ਗੜ੍ਹਸ਼ੰਕਰ, 22 ਅਗਸਤ (ਅਸ਼ਵਨੀ ਸ਼ਰਮਾ) : ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਸੂਬੇ ਭਰ ਦੇ ਵਿੱਚ ਸ਼ਨੀਵਾਰ ਅਤੇ ਐਤਵਾਰ ਨੂੰ ਕੁੱਝ ਜਰੂਰੀ ਸੇਵਾਵਾਂ ਦੀਆਂ ਦੁਕਾਨਾਂ ਨੂੰ ਛੱਡਕੇ ਵੀਕਐਂਡ ਲਾਕਡਾਂਉਨ ਦਾ ਐਲਾਨ ਕੀਤਾ ਹੈ।ਇਸ ਵੀਕਐਂਡ ਲਾਕਡਾਂਉਨ ਦਾ ਅਸਰ ਗੜ੍ਹਸ਼ੰਕਰ ਦੇ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ।ਸ਼ਹਿਰ ਵਿੱਚ ਸਵੇਰ ਸਮੇਂ ਕਾਫੀ ਦੁਕਾਨਦਾਰਾਂ ਵੱਲੋਂ ਅਪਣੀਆਂ ਦੁਕਾਨਾਂ ਖੋਲ੍ਹ ਲਈਆਂ ਸਨ।ਜਿਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੰਦ ਕਰਵਾ ਦਿੱਤਾ ਗਿਆ।ਜਿਸ ਦੇ ਚੱਲਦੇ ਕੁੱਝ ਜਰੂਰੀ ਸੇਵਾਵਾਂ ਦੀਆਂ ਦੁਕਾਨਾਂ ਨੂੰ ਛੱਡਕੇ ਬਾਕੀ ਸਾਰੀਆਂ ਦੁਕਾਨਾਂ ਬੰਦ ਰਹੀਆਂ।
ਸਰਕਾਰ ਵਲੋਂ ਸ਼ਨੀਵਾਰ ਅਤੇ ਐਤਵਾਰ ਦੇ ਵੀਕਐਂਡ ਲਾਕਡਾਂਉਨ ਨੂੰ ਲੈਕੇ ਦੁਕਾਨਦਾਰਾਂ ਦੇ ਵਿੱਚ ਰੋਸ਼ ਵੀ ਪਾਇਆ ਜਾ ਰਿਹਾ ਹੈ। ਦੁਕਾਨਦਾਰਾਂ ਦਾ ਕਹਿਣਾ ਕਿ ਕੋਰੋਨਾ ਵਾਇਰਸ ਦੇ ਕਾਰਨ ਮਿਡਲ ਕਲਾਸ ਦਾ ਗੁਜਾਰਾ ਕਰਨਾ ਪਹਿਲਾਂ ਹੀ ਔਖਾ ਹੋਇਆ ਹੈ। ਦੂਜੇ ਪਾਸੇ ਸਰਕਾਰ ਵੱਲੋਂ ਦੁਕਾਨਦਾਰਾਂ ਤੇ ਨਿੱਤ ਨਵੇਂ ਕਾਨੂੰਨ ਥੋਪੇ ਜਾ ਰਹੇ ਹਨ।ਜਿਸ ਨਾਲ ਦੁਕਾਨਦਾਰ ਵਰਗ ਬਹੁਤ ਪ੍ਰੇਸ਼ਾਨ ਹੈ।ਉਨ੍ਹਾਂ ਕਿਹਾ ਕਿ ਦੂਜੇ ਪਾਸੇ ਸਰਕਾਰ ਵੱਲੋਂ ਸ਼ਰਾਬ ਦੇ ਠੇਕਿਆਂ ਨੂੰ ਜਰੂਰੀ ਸੇਵਾਵਾਂ ਵਿੱਚ ਰੱਖ ਕੇ ਠੇਕੇ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਕਿਉਂਕਿ ਸ਼ਰਾਬ ਦੇ ਠੇਕਿਆਂ ਨਾਲ ਸਰਕਾਰ ਨੂੰ ਜਿਆਦਾ ਆਮਦਨ ਹੁੰਦੀ ਹੈ। ਜਿਸ ਨਾਲ ਦੁਕਾਨਦਾਰਾਂ ਵਿੱਚ ਭਾਰੀ ਰੋਸ਼ ਹੈ।
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
EDITOR
CANADIAN DOABA TIMES
Email: editor@doabatimes.com
Mob:. 98146-40032 whtsapp