-ਐਸ.ਡੀ.ਐਮਜ਼ ਪਹਿਲ ਦੇ ਆਧਾਰ ‘ਤੇ ਦਿਵਆਂਗਜਨ ਦੀਆਂ ਰਹਿੰਦੀਆਂ ਵੋਟਾਂ ਬਣਵਾਉਣ : ਡਿਪਟੀ ਕਮਿਸ਼ਨਰ
-ਕਿਹਾ, ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ‘ਹਰ ਵੀਰਵਾਰ ਦਿਵਆਂਗਾ ਦਾ ਸਤਿਕਾਰ’ ਪ੍ਰੋਗਰਾਮ ‘ਚ ਵੀ ਵੋਟਾਂ ਬਣਾਉਣ ਲਈ ਫਾਰਮ ਭਰਵਾਏ ਜਾਣ
HOSHIARPUR (ADESH PARMINDER SINGH)
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਦਿਵਆਂਗਜਨ ਦੀਆਂ ਵੋਟਾਂ ਬਣਾਉਣ ਵਿੱਚ ਹੁਸ਼ਿਆਰਪੁਰ ਜ਼ਿਲ•ਾ ਜਲੰਧਰ ਡਵੀਜ਼ਨ ਵਿੱਚੋਂ ਮੋਹਰੀ ਰੋਲ ਅਦਾ ਕਰ ਰਿਹਾ ਹੈ। ਉਹ ਅੱਜ ਦਿਵਆਂਗਜਨ ਦੀਆਂ ਵੋਟਾਂ ਬਣਾਉਣ ਅਤੇ ਵੋਟਾਂ ਦੌਰਾਨ ਸਹੂਲਤਾਂ ਪ੍ਰਦਾਨ ਕਰਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਉਨ•ਾਂ ਕਿਹਾ ਕਿ ਜ਼ਿਲ•ੇ ਵਿੱਚ ਜ਼ਿਲ•ਾ ਸਮਾਜਿਕ ਸੁਰੱਖਿਆ ਅਫ਼ਸਰ ਦੀ ਅਗਵਾਈ ਵਿੱਚ ਕਰਵਾਏ ਗਏ ਸਰਵੇ ਦੌਰਾਨ 18 ਸਾਲ ਜਾਂ 18 ਸਾਲ ਤੋਂ ਵੱਧ ਦੇ 9109 ਦਿਵਆਂਗਜਨ ਦੀ ਸ਼ਨਾਖਤ ਕੀਤੀ ਗਈ ਹੈ, ਜਿਸ ਵਿੱਚੋਂ 7615 ਵਿਅਕਤੀਆਂ (ਕਰੀਬ 84 ਫੀਸਦੀ) ਦੀਆਂ ਵੋਟਾਂ ਬਣਾਈਆਂ ਜਾ ਚੁੱਕੀਆਂ ਹਨ। ਉਨ•ਾਂ ਸਰਵੇ ਮੁਤਾਬਕ ਕੀਤੀ ਗਈ ਕਾਰਵਾਈ ਦੀ ਸ਼ਲਾਘਾ ਕਰਦਿਆਂ ਅਧਿਕਾਰੀਆਂ ਨੂੰ ਰਹਿੰਦੀਆਂ ਵੋਟਾਂ ਵੀ ਜਲਦੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ•ਾਂ ਕਿਹਾ ਕਿ ਜਿਹੜੇ ਦਿਵਆਂਗ ਵਿਅਕਤੀਆਂ ਦੀ ਅਜੇ ਤੱਕ ਵੋਟ ਨਹੀਂ ਬਣੀ, ਉਨ•ਾਂ ਦੀ ਲਿਸਟ ਐਸ.ਡੀ.ਐਮਜ਼ ਨੂੰ ਸੌਂਪੀ ਜਾਵੇ।
ਸ੍ਰੀਮਤੀ ਈਸ਼ਾ ਕਾਲੀਆ ਨ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਇਨ•ਾਂ ਲਿਸਟਾਂ ਮੁਤਾਬਕ ਪਹਿਲ ਦੇ ਆਧਾਰ ‘ਤੇ ਬਾਕੀ ਰਹਿੰਦੇ 1494 ਵਿਅਕਤੀਆਂ ਦੀਆਂ ਵੋਟਾਂ ਬਣਵਾਉਣ ਨੂੰ ਤਰਜ਼ੀਹ ਦੇਣ। ਉਨ•ਾਂ ਕਿਹਾ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ‘ਹਰ ਵੀਰਵਾਰ ਦਿਵਆਂਗਾ ਦਾ ਸਤਿਕਾਰ’ ਕੈਂਪ ਵਿੱਚ ਵੀ ਵੋਟਾਂ ਬਣਾਉਣ ਸਬੰਧੀ ਵਿਸ਼ੇਸ਼ ਕਾਊਂਟਰ ਲਗਾਇਆ ਜਾਵੇ, ਤਾਂ ਜੋ ਕੈਂਪ ਵਿੱਚ ਆਉਣ ਵਾਲਾ ਯੋਗ ਵਿਅਕਤੀ ਵੋਟਰ ਬਣਨ ਲਈ ਫਾਰਮ ਭਰ ਸਕੇ। ਉਨ•ਾਂ ਕਿਹਾ ਕਿ ਦਿਵਆਂਗਜਨ ਦੀਆਂ ਵੋਟਾਂ ਬਣਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇ ਅਤੇ ਇਸ ਵਿੱਚ ਰਾਸ਼ਟਰੀ ਐਵਾਰਡ ਪ੍ਰਾਪਤ ਦਿਵਆਂਗ ਇੰਦਰਜੀਤ ਕੌਰ ਨੰਦਨ ਨੂੰ ਵੀ ਕਮੇਟੀ ਵਿੱਚ ਸ਼ਾਮਲ ਕਰਕੇ ਸੇਵਾਵਾਂ ਹਾਸਲ ਕੀਤੀਆਂ ਜਾਣ। ਉਨ•ਾਂ ਕਿਹਾ ਕਿ ਇੰਦਰਜੀਤ ਨੰਦਨ ਨੇ ਐਵਾਰਡ ਪ੍ਰਾਪਤ ਕਰਕੇ ਜ਼ਿਲ•ੇ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਇਸ ਹੋਣਹਾਰ ਲੜਕੀ ਵਲੋਂ ਦਿਵਆਂਗਜਨ ਨੂੰ ਜਾਗਰੂਕ ਕਰਨਾ ਕਾਫ਼ੀ ਅਸਰਦਾਰ ਸਾਬਤ ਹੋ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਾਂ ਬਣਾਉਣ ਤੋਂ ਬਾਅਦ ਦਿਵਆਂਗਜਨ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਵੋਟਾਂ ਦੌਰਾਨ ਵਿਸ਼ੇਸ਼ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ, ਇਸ ਲਈ ਸਬੰਧਤ ਅਧਿਕਾਰੀ ਜਿਥੇ ਐਨ.ਐਸ.ਐਸ., ਐਨ.ਸੀ.ਸੀ. ਵਲੰਟੀਅਰਜ਼ ਦੀਆਂ ਸੇਵਾਵਾਂ ਲੈ ਸਕਦੇ ਹਨ, ਉਥੇ ਵੀਲ•ਚੇਅਰਜ਼ ਅਤੇ ਬੂਥਾਂ ‘ਤੇ ਵਿਸ਼ੇਸ਼ ਤੌਰ ‘ਤੇ ਰੈਂਪ ਵੀ ਬਣਵਾਉਣ, ਤਾਂ ਜੋ ਕਿਸੇ ਵੀ ਦਿਵਆਂਗ ਵਿਅਕਤੀ ਨੂੰ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ•ਾਂ ਕਿਹਾ ਕਿ ਵੋਟਾਂ ਦੌਰਾਨ ਦਿਵਆਂਗਜਨ ਦੇ ਆਉਣ-ਜਾਣ ਲਈ ਵੀ ਜ਼ਿਲ•ਾ ਪ੍ਰਸਾਸ਼ਨ ਵਲੋਂ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਦਿਵਆਂਗਜਨ ਵੋਟ ਬਣਾਉਣ ਨੂੰ ਤਰਜ਼ੀਹ ਦੇਣ ਅਤੇ ਵੋਟ ਬਣਾਉਣ ਤੋਂ ਬਾਅਦ ਵੋਟ ਦੇ ਅਧਿਕਾਰ ਦੀ ਵਰਤੋਂ ਵੀ ਕਰਨ। ਇਸ ਮੌਕੇ ਤਹਿਸੀਲਦਾਰ (ਚੋਣਾਂ) ਸ੍ਰੀ ਕਰਨੈਲ ਸਿੰਘ, ਜ਼ਿਲ•ਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਮੁਕੇਸ਼ ਗੌਤਮ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp