ਕੋਵਿਡ-19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਾਰੀ ਕੀਤੀਆਂ ਵਾਧੂ ਪਾਬੰਦੀਆਂ ਨੂੰ ਸਖਤ ਤਰੀਕੇ ਨਾਲ ਲਾਗੂ ਕੀਤਾ ਜਾਵੇ
– ਕਰੋਨਾ ਨੂੰ ਠੱਲ੍ਹ ਪਾਉਣ ਲਈ ਆਮ ਲੋਕਾਂ ਤੋਂ ਸਮੱਰਥਨ ਅਤੇ ਸਹਿਯੋਗ ਮੰਗਿਆ
– ਵਿਆਹਾਂ ਅਤੇ ਭੋਗਾਂ ਤੋਂ ਇਲਾਵਾ ਧਾਰਾ 144 ਤਹਿਤ ਕਿਤੇ ਵੀ 5 ਤੋਂ ਜ਼ਿਆਦਾ ਵਿਅਕਤੀ ਇਕੱਠੇ ਨਹੀਂ ਹੋ ਸਕਦੇ
ਹੁਸ਼ਿਆਰਪੁਰ, 22 ਅਗਸਤ (ਆਦੇਸ਼ ):
ਕਰੋਨਾ ਵਾਇਰਸ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸ਼ਨੀਵਾਰ ਨੂੰ ਸਾਰੇ ਐਸਡੀਐਮਜ਼, ਡੀਐਸਪੀਜ਼ ਅਤੇ ਸੈਕਟਰ ਅਫਸਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੀਆਰਪੀਸੀ ਦੀ ਧਾਰਾ 144 ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਮਿਊਂਸੀਪਲ ਹੱਦਾਂ ਵਿਚ ਜੋ ਵਾਧੂ ਪਾਬੰਦੀਆਂ ਲਗਾਈਆਂ ਗਈਆਂ ਹਨ ਉਨ੍ਹਾਂ ਨੂੰ ਸਖਤ ਤਰੀਕੇ ਨਾਲ ਲਾਗੂ ਕਰਵਾਇਆ ਜਾਵੇ। ਇਹ ਵਾਧੂ ਪਾਬੰਦੀਆਂ 31 ਅਗਸਤ ਤੱਕ ਜਾਰੀ ਰਹਿਣਗੀਆਂ।
ਨਿਰਦੇਸ਼ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਜਨਤਕ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਕਿਤੇ ਵੀ ਕੋਈ ਸਮਾਜਿਕ, ਸਿਆਸੀ ਜਾਂ ਧਾਰਮਿਕ ਇਕੱਠ ਨਾ ਹੋਣ ਦਿੱਤਾ ਜਾਵੇ ਅਤੇ ਜੇਕਰ ਕਿਤੇ ਵੀ ਅਜਿਹਾ ਹੁੰਦਾ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇ।
ਜਨਤਕ ਅਪੀਲ ਕਰਦਿਆਂ ਅਪਨੀਤ ਰਿਆਤ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਲੋਕਾਂ ਦੇ ਸਾਥ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ ਅਤੇ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਆਹਾਂ ਅਤੇ ਭੋਗਾਂ ਤੋਂ ਇਲਾਵਾ ਧਾਰਾ 144 ਤਹਿਤ ਕਿਤੇ ਵੀ 5 ਤੋਂ ਜ਼ਿਆਦਾ ਵਿਅਕਤੀ ਇਕੱਠੇ ਨਹੀਂ ਹੋ ਸਕਦੇ। ਵਿਆਹਾਂ ’ਤੇ ਵੀ 30 ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠ ’ਤੇ ਰੋਕ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਹ ਵੇਖਣ ਵਿਚ ਆਇਆ ਹੈ ਕਿ ਸਮਾਗਮਾਂ ਵਿਚ ਲੋਕ ਹੱਦ ਤੋਂ ਵੱਧ ਇਕੱਠ ਕਰ ਰਹੇ ਹਨ ਜੋ ਕਿ ਕਿਸੇ ਵੀ ਹਾਲਤ ਵਿਚ ਸਵੀਕਾਰਯੋਗ ਨਹੀਂ ਹੈ। ਉਨ੍ਹਾਂ ਅਫਸਰਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਅਜਿਹੇ ਪ੍ਰਬੰਧਕਾਂ ਖਿਲਾਫ ਸਖਤ ਐਕਸ਼ਨ ਲਿਆ ਜਾਵੇ। ਉਨ੍ਹਾਂ ਕਿਹਾ ਕਿ ਦੂਜਿਆਂ ਦੀ ਜਾਨ ਨੂੰ ਖਤਰੇ ਵਿਚ ਪਾਉਣ ਵਾਲਿਆਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਦੇਰ ਰਾਤ ਨੂੰ ਜ਼ਿਲ੍ਹਾ ਮੈਜਿਸਟਰੇਟ ਨੇ ਵਾਧੂ ਪਾਬੰਦੀਆਂ ਸਬੰਧੀ ਵਿਸਥਾਰ ਵਿਚ ਹੁਕ ਜਾਰੀ ਕੀਤੇ ਸਨ। ਇਨ੍ਹਾਂ ਹੁਕਮਾਂ ਅਨੁਸਾਰ ਧਾਰਾ 144 ਤਹਿਤ ਜੋ ਨਵੀਆਂ ਹਦਾਇਤਾਂ ਤੇ ਪਾਬੰਦੀਆਂ ਜਾਰੀ ਕੀਤੀਆਂ ਗਈਆਂ ਹਨ ਉਹ 22 ਅਗਸਤ ਤੋਂ 31 ਅਗਸਤ ਤੱਕ ਜ਼ਿਲਾ ਹੁਸ਼ਿਆਰਪੁਰ ਵਿਚ ਲਾਗੂ ਰਹਿਣਗੀਆਂ।
ਜ਼ਿਲ੍ਹੇ ਦੀਆਂ ਸਾਰੀਆਂ ਮਿਊਨਸੀਪਲ ਹੱਦਾਂ ਵਿਚ ਸਪਤਾਹ ਦੇ ਅੰਤਿਮ ਦੋ ਦਿਨਾਂ ਭਾਵ ਸ਼ਨੀਵਾਰ ਅਤੇ ਐਤਵਾਰ ਨੂੰ ਕਰਫਿਊ ਰਹੇਗਾ ਅਤੇ ਲੋਕਾਂ ਲਈ ਬਾਕੀ ਹਫਤੇ ਵਿਚ ਗੈਰ-ਜ਼ਰੂਰੀ ਗਤੀਵਿਧੀਆਂ ਲਈ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਪਾਬੰਦੀ ਰਹੇਗੀ ।
ਜ਼ਰੂਰੀ ਗਤੀਵਿਧੀਆਂ ਅਤੇ ਸੇਵਾਵਾਂ ਲਈ ਕੌਮੀ ਅਤੇ ਸੂਬਾਈ ਮਾਰਗਾਂ ’ਤੇ ਲੋਕਾਂ ਅਤੇ ਵਾਹਨਾਂ ਦੀ ਗਤੀਵਿਧੀ ਜਾਰੀ ਰੱਖੀ ਜਾ ਸਕੇਗੀ ਜਦਕਿ ਬੱਸਾਂ, ਰੇਲਾਂ ਜਾਂ ਹਵਾਈ ਸਫਰ ਵਾਲੇ ਮੁਸਾਫਰ ਇਸ ਦੌਰਾਨ ਆਪਣੀ ਮੰਜ਼ਿਲ ਤੱਕ ਪੁੱਜ ਸਕਦੇ ਹਨ। ਸਿਹਤ, ਖੇਤੀਬਾੜੀ, ਡੇਅਰੀ, ਮੱਛੀ ਪਾਲਣ, ਬੈਂਕ, ਏਟੀਐਮ, ਸ਼ੇਅਰ ਬਾਜ਼ਾਰ, ਬੀਮਾ ਕੰਪਨੀਆਂ, ਆਨ ਲਾਈਨ ਪੜਾਈ, ਜਨਤਕ ਸਹੂਲਤਾਂ, ਵੱਖ-ਵੱਖ ਸ਼ਿਫਟਾਂ ਵਿਚ ਉਦਯੋਗਾਂ ਲਈ ਜਨਤਕ ਟਰਾਂਸਪੋਰਟ, ਕੰਸਟਰੱਕਸ਼ਨ ਸਨਅਤ, ਨਿੱਜੀ ਤੇ ਸਰਕਾਰੀ ਦਫਤਰ ਅਤੇ ਪਿ੍ਰੰਟ ਤੇ ਵਿਜ਼ੂਅਲ ਮੀਡੀਆ ਇਨਾਂ ਪਾਬੰਦੀਆਂ ਤੋਂ ਬਾਹਰ ਰੱਖੇ ਗਏ ਹਨ। ਇਮਤਿਹਾਨਾਂ, ਯੂਨੀਵਰਸਿਟੀਆਂ/ਬੋਰਡਾਂ, ਲੋਕ ਸੇਵਾ ਕਮਿਸ਼ਨ ਅਤਟ ਹੋਰ ਸੰਸਥਾਵਾਂ ਦੇ ਦਾਖਲੇ/ਦਾਖਲਾ ਟੈਸਟ ਨਾਲ ਜੁੜੇ ਲੋਕਾਂ ਅਤੇ ਵਿਦਿਆਰਥੀਆਂ ’ਤੇ ਵੀ ਇਹ ਪਾਬੰਦੀ ਲਾਗੂ ਨਹੀਂ ਹੋਵੇਗੀ।
ਇਸ ਤੋਂ ਇਲਾਵਾ ਸਾਰੀਆਂ ਦੁਕਾਨਾਂ/ਮਾਲਜ਼, ਧਾਰਮਿਕ ਸਥਾਨ, ਖੇਡ ਸਟੇਡੀਅਮ/ਜਨਤਕ ਕੰਪਲੈਕਸ, ਰੈਸਟੋਰੈਂਟ, ਹੋਟਲ ਅਤੇ ਸ਼ਰਾਬ ਦੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮੀ ਸਾਢੇ 6 ਵਜੇ ਤੱਕ ਖੁੱਲੀਆਂ ਰੱਖੀਆਂ ਜਾ ਸਕਦੀਆਂ ਹਨ। ਜਦਕਿ ਸਾਰੀਆਂ ਦੁਕਾਨਾਂ/ਮਾਲਜ਼ ਸ਼ਨੀਵਾਰ ਅਤੇ ਬੰਦ ਰਹਿਣਗੀਆਂ ਅਤੇ ਸਿਰਫ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ਸ਼ਨੀਵਾਰ ਅਤੇ ਐਤਵਾਰ ਨੂੰ ਸ਼ਾਮ ਸਾਢੇ 6 ਵਜੇ ਤੱਕ ਖੋਲੀਆਂ ਜਾ ਸਕਦੀਆਂ ਹਨ। ਇਸੇ ਤਰਾਂ ਧਾਰਮਿਕ ਸਥਾਨ ਵੀ ਸ਼ਨੀਵਾਰ ਅਤੇ ਐਤਵਾਰ ਨੂੰ ਸ਼ਾਮੀਂ ਸਾਢੇ 6 ਵਜੇ ਤੱਕ ਖੁੱਲੇ ਰੱਖੇ ਜਾ ਸਕਦੇ ਹਨ। ਰੈਸਟੋਰੈਂਟ, ਹੋਟਲ ਅਤੇ ਸ਼ਰਾਬ ਦੇ ਠੇਕੇ ਵੀ ਸ਼ਨੀਵਾਰ ਅਤੇ ਐਤਵਾਰ ਨੂੰ ਸ਼ਾਮੀਂ ਸਾਢੇ 6 ਵਜੇ ਤੱਕ ਖੋਲੇ ਜਾ ਸਕਦੇ ਹਨ।
ਚਾਰ ਪਹੀਆ ਵਾਹਨਾਂ ਵਿਚ ਡਰਾਇਵਰ ਸਮੇਤ ਤਿੰਨ ਵਿਅਕਤੀ ਸਫਰ ਕਰ ਸਕਦੇ ਹਨ ਜਦਕਿ ਬੱਸਾਂ ਅਤੇ ਜਨਤਕ ਟਰਾਂਸਪੋਰਟ ਵਾਹਨਾਂ ਵਿਚ ਅੱਧੀਆਂ ਸੀਟਾਂ ਹੀ ਭਰੀਆਂ ਜਾ ਸਕਦੀਆਂ ਹਨ । ਹਰ ਤਰਾਂ ਦੇ ਸਮਾਜਿਕ, ਸਿਆਸੀ, ਧਾਰਮਿਕ, ਰੋਸ ਵਿਖਾਵਿਆਂ ਅਤੇ ਧਰਨਿਆਂ ’ਤੇ ਪਾਬੰਦੀ ਲਗਾਈ ਗਈ ਹੈ। ਸਿਰਫ ਵਿਆਹ ਅਤੇ ਅੰਤਿਮ ਸੰਸਕਾਰ ਮੌਕੇ ਕ੍ਰਮਵਾਰ 30 ਅਤੇ 20 ਵਿਅਕਤੀ ਇਕੱਠੇ ਹੋ ਸਕਦੇ ਹਨ।
ਮਹੀਨੇ ਦੇ ਅੰਤ ਤੱਕ ਸਰਕਾਰੀ ਅਤੇ ਨਿੱਜੀ ਦਫਤਰਾਂ ਵਿਚ 50 ਫੀਸਦੀ ਸਟਾਫ ਦੇ ਹਾਜ਼ਰ ਰਹਿਣ ਲਈ ਹੁਕਮ ਜਾਰੀ ਕੀਤੇ ਗਏ ਹਨ। ਦਫਤਰਾਂ ਵਿਚ ਮੁਲਾਕਾਤ/ਕੰਮ ਲਈ ਆਉਣ ਵਾਲਿਆਂ ਨੂੰ ਆਪਣਾ ਕੰਮ ਆਨ ਲਾਈਨ ਕਰਵਾਉਣ ਲਈ ਉਤਸ਼ਾਹਿਤ ਕਰਨ ਲਈ ਵਿਭਾਗ ਮੁਖੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਜ਼ਿਲਾ ਮੈਜਿਸਟਰੇਟ ਅਨੁਸਾਰ ਇਨਾਂ ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
EDITOR
CANADIAN DOABA TIMES
Email: editor@doabatimes.com
Mob:. 98146-40032 whtsapp