀਤ ਸਿੰਘ, ਜਸਵੰਤ ਸਿੰਘ, ਪੰਚ ਮਨਪ੍ਰੀਤ ਸਿੰਘ ,ਨਿਰੰਜਨ ਸਿੰਘ ਆਦਿ ਹਾਜ਼ਰ ਹੋਏ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply