ਝੂਠੀ ਕਾਂਗਿਆਰੀ ਦੀ ਰੋਕਥਾਮ ਲਈ ਉੱਲੀਨਾਸ਼ਕ ਦਾ ਛਿੜਕਾਅ ਫਸਲ ਦੇ ਗੱਭ ਭਰਨ ਦੀ ਅਵਸਥਾ ਸਮੇਂ ਕਰਨ ਦੀ ਅਪੀਲ
ਕਿਸਾਨਾਂ ਨੂੰ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਤੋਂ ਕਰਵਾਇਆ ਜਾਣੂ
ਪਠਾਨਕੋਟ,31 ਅਗਸਤ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਮੌਸਮ ਬਦਲਾਅ ਨੂੰ ਦੇਖਦਿਆਂ ਝੋਨੇ ਅਤੇ ਬਾਸਮਤੀ ਦੀ ਫਸਲ ਨੂੰ ਬਿਮਾਰੀਆਂ ਅਤੇ ਕੀੜਿਆ ਦੇ ਹਮਲੇ ਤੋਂ ਬਚਾਉਣ ਲਈ ਨਿਰੰਤਣ ਨਿਰੀਖਣ ਕਰਦੇ ਰਹਿਣਾ ਚਾਹੀਦਾ ਅਤੇ ਜੇਕਰ ਕੋਈ ਸਮੱਸਿਆ ਆਵੇ ਤਾਂ ਸਮੇਂ ਸਿਰ ਖੇਤੀ ਮਾਹਿਰਾਂ ਦੀ ਸਲਾਹ ਨਾਲ ਰੋਕਥਾਮ ਕੀਤੀ ਜਾਵੇ। ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਸ਼੍ਰੀ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਜ਼ਿਲਾ ਪਠਾਨਕੋਟ ਦੇ ਪਿੰਡ ਮਾਜਰਾ ਵਿੱਚ ਅਗਾਂਹਵਧੂ ਕਿਸਾਨ ਅਤੇ ਜੈਵਿਕ ਖਾਦ ਉਤਪਾਦਕ ਡਾ. ਵਿਪਨ ਸੈਣੀ ਦੇ ਖੇਤਾਂ ਵਿੱਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਵਿੱਚ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਪ੍ਰੇਰਿਤ ਕਰਦਿਆਂ ਕਹੇ। ਇਸ ਮੌਕੇ ਉਨਾਂ ਦੇ ਨਾਲ ਦੇਵ ਰਾਜ ਸੈਣੀ ਸਮੇਤ ਹੋਰ ਕਿਸਾਨ ਹਾਜ਼ਰ ਸਨ। ਇਸ ਮੋਕੇ ਤੇ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਮਿਸ਼ਨ ਫਤਿਹ ਅਧੀਨ ਜਾਣਕਾਰੀ ਦਿੱਤੀ ਅਤੇ ਕੋਵਿਡ 19 ਨੂੰ ਲੈ ਕੇ ਦਿੱਤੀਆਂ ਜਾ ਰਹੀਆਂ ਹਦਾਇਤਾਂ ਤੋਂ ਵੀ ਜਾਣੂ ਕਰਵਾਇਆ।
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਜਿਹੜੇ ਖੇਤਾਂ ਵਿੱਚ ਪਿਛਲੇ ਸਾਲ ਝੂਠੀ ਕਾਂਗਿਆਰੀ (ਹਲਦੀ ਰੋਗ) ਬਿਮਾਰੀ ਨੇ ਝੋਨੇ ਦੀ ਫਸਲ ਉੱਪਰ ਹਮਲਾ ਕੀਤਾ ਸੀ,ਉਨਾਂ ਖੇਤਾਂ ਵਿੱਚ ਫਸਲ ਦੇ ਗੱਭ ਭਰਨ ਦੀ ਅਵਸਥਾ ਆਉਣ ਤੇ ਸਿਫਾਰਸ਼ ਕੀਤੀਆਂ ਉੱਲੀਨਾਸ਼ਕਾਂ ਵਿੱਚੋਂ ਕਿਸੇ ਇੱਕ ਦਾ ਛਿੜਕਾਅ ਕਰ ਦੇਣਾ ਚਾਹੀਦਾ।ਉਨਾਂ ਕਿਹਾ ਕਿ ਝੂਠੀ ਕਾਂਗਿਆਰੀ ਦੀ ਬਿਮਾਰੀ ਕਾਰਨ ਦਾਣਿਆਂ ਦੀ ਜਗਾ ਪੀਲੇ ਤੋਂ ਹਰੇ ਰੰਗ ਦੀ ਧੂੜੇਦਾਰ ਉੱਲੀ ਦੇ ਗੋਲੇ ਜਿਹੇ ਬਣ ਜਾਂਦੇ ਹਨ।ਉਨਾਂ ਕਿਹਾ ਕਿ ਜੇਕਰ ਫਸਲ ਦੇ ਨਿਸਰਨ ਸਮੇਂ ਮੀਂਹ ,ਬੱਦਲਵਾਈ ਅਤੇ ਵਧੇਰੇ ਸਿੱਲ ਰਹੇ ਤਾਂ ਇਸ ਬਿਮਾਰੀ ਦਾ ਖਤਰਾ ਬਣਿਆ ਰਹਿੰਦਾ ਹੈ।ਜਿੰਨਾਂ ਖੇਤਾਂ ਵਿੱਚ ਯੂਰੀਆ ਖਾਦ ਦੀ ਵਰਤੋਂ ਸਿਫਾਰਸ਼ਾਂ ਤੋਂ ਵਧੇਰੇ ਕੀਤੀ ਹੋਵੇ, ਉਥੇ ਵੀ ਇਸ ਬਿਮਾਰੀ ਦੀ ਵਧੇਰੇ ਸੰਭਾਵਨਾ ਰਹਿੰਦੀ ਹੈ।ਉਨਾਂ ਕਿਹਾ ਕਿ ਇਸ ਬਿਮਾਰੀ ਦੀ ਰੋਕਥਾਮ ਲਈ ਫਸਲ ਦੇ ਗੱਭ ਭਰਨ ਸਮੇਂ 500 ਗ੍ਰਾਮ ਕਾਪਰ ਹਾਈਡਰੋਅਕਸਾਈਡ 46 ਡੀ ਐਫ ਜਾਂ 400 ਮਿਲੀ ਲਿਟਰ ਪਿਕੋਕਸੀਸਟ੍ਰੋਬਿਨ+ਪ੍ਰੋਪੀਕੋਨਾਜ਼ੋਲ ਨੂੰ 200 ਲਿਟਰ ਪਾਣੀ ਦੇ ਘੋਲ ਵਿੱਚ ਛਿੜਕਾਅ ਕਰ ਦੇਣਾ ਚਾਹੀਦਾ।
ਉਨਾਂ ਕਿਹਾ ਕਿ ਇਸ ਸਮੇਂ ਝੋਨੇ ਦੀ ਫਸਲ ਵਿੱਚ ਦੁਸ਼ਮਣ ਕੀੜਿਆਂ ਦੀ ਗਿਣਤੀ ਨਾਲੋਂ ਮਿੱਤਰ ਕੀਟਾਂ ਦੀ ਸੰਖਿਆ ਜ਼ਿਆਦਾ ਹੈ ,ਇਸ ਲਈ ਕਿਸੇ ਕਿਸਮ ਦਾ ਛਿੜਕਾਅ ਤਾਂ ਹੀ ਕੀਤਾ ਜਾਵੇ ਜੇਕਰ ਦੁਸ਼ਮਣ ਕੀੜੇ ਦੁਆਰਾ ਕੀਤਾ ਜਾ ਰਿਹਾ ਨੁਕਸਾਨ ਆਰਥਿਕ ਕਗਾਰ ਤੋਂ ਵਧੇਰੇ ਹੋਵੇ।
ਉਨਾਂ ਕਿਹਾ ਕਿ ਕਈ ਕਿਸਾਨ ਇੱਕ ਦੂਜੇ ਦੇ ਕਹੇ ਤੇ ਝੋਨੇ ਦੀ ਫਸਲ ਵਿੱਚ ਕੀਟਨਾਸ਼ਕਾਂ ਅਤੇ ਉੱਲੀਨਾਸ਼ਕਾਂ ਦਾ ਛਿੜਕਾਅ ਕਰਕੇ ਰਹੇ ਹਨ ਜੋ ਗੈਰ ਜ਼ਰੂਰੀ ਹੈ।ਉਨਾਂ ਕਿਹਾ ਕਿ ਇਸ ਸਮੇਂ ਝੋਨੇ ਦੀ ਫਸਲ ਵਿੱਚ ਛਿੜਕਾਅ ਕਰਨ ਨਾਲ ਦੁਸ਼ਮਣ ਕੀੜਿਆਂ ਦੀ ਬਿਜਾਏ ਮਿੱਤਰ ਕੀੜੇ ਜ਼ਿਆਦਾ ਮਰਦੇ ਹਨ ਜਿਸ ਕਾਰਨ ਦੁਸ਼ਮਣ ਕੀੜਿਆਂ ਦੀ ਗਿਣਤੀ ਵਿੱਚ ਵਾਧਾ ਹੁੰਦਾ ਹੈ।ਉਨਾਂ ਕਿਹਾ ਕਿ ਝੋਨੇ ਦੀ ਫਸਲ ਨੂੰ ਫੁੱਲ ਪੈਣ ਉਪਰੰਤ ਖੇਤ ਵਿੱਚ ਕਿਸੇ ਤਰਾਂ ਦਾ ਛਿੜਕਾਅ ਨਹੀਂ ਕਰਨਾ ਚਾਹੀਦਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ ਨੂੰ ਉਤਸਾਹਿਤ ਕਰਨ ਲਈ ਐਸੀਫੇਟ, ਟਰਾਈਜੋਫਾਸ, ਥਾਈਮੈਥਾਕਸਮ, ਕਾਰਬੈਂਡਾਜ਼ਿਮ, ਟ੍ਰਾਈਸਾਈਕਲਾਜ਼ੋਲ, ਬੂਪਰੋਫੀਜਨ, ਪ੍ਰੋਪੀਕੋਨਾਜ਼ੋਲ, ਕਾਰਬੋਫਿਊਰਾਨ ,ਥਾਇਉਫੀਨੇਟ ਮੀਥਾਇਲ ਦੀ ਵਰਤੋਂ ਝੋਨੇ/ਬਾਸਮਤੀ ਦੀ ਫਸਲ ਉੱਪਰ ਕਰਨ ਤੇ ਪਾਬੰਦੀ ਲਗਾਈ ਗਈ ਹੈ,ਇਸ ਲਈ ਇਨਾਂ ਪਾਬੰਦੀਸ਼ੁਦਾ ਕੀਟਨਾਸ਼ਕਾਂ ਦਾ ਛਿੜਕਾਅ ਝੋਨੇ ਜਾਂ ਬਾਸਮਤੀ ਦੀ ਫਸਲ ਤੇ ਨਾਂ ਕੀਤਾ ਜਾਵੇ।
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
EDITOR
CANADIAN DOABA TIMES
Email: editor@doabatimes.com
Mob:. 98146-40032 whtsapp