LATEST NEWS: ਸਕੂਲ ਸਿੱਖਿਆ ਵਿਭਾਗ ਦੇ ਪੰਜਾਬ ਪ੍ਰਾਪਤੀ ਸਰਵੇਖਣ ਦਾ ਵਿਸ਼ਾਵਾਰ ਮੁਲਾਂਕਣ ਸ਼ੁਰੂ

ਪੰਜਾਬ ਪ੍ਰਾਪਤੀ ਸਰਵੇਖਣ ਦਾ ਵਿਸ਼ਾਵਾਰ ਮੁਲਾਂਕਣ ਸ਼ੁਰੂ।ਪੰਜਾਬੀ ਵਿਸ਼ੇ ਦੇ ਪੈਸ ਟੈਸਟ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਲਿਆ ਭਾਗ
ਪੰਚਾਂ ਸਰਪੰਚਾਂ ਨੇ ਵੀ ਆਪਣੇ ਬੱਚਿਆਂ ਨੂੰ ਟੈਸਟ ਕਰਵਾ ਦੂਜਿਆਂ ਨੂੰ ਟੈਸਟ ਕਰਵਾਉਣ ਲਈ ਪ੍ਰੇਰਿਤ ਕੀਤਾ।
ਸਿਖਿਆਰਥੀ ਅਧਿਆਪਕਾਂ ਵੱਲੋਂ ਵੀ ਦਿੱਤਾ ਜਾ ਰਿਹਾ ਭਰਵਾਂ ਸਹਿਯੋਗ।

ਪਠਾਨਕੋਟ, 31 ਅਗਸਤ ( ਰਾਜਿੰਦਰ ਰਾਜਨ ਬਿਊਰੋ )
31 ਅਗਸਤ ਤੋਂ ਸਕੂਲ ਸਿੱਖਿਆ ਵਿਭਾਗ ਦੇ ਪੰਜਾਬ ਪ੍ਰਾਪਤੀ ਸਰਵੇਖਣ ਲਈ ਜਿਲ੍ਹਾ ਪਠਾਨਕੋਟ ‘ਚ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਵਿਦਿਆਰਥੀਆਂ ਦਾ ਵਿਸ਼ਆਵਾਰ ਮੁਲਾਂਕਣ ਸ਼ੁਰੂ ਕਰ ਦਿੱਤਾ ਗਿਆ ਹੈ, ਜੋ 31 ਅਗਸਤ ਤੋਂ ਲੈਕੇ 5 ਸਿਤੰਬਰ ਤੱਕ ਚੱਲੇਗਾ। ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈ.) ਜਗਜੀਤ ਸਿੰਘ ਅਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.) ਬਲਦੇਵ ਰਾਜ ਨੇ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇ ‘ਚ ਆਪਣੀ ਸੌ ਫੀਸਦੀ ਕਾਰਗੁਜ਼ਾਰੀ ਦਿਖਾਉਣ ਦੀ ਤਿਆਰੀ ਵਜੋਂ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਕਰਵਾਏ ਜਾ ਰਹੇ, ਪੰਜਾਬ ਪ੍ਰਾਪਤੀ ਸਰਵੇਖਣ ਲਈ ਵਿਸ਼ਾਵਾਰ ਆਨਲਾਈਨ ਮੁਲਾਂਕਣ ਵਿੱਚ ਰਾਜ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀ ਹਿੱਸਾ ਲੈਣਗੇ।
ਇਸ ਮੁਲਾਂਕਣ ਤਹਿਤ 31 ਅਗਸਤ ਨੂੰ ਪੰਜਾਬੀ, 1 ਸਤੰਬਰ ਨੂੰ ਗਣਿਤ, 2 ਸਤੰਬਰ ਨੂੰ ਵਾਤਾਵਰਣ ਸਿੱਖਿਆ, 3 ਸਤੰਬਰ ਨੂੰ ਅੰਗਰੇਜ਼ੀ, 4 ਸਤੰਬਰ ਨੂੰ ਹਿੰਦੀ ਤੇ 5 ਸਤੰਬਰ ਨੂੰ ਸਮਾਜਿਕ ਸਿੱਖਿਆ ਵਿਸ਼ੇ ਦੀ ਮੁਲਾਂਕਣ ਪ੍ਰਕਿਰਿਆ ‘ਚ ਉਨ੍ਹਾਂ ਦੇ ਜਿਲ੍ਹੇ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀ ਪੂਰੀ ਸਰਗਰਮੀ ਨਾਲ ਹਿੱਸਾ ਲੈਣਗੇ। ਉਕਤ ਅਧਿਕਾਰੀਆਂ ਨੇ ਦੱਸਿਆ ਪੰਜਾਬੀ ਵਿਸ਼ੇ ਦੇ ਆਨਲਾਈਨ ਮੁਲਾਂਕਣ ਵਿੱਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਸਰਪੰਚਾਂ ਅਤੇ ਪੰਚਾਂ ਦੇ ਬੱਚਿਆਂ ਨੂੰ ਸਰਪੰਚਾਂ ਪੰਚਾਂ ਨੇ ਆਪ ਪੇਪਰ ਕਰਵਾਉਣ ਦੇ ਨਾਲ-ਨਾਲ ਬਾਕੀ ਮਾਪਿਆਂ ਨੂੰ ਵੀ ‌ਆਪਣੇ ਬੱਚਿਆਂ ਨੂੰ ਪੇਪਰ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸਦੇ ਨਾਲ ਹੀ ਜ਼ਿਲ੍ਹੇ ਦੇ ਸਿਖਿਆਰਥੀ ਅਧਿਆਪਕਾਂ ਵੱਲੋਂ ਵੀ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ।


  
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਰਾਜੇਸ਼ਵਰ ਸਲਾਰੀਆ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਰਮੇਸ਼ ਲਾਲ ਠਾਕੁਰ ਨੇ ਦੱਸਿਆ ਕਿ ਇਸ ਟੈਸਟਿੰਗ ਰਾਹੀਂ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਦੇ ਸਿੱਖਣ ਪਰਿਣਾਮਾਂ ਦੀ ਤਸਵੀਰ ਸਾਹਮਣੇ ਆਵੇਗੀ। ਦੱਸਣਯੋਗ ਹੈ ਕਿ ਇਹ ਟੈਸਟਿੰਗ ਪੂਰੀ ਤਰ੍ਹਾਂ ਨੈਸ਼ਨਲ ਅਚੀਵਮੈਂਟ ਸਰਵੇ ਦੇ ਪੈਟਰਨ ‘ਤੇ ਕਰਵਾਈ ਜਾ ਰਹੀ ਹੈ। ਇਸ ਦੇ ਨਾਲ ਹੀ ਉਪਰੋਕਤ ਟੈਸਟਿੰਗ ਵਿਦਿਆਰਥੀਆਂ ਲਈ 10 ਜਾਂ 12ਵੀਂ ਜਮਾਤ ਪਾਸ ਕਰਨ ਉਪਰੰਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵੀ ਤਿਆਰੀ ਕਰਵਾਉਣ ‘ਚ ਸਹਾਈ ਸਿੱਧ ਹੋਵੇਗੀ। ਇਸ ਤੋਂ ਪਹਿਲਾ ਸੈਕੰਡਰੀ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਦੀ ਉਪਰੋਕਤ ਸਾਰੇ ਵਿਸ਼ਿਆ ਦਾ ਸਾਂਝਾ ਟੈਸਟ ਹੋ ਚੁੱਕਿਆ ਹੈ, ਜਿਸ ਵਿੱਚ ਵੱਡੀ ਗਿਣਤੀ ‘ਚ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ। ਇਸ ਸਿਲਸਿਲੇ ਨੂੰ ਅੱਗੇ ਵਧਾਉਂਦਿਆਂ ਪੰਜਾਬ ਅਚੀਵਮੈਂਟ ਸਰਵੇ ਦੀ ਤਿਆਰੀ ਦੇ ਦੂਸਰੇ ਪੜਾਅ ਵਜੋਂ ਛੇ ਵਿਸ਼ਿਆਂ ਦੀ ਵੱਖਰੀ-ਵੱਖਰੀ ਟੈਸਟਿੰਗ ਕੀਤੀ ਜਾ ਰਹੀ ਹੈ। ਜਿਲ੍ਹਾ ਸਿੱਖਿਆ ਅਫਸਰ ਸਾਹਿਬਾਨ ਨੇ ਦੱਸਿਆ ਕਿ ਇਸ ਟੈਸਟਿੰਗ ਸਬੰਧੀ ਸਕੂਲ ਮੁਖੀਆਂ, ਬੀ.ਪੀ.ਈ.ਓਜ਼., ਸੈਂਟਰ ਹੈਡ ਟੀਚਰਜ਼, ਜਿਲ੍ਹਾ ਮੈਂਟਰ, ਬਲਾਕ ਮੈਂਟਰ ਤੇ ਪੜੋ੍ਹ ਪੰਜਾਬ ਟੀਮ ਨੇ ਪੂਰੀ ਤਿਆਰੀ ਕਰ ਲਈ ਹੈ ਅਤੇ ਬੱਚਿਆਂ ਤੱਕ ਟੈਸਟਿੰਗ ਦੀ ਤਿਆਰੀ ਸਬੰਧੀ ਅਧਿਆਪਕਾਂ ਨੇ ਸਾਰੀ ਸਮੱਗਰੀ ਪੁੱਜਦੀ ਕਰ ਦਿੱਤੀ ਹੈ।
ਇਸ ਮੌਕੇ ਤੇ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋਂ ਪੰਜਾਬ ਪੜ੍ਹਾਓ ਪੰਜਾਬ ਵਨੀਤ ਮਹਾਜਨ, ਡੀਐਮ ਸਾਇੰਸ ਸੰਜੀਵ ਸ਼ਰਮਾ, ਡੀਐਮ ਅੰਗਰੇਜ਼ੀ ਸ਼ਮੀਰ ਸ਼ਰਮਾ, ਡੀਐਮ ਗਣਿਤ ਅਮਿਤ ਵਸ਼ਿਸ਼ਟ, ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਸਮਾਰਟ ਸਕੂਲ ਸੰਜੀਵ ਮਨੀ, ਜ਼ਿਲ੍ਹਾ ਕੋਆਰਡੀਨੇਟਰ ਐਮਆਈਐਸ ਮੁਨੀਸ਼ ਗੁਪਤਾ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜ਼ਰ ਸਨ।
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply