ਪਠਾਨਕੋਟ 22 ਅਗਸਤ,(ਰਾਜਿੰਦਰ ਸਿੰਘ ਰਾਜਨ/ਅਵਿਨਾਸ਼) : ਪੰਜਾਬ ਸਰਕਾਰ ਅਤੇ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਅਤੇ ਡਾਕਟਰ ਬਿੰਦੂ ਗੁਪਤਾ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਘਰੋਟਾ ਦੀ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਪਿੰਡ ਕੋਟਲੀ ਵਿਖੇ ਕਰੋਨਾ ਸੈਂਪਲਿੰਗ ਕੈਂਪ ਡਾਕਟਰ ਜੀਵਨ ਪ੍ਰਕਾਸ਼ ਦੀ ਅਗਵਾਈ ਵਿੱਚ ਕੀਤਾ ਗਿਆ।ਅੱਜ ਦੇ ਇਸ ਕੈਂਪ ਵਿੱਚ 125 ਵਿਅਕਤੀਆਂ ਦੇ ਸੈਂਪਲ ਕੀਤੇ ਗਏ।ਇਸ ਕੈਂਪ ਵਿੱਚ ਬਲਾਕ ਘਰੋਟਾ ਦੇ ਨੋਡਲ ਅਫ਼ਸਰ ਡਾਕਟਰ ਸੰਦੀਪ ਕੁਮਾਰ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਲੋਕਾਂ ਨੂੰ ਮਿਸ਼ਨ ਫਤਿਹ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਕਰੋਨਾ ਦਾ ਕਹਿਰ ਜਾਰੀ ਹੈ ਜਿਸ ਵਾਸਤੇ ਸਰਕਾਰ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਸੈਂਪਲ ਕਰਵਾਉਣ ਲਈ ਕਿਹਾ ਜਾ ਰਿਹਾ ਹੈ।
ਇਸ ਕਰਕੇ ਹੀ ਅੱਜ ਪਿੰਡ ਕੋਟਲੀ ਵਿਖੇ ਇਹ ਕੈਂਪ ਲਗਾਇਆ ਗਿਆ ਹੈ। ਉਹਨਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਘਰ ਤੋਂ ਬਾਹਰ ਤਾਂ ਹੀ ਜ਼ਾਇਆ ਜਾਵੇ ਜੇਕਰ ਬਹੁਤ ਹੀ ਜ਼ਰੂਰੀ ਕੰਮ ਹੈ।ਘਰ ਤੋਂ ਬਾਹਰ ਜਾਣ ਸਮੇਂ ਮਾਸਕ ਪਹਿਨਣਾ ਚਾਹੀਦਾ ਹੈ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ।ਇਸ ਮੌਕੇ ਸਾਮਜੀਤ ਕੌਰ ਏ ਐਨ ਐਮ, ਸੰਦੀਪ ਕੌਰ ਏ ਐਨ ਐਮ, ਪ੍ਰਦੀਪ ਕੁਮਾਰ, ਮਲਕੀਤ ਸਿੰਘ, ਮਲਟੀਪਰਪਜ ਹੈਲਥ ਵਰਕਰ ਮੇਲ , ਭੁਪਿੰਦਰ ਸਿੰਘ, ਹੈਲਥ ਇੰਸਪੈਕਟਰ, ਡਾਕਟਰ ਵਿਮੁਕਤ, ਡਾਕਟਰ ਸਾਹਿਲ,ਆਦਿ ਸੀ ਐਚ ਓ ਆਦਿ ਹਾਜ਼ਰ ਸਨ
- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
EDITOR
CANADIAN DOABA TIMES
Email: editor@doabatimes.com
Mob:. 98146-40032 whtsapp