ਦੇਹਰਾਦੂਨ: ਉੱਤਰਾਖੰਡ ਵਿਚ ਭਾਜਪਾ ਦੇ ਸੱਤਾਧਾਰੀ ਵਿਧਾਇਕ ਮਹੇਸ਼ ਨੇਗੀ ‘ਤੇ ਇਕ ਔਰਤ ਨੇ ਬਲਾਤਕਾਰ ਦਾ ਦੋਸ਼ ਲਾਉਂਦਿਆਂ ਰਾਜ ਦੀ ਰਾਜਨੀਤੀ ਨੂੰ ਗਰਮਾ ਦਿੱਤਾ ਹੈ। ਔਰਤ ਨੇ ਇਥੇ ਨਹਿਰੂ ਕਲੋਨੀ ਪੁਲਿਸ ਸਟੇਸ਼ਨ ਚ ਦੋਸ਼ ਲਾਇਆ ਕਿ ਵਿਧਾਇਕ ਨੇ ਸਾਲ 2016 ਤੋਂ ਬਾਅਦ ਨੈਨੀਤਾਲ, ਦਿੱਲੀ, ਮਸੂਰੀ ਅਤੇ ਦੇਹਰਾਦੂਨ ਵਿਚ ਵੱਖ-ਵੱਖ ਥਾਵਾਂ ‘ਤੇ ਉਸ ਨਾਲ ਬਲਾਤਕਾਰ ਕੀਤਾ। ਔਰਤ ਨੇ ਦਾਅਵਾ ਕੀਤਾ ਕਿ ਉਸ ਦਾ ਵਿਧਾਇਕ ਤੋਂ ਵੀ ਇਕ ਬੱਚਾ ਹੈ ਅਤੇ ਉਸ ਦੇ ਡੀਐਨਏ ਦੀ ਜਾਂਚ ਕਰਕੇ ਸੱਚਾਈ ਦਾ ਪਤਾ ਲਗਾਇਆ ਜਾ ਸਕਦਾ ਹੈ।
ਰਾਜ ਦੇ ਡਾਇਰੈਕਟਰ ਜਨਰਲ ਪੁਲਿਸ ਅਸ਼ੋਕ ਕੁਮਾਰ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਦੇ ਮੱਦੇਨਜ਼ਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰੀਤਮ ਸਿੰਘ ਨੇ ਵੀ ਉਕਤ ਔਰਤ ਦੀ ਨਵ ਜਨਮੀ ਬੱਚੀ ਦਾ ਡੀਐਨਏ ਟੈਸਟ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਇਸ ਕੇਸ ਨੂੰ ਗੰਭੀਰ ਮੰਨਦਿਆਂ ਕਿਹਾ ਹੈ ਕਿ ਇਸ ਨਾਲ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇਗਾ । ਸਿੰਘ ਨੇ ਕਿਹਾ, ‘ਇਹ ਵਿਸ਼ਾ ਬਹੁਤ ਗੰਭੀਰ ਹੈ ਕਿ ਇਕ ਔਰਤ ਵਿਧਾਇਕ’ ਤੇ ਸਰੀਰਕ ਸ਼ੋਸ਼ਣ ਦਾ ਦੋਸ਼ ਲਗਾ ਰਹੀ ਹੈ ਅਤੇ ਇਸ ਦੌਰਾਨ ਇਕ ਲੜਕੀ ਦਾ ਜਨਮ ਵੀ ਹੋਇਆ ਹੈ। ਬੱਚੇ ਦਾ ਡੀਐਨਏ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਕੇਸ ਦੀ ਤਹਿ ਤੱਕ ਪਹੁੰਚ ਸਕੇ.
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
EDITOR
CANADIAN DOABA TIMES
Email: editor@doabatimes.com
Mob:. 98146-40032 whtsapp