–
ਹੁਸ਼ਿਆਰਪੁਰ, 25 ਅਗਸਤ : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਪਹਿਲੇ ਹੁਕਮ ਅਨੁਸਾਰ ਉਨ੍ਹਾਂ ਫੌਜਦਾਰੀ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ। ਜਾਰੀ ਕੀਤੇ ਗਏ ਹੁਕਮ ਵਿੱਚ ਉਨ੍ਹਾਂ ਕਿਹਾ ਕਿ ਚਲਾਏ ਜਾ ਰਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰਟ ਅਤੇ ਮੁਨੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿਚ ਵੀ ਮਾੜਾ ਅਸਰ ਪੈਂਦਾ ਹੈ।ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਨਾ ਚਰਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਵਿੱਚ ਕਾਲੀ ਫ਼ਿਲਮ ਦੀ ਦੁਰਵਰਤੋਂ ਕਰਨ ’ਤੇ ਵੀ ਪੂਰਨ ਤੌਰ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ ਅਧਿਕਾਰਤ ਤੌਰ ’ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਕਾਲਜ ਆਫ਼ ਵੈਟਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਵੇਗੀ।ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਵਿੱਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਅਤੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਹੁਕਮ ਰਾਹੀਂ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।
ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਅਪਨੀਤ ਰਿਆਤ ਵਲੋਂ ਜਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਦੇ ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਧ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਧ ਵਿੱਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ।ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਅੰਦਰ ਹਰੇ ਅੰਬ ਦੇ ਬਹੁਤ ਹੀ ਮਹੱਤਵਪੂਰਨ ਦਰਖੱਤਾਂ ਦੀ ਕਟਾਈ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿੱਚ ਕੱਟਣਾ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਹੀ ਪ੍ਰਕ੍ਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿੱਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ।
ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਕੀਤੇ ਅਗਲੇ ਹੁਕਮ ਤਹਿਤ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਅਤੇ 18-ਐਮੂਨੀਸ਼ਨ ਡਿਪੂ, ਉਚੀ ਬਸੀ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਯਾਰਡ (914 ਮੀਟਰ) ਗਜ਼ ਦੇ ਘੇਰੇ ਅੰਦਰ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਉਸਾਰੀ (ਸਿਵਾਏ ਸਰਕਾਰੀ ਉਸਾਰੀ) ਕਰਨ ’ਤੇ ਪੂਰਨ ਤੌਰ ’ਤੇ ਰੋਕ ਲਗਾ ਦਿੱਤੀ ਗਈ ਹੈ।ਇਕ ਹੋਰ ਹੁਕਮ ਜਾਰੀ ਕਰਦਿਆਂ ਪਿੰਡਾਂ ਦੇ ਪ੍ਰਬੰਧਕਾਂ ਨੂੰ ਪਿੰਡਾਂ ਵਿੱਚ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਰਾਤ ਸਮੇਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਪਿੰਡਾਂ ਵਿੱਚ ਰਾਤ ਸਮੇਂ ਲੋਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੀਆਂ ਗਲੀਆਂ/ਰਸਤਿਆਂ ਵਿਚ ਨਜਾਇਜ਼ ਬੋਰ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ।
ਉਕਤ ਤੋਂ ਇਲਾਵਾ ਉਨ੍ਹਾਂ ਜ਼ਿਲ੍ਹੇ ਵਿੱਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਦੇ ਨਾਲ-ਨਾਲ ਘਰੇਲੂ ਨੌਕਰ ਰੱਖਣ ਵਾਲਿਆਂ ਦੇ ਨਾਮ ਹੁਕਮ ਜਾਰੀ ਕੀਤੇ ਹਨ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ) ਆਪਣੇ ਘਰਾਂ ਵਿੱਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿੱਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਥਾਣੇ ਜਾਂ ਪੁਲਿਸ ਚੌਂਕੀ ਵਿੱਚ ਵੀ ਤੁਰੰਤ ਦਰਜ ਕਰਵਾਉਣ।ਜ਼ਿਲ੍ਹਾ ਮੈਜਿਸਟਰੇਟ ਨੇ ਅਗਲਾ ਹੁਕਮ ਜਾਰੀ ਕੀਤਾ ਹੈ ਕਿ ਪੰਜਾਬ ਇੰਸਟਰੂਮੈਂਟ ਕੰਟਰੋਲ ਐਕਟ 1950 ਦੀ ਧਾਰਾ 3 ਅਨੁਸਾਰ ਕੋਈ ਵੀ ਵਿਅਕਤੀ ਜਾਂ ਸਿਆਸੀ ਪਾਰਟੀ ਜਲਸੇ ਜਾਂ ਜਲੂਸ ਅਤੇ ਰੈਲੀ ਦੌਰਾਨ ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਲਿਖਤੀ ਪ੍ਰਵਾਨਗੀ ਤੋਂ ਬਿਨ੍ਹਾਂ ਕਿਸੇ ਵੀ ਅਜਿਹੇ ਯੰਤਰ ਜਾਂ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੀ ਸਮੱਗਰੀ ਦੀ ਵਰਤੋਂ ਦਿਨ ਜਾਂ ਰਾਤ ਸਮੇਂ ਨਹੀਂ ਕਰੇੇਗਾ, ਜਿਸ ਦੀ ਆਵਾਜ਼ ਉਸ ਦੀ ਹਦੂਦ ਤੋਂ ਬਾਹਰ ਸੁਣਦੀ ਹੋਵੇ।
ਇਹ ਸਾਰੇ ਹੁਕਮ 23 ਅਕਤੂਬਰ 2020 ਤੱਕ ਲਾਗੂ ਰਹਿਣਗੇ।
Edited by :Choudhary
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
EDITOR
CANADIAN DOABA TIMES
Email: editor@doabatimes.com
Mob:. 98146-40032 whtsapp