ਵੱਡੀ ਖ਼ਬਰ : ਹੁਸ਼ਿਆਰਪੁਰ ਚ ਅੱਜ ਕੋਰੋਨਾ ਨੇ ਲਈ ਨੌਜਵਾਨ ਦੀ ਜਾਨ, ਜ਼ਿਲੇ ਚ 35 ਨਵੇ ਕੇਸ

ਹੁਸ਼ਿਆਰਪੁਰ : (ਆਦੇਸ਼ , ਸਾਬੀ ) ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1380 ਵਿਆਕਤੀਆਂ ਦੇ ਨਵੇ ਸੈਪਲ ਲੈਣ  ਨਾਲ ਅਤੇ 1433ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 35 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 1084 ਹੋ ਗਈ ਹੈ ਤੇ ਇਕ ਮੌਤ ਹੋ ਗਈ ਮੌਤਾਂ ਦੀ ਕੁੱਲ ਗਿਣਤੀ 30 ਹੋ ਗਈ ਹੈ 

 ਜਿਲੇ ਵਿੱਚ  ਕੁੱਲ ਸੈਪਲਾਂ ਦੀ ਗਿਣਤੀ 51058 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 46745 ਸੈਪਲ  ਨੈਗਟਿਵ,  ਜਦ ਕਿ 3246 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 76 ਸੈਪਲ ਇੰਨਵੈਲਡ ਹਨ ।  ਐਕਟਿਵ ਕੇਸਾ ਦੀ ਗਿਣਤੀ 187 ਹੈ , ਤੇ 867 ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁਕੇ ਹਨ 

Advertisements

 ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ ਕਿ 35 ਕੇਸ ਹੁਸ਼ਿਆਰਪੁਰ ਜਿਲੇ ਨਾਲ ਆਏ ਹਨ ਜਿਨਾਂ ਵਿੱਚੋ ਹੁਸ਼ਿਆਰਪੁਰ ਨਾਲ 4  ਬਸੰਤ ਬਿਹਾਰ , ਨਾਰਦ ਹਸਪਤਾਲ , ਗੁਰੂ ਗੋਬਿੰਦ ਸਿੰਘ ਨਗਰ , ਨਿਊ ਫਹਿਤੇ ਗੜ , ਦਸੂਹਾਂ 2 , ਮੁਕੇਰੀਆਂ 3, ਗੰੜਸੰਕਰ 7 , ਚੱਕੋਵਾਲ 3, ਸੀਕਰੀ 3 , ਟਾਡਾਂ 1, ਝੀਗੜ ਕਲਾਂ 6 , ਮਹਿਤਾਬਪੁਰ 1 , ਬਿਗਆੜੀ 1,ਭਵਾਨੀਪੁਰ 1 , ਸੈਲਾ ਖੁਰਦ 3 ਪਿੰਡ ਨਾਲ  ਸਬੰਧਿਤ  ਹਨ .

Advertisements

 ਜਦ ਕਿ ਇਕ ਮੌਤ ਗੋਰਸੀਆਂ ਨਿਵਾਸੀ ਹਸਜਿੰਦਰ ਸਿੰਘ 45 ਦੀ ਲੁਧਿਆਣਾ ਤੋ ਰਿਪਟੋ ਹੋਈ. ਪਹਿਲਾ ਤੋ ਕਿਸੇ ਹੋਰ ਬਿਮਾਰੀ ਨਾਲ ਪੀੜਤ ਸੀ ,  ਇਹ ਕੋਰੋਨਾ ਪਾਜੇਟਿਵ ਪਾਇਆ ਗਿਆ  ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ  ਜਿਲੇ ਵਿੱਚ ਕੋਵਿਡ 19 ਵਾਇਰਸ ਦੇ ਕੇਸਾਂ ਦੇ ਵੱਧਣ ਨਾਲ ਜਿਲਾਂ ਵਾਸੀਆਂ ਨੂੰ ਘਬਰਾਉਣ ਦਾ ਲੋੜ ਨਹੀ ਬਲ ਕਿ ਸਿਹਤ ਨਿਯਮਾਂ ਨੂੰ ਅਪਣਾਉਦੇ ਹੋਏ ਇਸ ਬਿਮਾਰੀ ਨੂੰ ਹਰਾਉਣ ਦੀ ਜਰੂਰਤ ਹੈ   

Advertisements

ਮਿਸ਼ਨ ਫਹਤੇ ਨੂੰ ਹਾਸਿਲ ਕਰਨ ਲਈ ਸਾਨੂੰ ਪਾਜੇਟਿਵ  ਮਰੀਜ ਦੇ ਸਪੰਰਕ ਵਿੱਚ ਆਉਣ ਤੇ ਆਪਣਾ ਕੋਵਿਡ 19 ਵਇਰਸ ਦਾ ਟੈਸਟ ਨਜਦੀਕੀ ਸਿਹਤ ਸੰਸਥਾਂ ਤੋ ਕਰਵਾਉਣਾ ਚਾਹੀਦਾ ਹੈ ਅਤੇ ਇਹ ਟੈਸਟ ਸਰਕਾਰ ਵੱਲੋ ਮੁੱਫਤ ਕੀਤਾ ਜਾਦਾ ਹੈ । ਘਰ ਤੋ ਬਾਹਰ ਨਿਕਲ ਸਮੇ ਮਾਸਿਕ ਲਾਗਉਣ ਤੇ ਸਮਾਜਿਕ ਦੂਰੀ ਦੇ ਨਿਯਮਾ ਦੀ ਪਾਲਣਾ ਕਰਨ ਅਤੇ ਸਮੇ ਸਮੇ ਹੱਥਾਂ ਨੂੰ ਸਾਫ ਕਰਨਾ ਚਾਹੀਦਾ ਹੈ ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply