ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਅਨਲਾਕ 3 ਦੌਰਾਨ ਸਾਰੇ ਸ਼ਹਿਰਾਂ ਵਿੱਚ ਲਗਾਈਆਂ ਪਾਬੰਦੀਆਂ, ਦੁਕਾਨਾਂ READ MORE: CLICK HERE::

ਪੰਜਾਬ ਸਰਕਾਰ ਨੇ ਅਨਲਾਕ 3 ਦੌਰਾਨ ਸਾਰੇ ਸ਼ਹਿਰਾਂ ਵਿੱਚ ਲਗਾਈਆਂ ਪਾਬੰਦੀਆਂ, ਦੁਕਾਨਾਂ ਐਤਵਾਰ ਨੂੰ ਬੰਦ ਰਹਿਣਗੀਆਂ
ਪਠਾਨਕੋਟ , 18 ਅਗਸਤ (ਰਾਜਨ ਬਿਊਰੋ ) : ਪੰਜਾਬ ਸਰਕਾਰ ਨੇ ਸੂਬੇ ਵਿਚ ਕੋਵਿਡ -19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਅੱਜ ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ 18.08.2020 ਤੋਂ ਅਗਲੇ ਆਦੇਸ਼ਾਂ ਤੱਕ ਵਾਧੂ ਪਾਬੰਦੀਆਂ ਲਗਾਈਆਂ ਹਨ।


ਇਹ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ਼ਹਿਰੀ ਖੇਤਰਾਂ ਵਿੱਚ ਕੋਵਿਡ -19 ਮਾਮਲਿਆਂ ਵਿੱਚ ਅਚਾਨਕ ਵਾਧਾ ਹੋਣ ਕਰਕੇ ਰਾਜ ਦੇ ਸਾਰੇ ਸ਼ਹਿਰਾਂ ਵਿੱਚ ਕੁਝ ਗਤੀਵਿਧੀਆਂ ‘ਤੇ ਵਾਧੂ ਪਾਬੰਦੀਆਂ ਲਾਉਣਾ ਜ਼ਰੂਰੀ ਸਮਝਿਆ ਗਿਆ ਹੈ। ਇਸ ਅਨੁਸਾਰ 18 ਅਗਸਤ ਤੋਂ ਅਗਲੇ ਆਦੇਸ਼ਾਂ ਤੱਕ ਪੰਜਾਬ ਦੇ ਸਾਰੇ ਸ਼ਹਿਰਾਂ ਦੀ ਮਿਊਂਸਿਪਲ ਹੱਦਾਂ ਦੇ ਅੰਦਰ ਵਾਧੂ ਪਾਬੰਦੀਆਂ ਲਗਾਈਆਂ ਗਈਆਂ ਹਨ।
ਉਨਾਂ ਅੱਗੇ ਦੱਸਿਆ ਕਿ ਸਾਰੀਆਂ ਗੈਰ-ਜ਼ਰੂਰੀ ਗਤੀਵਿਧੀਆਂ ਲਈ ਵਿਅਕਤੀਆਂ ਦੀ ਆਵਾਜਾਈ ’ਤੇ

Advertisements

ਪੰਜਾਬ ਦੇ ਸਾਰੇ ਸ਼ਹਿਰਾਂ ਦੀ ਮਿਊਂਸਿਪਲ ਹਦੂਦ ਦੇ ਅੰਦਰ ਰਾਤ 9.00 ਵਜੇ ਤੋਂ ਸਵੇਰੇ 5 ਵਜੇ ਤੱਕ ਪਾਬੰਦੀ ਰਹੇਗੀ। ਹਾਲਾਂਕਿ, ਮਲਟੀਪਲ ਸ਼ਿਫਟਾਂ ਦੇ ਸੰਚਾਲਨ, ਰਾਸ਼ਟਰੀ ਅਤੇ ਰਾਜ ਮਾਰਗਾਂ ’ਤੇ ਵਿਅਕਤੀਆਂ ਅਤੇ ਜਰੂਰੀ ਚੀਜ਼ਾਂ ਦੀ ਆਵਾਜਾਈ ਅਤੇ ਸਮਾਨ ਨੂੰ ਉਤਾਰਨ ਅਤੇ ਬੱਸਾਂ, ਰੇਲ ਗੱਡੀਆਂ ਅਤੇ ਹਵਾਈ ਜਹਾਜ਼ਾਂ ਤੋਂ ਬਾਅਦ ਵਿਅਕਤੀਆਂ ਨੂੰ ਉਨਾਂ ਦੇ ਸਥਾਨਾਂ ’ਤੇ ਜਾਣ ਸਮੇਤ ਲਿਆਉਣ-ਲਿਜਾਣ ਦੀ ਆਗਿਆ ਹੋਵੇਗੀ। ਇਸੇ ਤਰਾਂ 2-3 ਸ਼ਿਫਟਾਂ ਵਿੱਚ ਚੱਲ ਰਹੇ ਉਦਯੋਗ ਵੀ ਖੁੱਲੇ ਰਹਿਣਗੇ।
ਉਨਾਂ ਨੇ ਦੱਸਿਆ ਕਿ ਰੈਸਟੋਰੈਂਟ, ਹੋਟਲ ਅਤੇ ਹੋਰ ਪਰਾਹੁਣਚਾਰੀ ਦੀਆਂ ਇਕਾਈਆਂ ਰਾਤ 8.30 ਵਜੇ ਤੱਕ ਖੁੱਲੀਆਂ ਰਹਿਣਗੀਆਂ। ਇਸ ਤੋਂ ਇਲਾਵਾ ਦੁਕਾਨਾਂ ਅਤੇ ਸ਼ਾਪਿੰਗ ਮਾਲ ਸ਼ਾਮ 8 ਵਜੇ ਤੱਕ ਖੁੱਲੇ ਰਹਿਣਗੇ। ਸ਼ਾਪਿੰਗ ਮਾਲਾਂ ਵਿੱਚ ਸਥਿਤ ਰੈਸਟੋਰੈਂਟ / ਹੋਟਲ ਤੇ ਅਤੇ ਸ਼ਰਾਬ ਦੇ ਠੇਕੇ ਰਾਤ 8.30 ਵਜੇ ਤੱਕ ਖੁੱਲੇ ਰਹਿਣਗੇ।

Advertisements


ਇਸ ਤੋਂ ਇਲਾਵਾ ਰਾਜ ਭਰ ਵਿਚ ਜ਼ਰੂਰੀ ਚੀਜ਼ਾਂ ਅਤੇ ਸ਼ਾਪਿੰਗ ਮਾਲਾਂ ਵਿਚ ਵਪਾਰ ਕਰਨ ਵਾਲਿਆਂ ਤੋਂ ਇਲਾਵਾ 31.07.2020 ਦੀ ਹਦਾਇਤਾਂ ਅਨੁਸਾਰ ਦੁਕਾਨਾਂ ਐਤਵਾਰ ਨੂੰ ਬੰਦ ਰਹਿਣਗੀਆਂ। ਇਸ ਤੋਂ ਬਿਨਾਂ ਲੁਧਿਆਣਾ, ਪਟਿਆਲਾ ਅਤੇ ਜਲੰਧਰ 3 ਸ਼ਹਿਰਾਂ ਵਿੱਚ ਦੁਕਾਨਾਂ (ਜ਼ਰੂਰੀ ਚੀਜ਼ਾਂ ਦਾ ਕਾਰੋਬਾਰ ਕਰਨ ਵਾਲਿਆਂ ਤੋਂ ਇਲਾਵਾ) ਅਤੇ ਸ਼ਾਪਿੰਗ ਮਾਲ ਵੀ ਅਗਲੇ ਹੁਕਮਾਂ ਤੱਕ ਸ਼ਨੀਵਾਰ ਨੂੰ ਬੰਦ ਰਹਿਣਗੇ।
ਬੁਲਾਰੇ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਨੀਵਾਰ ਅਤੇ ਐਤਵਾਰ ਨੂੰ ਲੁਧਿਆਣਾ, ਪਟਿਆਲਾ ਅਤੇ ਜਲੰਧਰ ਵੱਡੇ ਸ਼ਹਿਰਾਂ ਵਿਚ ਬੇਲੋੜੀ ਯਾਤਰਾ ਤੋਂ ਗੁਰੇਜ਼ ਕਰਨ।
——

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply