ਸ਼ਹਿਰ ਵਾਸੀਆਂ ਨੂੰ ਆਵਾਰਾ ਪਸ਼ੂਆਂ ਤੋਂ ਨਿਜਾਤ ਦਿਵਾਉਣ ਲਈ ਵਿਸ਼ੇਸ਼ ਮੁਹਿੰਮ ਜੰਗੀ ਪੱਧਰ ’ਤੇ : ਡਿਪਟੀ ਕਮਿਸ਼ਨਰ
ਫੜੇ ਗਏ ਪਸ਼ੂ ਲਿਜਾਏ ਜਾ ਰਹੇ ਹਨ ਫਲਾਈ ਕੈਟਲ ਪੌਂਡ, ਲੋਕਾਂ ਨੂੰ ਆਪਣੇ ਪਸ਼ੂ ਸੜਕਾਂ ’ਤੇ ਨਾ ਛੱਡਣ ਦੀ ਅਪੀਲ
ਹੁਸ਼ਿਆਰਪੁਰ, 18 ਅਗਸਤ :
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਹੁਸ਼ਿਆਰਪੁਰ ਵਾਸੀਆਂ ਨੂੰ ਆਵਾਰਾਂ ਜਾਨਵਰਾਂ ਤੋਂ ਨਿਜਾਤ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਆਪਕ ਪਲਾਨ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਤਹਿਤ ਸ਼ਹਿਰੀ ਖੇਤਰਾਂ ’ਚੋ ਆਵਾਰਾਂ ਪਸ਼ੂਆਂ ਨੂੰ ਫੜ ਕੇ ਫਲਾਹੀ ਕੈਟਲ ਪੌਂਡ ਵਿਖੇ ਲਿਜਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਨਿਗਮ, ਪਸ਼ੂ ਪਾਲਣ ਵਿਭਾਗ ਅਤੇ ਐਨ.ਜੀ.ਓਜ਼ ਦੇ ਸਹਿਯੋਗ ਨਾਲ ਇਹ ਕੰਮ ਜੰਗੀ ਪੱਧਰ ’ਤੇ ਜਾਰੀ ਹੈ ਤਾਂ ਜੋ ਭਵਿੱਖ ਵਿੱਚ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਹਾਦਸਿਆਂ ਦਾ ਕਾਰਨ ਬਣੇ ਆਵਾਰਾ ਪਸ਼ੂਆਂ ਨੂੰ ਨਗਰ ਨਿਗਮ ਵਲੋਂ ਵਾਹਨਾਂ ਰਾਹੀਂ ਪਿੰਡ ਫਲਾਹੀ ਪਹੁੰਚਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਵਿੱਚ ਸਬੰਧਤ ਵਿਭਾਗ ਦੇ ਅਧਿਕਾਰੀਆਂ ਦੀ ਦੇਖ-ਰੇਖ ਵਿੱਚ ਇਹ ਮੁਹਿੰਮ 20 ਦਿਨਾਂ ਤੱਕ ਲਗਾਤਾਰ ਇਸੇ ਤਰ੍ਹਾਂ ਹੀ ਚੱਲਦੀ ਰਹੇਗੀ ਤਾਂ ਜੋ ਸ਼ਹਿਰ ਵਿੱਚ ਇਸ ਸਮੱਸਿਆ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੇ ਕੈਟਲ ਪੌਂਡ ਵਿੱਚ ਵੀ 300 ਤੋਂ ਵੱਧ ਪਸ਼ੂ ਰੱਖੇ ਗਏ ਹਨ, ਇਸ ਲਈ ਸ਼ਹਿਰ ਤੋਂ ਫੜ੍ਹੇ ਜਾਣ ਵਾਲੇ ਇਨ੍ਹਾਂ ਪਸ਼ੂਆਂ ਨੂੰ ਫਲਾਹੀ ਵਿੱਚ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਉਥੇ ਇਨ੍ਹਾਂ ਦੀ ਚੰਗੀ ਤਰ੍ਹਾਂ ਨਾਲ ਦੇਖ-ਭਾਲ ਹੋ ਸਕੇ ਅਤੇ ਲੋਕਾਂ ਨੂੰ ਵੀ ਕੋਈ ਦਿਕਤ ਨਾ ਆਵੇ।
ਉਨ੍ਹਾਂ ਦੱਸਿਆ ਕਿ ਪਿਛਲੇ ਪੰਜ ਦਿਨਾਂ ਤੋਂ ਲਗਾਤਾਰ ਇਹ ਟੀਮਾਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ’ਚੋਂ ਆਵਾਰਾ ਪਸ਼ੂਆਂ ਨੂੰ ਫੜ ਰਹੀ ਹੈ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਸ਼ੂਆਂ ਨੂੰ ਸੜਕਾਂ ’ਤੇ ਖੁੱਲ੍ਹਾ ਨਾ ਛੱਡਣ ਜੋ ਕਿ ਹਾਦਸਿਆਂ ਦਾ ਕਾਰਨ ਬਣਦੇ ਹਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp