ਤਾਲਮੇਲ ਕਮੇਟੀ ਦੇ ਸੱਦੇ ‘ਤੇ ਬਿਜਲੀ ਕਾਮਿਆਂ ਵਲੋਂ ਗੜਦੀਵਾਲਾ ਵਿਖੇ ਰੋਸ ਪ੍ਰਦਰਸ਼ਨ


ਗੜਦੀਵਾਲਾ,18 ਅਗਸਤ(ਚੌਧਰੀ /ਯੋਗੇਸ਼ ਗੁਪਤਾ) : ਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ ‘ਤੇ ਬਿਜਲੀ ਸੋਧ ਬਿੱਲ 2020 ਦੇ ਵਿਰੋਧ ਅਤੇ ਹੋਰ ਮੰਗਾਂ ਲਈ ਗੜਦੀਵਾਲਾ ਵਿਖੇ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਇੰਪਲਾਈਜ਼ ਫੈਡਰੇਸ਼ਨ ਗੜਦੀਵਾਲਾ ਦੇ ਪ੍ਰਧਾਨ ਸੁਰਜੀਤ ਸਿੰਘ ਨੇ ਕੀਤੀ।ਇਸ ਮੌਕੇ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਹੱਲ ਨਹੀਂ ਕੀਤਾ ਜਾ ਰਿਹਾ। ਡੀ.ਏ. ਦੀਆਂ ਕਿਸ਼ਤਾਂ ਅਦਾ ਨਹੀਂ ਕੀਤੀਆਂ ਜਾ ਰਹੀਆਂ ਅਤੇ ਅਦਾਲਤੀ ਹੁਕਮਾਂ ਅਨੁਸਾਰ ਬਰਾਬਰ ਕੰਮ ਬਰਾਬਰ ਤਨਖਾਹ ਦਾ ਫਾਰਮੂਲਾ ਲਾਗੂ ਨਹੀਂ ਕੀਤਾ ਜਾ ਰਿਹਾ। ਸਰਕਾਰ ਵਲੋਂ ਬਿਜਲੀ ਮੁਲਾਜ਼ਮਾਂ ‘ਤੇ ਕੇਂਦਰੀ ਪੈਨਰਨ ਦੇ ਤਨਖਾਹ ਸਕੇਲ ਲਾਗੂ ਕਰਨ ਅਤੇ ਥਰਮਲ ਪਲਾਂਟਾ ਨੂੰ ਬੰਦ ਕਰਨ ਦਾ ਫੈਸਲਾ ਮੁਲਾਜ਼ਮ ਵਿਰੋਧੀ ਹੈ।

ਕੱਚੇ ਮੁਲਾਜ਼ਮ ਪੱਕੇ ਨਹੀਂ ਕੀਤੇ ਜਾ ਰਹੇ ਅਤੇ ਸਹਾਇਕ ਲਾਈਨਮੈਨਾਂ ਨੂੰ ਸੈਮੀ ਸਕਿਲਡ ਦਾ ਦਰਜਾ ਦੇ ਕੇ ਉਨ੍ਹਾ ਦਾ ਸੋਸ਼ਣ ਕੀਤਾ ਜਾ ਰਿਹਾ ਹੈ, ਜਦੋਂ ਕਿ ਇਸੇ ਯੋਗਤਾ ਵਾਲੇ ਵਿਭਾਗ ਵਲੋਂ ਲਾਈਨਮੈਨ ਵਜੋ. ਭਰਤੀ ਕੀਤੇ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਪ੍ਰੋਬੇਸ਼ਨ ਪੀਰੀਅਡ ਵਾਲੇ ਮੁਲਾਜ਼ਮਾਂ ਨੂੰ ਅਦਾਲਤੀ ਹੁਕਮਾਂ ਅਨੁਸਾਰ ਪੂਰੀ ਤਨਖਾਹ ਦਿੱਤੀ ਜਾਵੇ ਅਤੇ ਅਦਾਲਤੀ ਹੁਕਮਾਂ ਨੂੰ ਲਾਗੂ ਕਰਨ ਸਮੇਤ ਮੁਲਾਜ਼ਮ ਵਿਰੋਧਘੀ ਫੈਸਲੇ ਵਾਪਸ ਲਏ ਜਾਣ।ਇਸ ਮੌਕੇ  ਇਕਬਾਲ ਸਿੰਘ ਕੋਕਲਾ,ਗੁਰਜੀਤ ਮਾਨਗੜ੍ਹ,ਕੁਲਵੀਰ ਸਿੰਘ ਜੇ.ਈ,ਮੋਹਨ ਲਾਲ ਜੇ.ਈ, ਪ੍ਰਸ਼ੋਤਮ ਦਾਸ ਜੇ.ਈ,ਨਿਰੰਜਨ ਸਿੰਘ,ਹਰਭਜਨ ਸਿੰਘ ਐਸ ਐਸ ਏ, ਹਰਕੀਰਤਨ ਸਿੰਘ,ਅਵਤਾਰ ਸਿੰਘ,ਕਰਨੈਲ ਸਿੰਘ,ਰੋਸ਼ਨ ਲਾਲ, ਪ੍ਰਦੀਪ ਕੁਮਾਰ,ਭੁਪਿੰਦਰ ਸਿੰਘ,ਲਖਵਿੰਦਰ ਸਿੰਘ,ਪਰਮਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply