ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਨ ਮੁਕਾਬਲੇ

ਜਿਲ੍ਹਾ ਪਠਾਨਕੋਟ  ਦੇ 557 ਵਿਦਿਆਰਥੀਆਂ ਨੇ ਲਿਆ ਹਿੱਸਾ
 
ਪਠਾਨਕੋਟ,23 ਅਗਸਤ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਭਾਸ਼ਨ ਪ੍ਰਤੀਯੋਗਤਾ ‘ਚ ਜਿਲ੍ਹੇ ਦੇ 557 ਵਿਦਿਆਰਥੀਆਂ ਨੇ ਹਿੱਸਾ ਲਿਆ ਹੈ।

ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਇੰਨ੍ਹਾਂ ਮੁਕਾਬਲਿਆਂ ਵਿੱਚ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ, ਉਸਤਤ, ਫਲਸਫੇ ਤੇ ਕੁਰਬਾਨੀ ਸਬੰਧੀ ਭਾਸ਼ਨ ਰਾਹੀਂ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ। ਜਿਲ੍ਹਾ ਸਿੱਖਿਆ ਅਫਸਰ (ਐਲੀ.) ਬਲਦੇਵ ਰਾਜ ਨੇ ਦੱਸਿਆ ਕਿ ਜਿਲ੍ਹੇ ਦੇ ਐਲੀਮੈਂਟਰੀ ਵਿੰਗ ਦੇ 85 ਪ੍ਰਤੀਯੋਗੀਆਂ ਨੇ ਹਿੱਸਾ ਲਿਆ।

ਜਿਲ੍ਹਾ ਸਿੱਖਿਆ ਅਫਸਰ (ਸੈ) ਜਗਜੀਤ ਸਿੰਘ ਅਨੁਸਾਰ ਸੈਕੰਡਰੀ ਤੇ ਮਿਡਲ ਵਰਗ ਦੇ 472 ਬੱਚਿਆਂ ਨੇ ਭਾਸ਼ਨ ਪ੍ਰਤੀਯੋਗਤਾ ‘ਚ ਹਿੱਸਾ ਲਿਆ। ਮੁਕਾਬਲਿਆਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਜਿਲ੍ਹਾ ਨੋਡਲ ਅਫਸਰ (ਐਲੀ.) ਕੁਲਦੀਪ ਸਿੰਘ, ਸੈਕੰਡਰੀ ਵਿੰਗ ਦੇ ਨੋਡਲ ਅਫਸਰ ਡਾ. ਪਵਨ ਸੈਹਰਿਆ,ਸਕੂਲ ਮੁਖੀਆਂ,ਅਧਿਆਪਕਾਂ ਤੇ ਵਿਦਿਆਰਥੀਆਂ ਨੇ ਭਰਵਾਂ ਯੋਗਦਾਨ ਪਾਇਆ। ਇਸ ਮੌਕੇ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਰਾਜੇਸ਼ਵਰ ਸਲਾਰੀਆ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਰਮੇਸ਼ ਲਾਲ ਠਾਕੁਰ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply