ਜ਼ਿਲ੍ਹਾ ਮੈਜਿਸਟਰੇਟ ਨੇ ਗੜ੍ਹਸ਼ੰਕਰ ਦੇ ਮੁਹੱਲਾ ਡਾ.ਅੰਬੇਦਕਰ ਨਗਰ ਨੂੰ ਐਲਾਨਿਆ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ
ਗੜ੍ਹਸ਼ੰਕਰ / ਹੁਸ਼ਿਆਰਪੁਰ, 1 ਸਤੰਬਰ (ਅਸ਼ਵਨੀ ) :
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਹੁਸ਼ਿਆਰਪੁਰ ਵਿੱਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਧਾਰਾ 144 ਸੀ.ਆਰ.ਪੀ.ਸੀ. ਤਹਿਤ ਮਿਲੇ ਅਧਿਕਾਰੀਆਂ ਦੀ ਵਰਤੋਂ ਕਰਦਿਆਂ ਗੜ੍ਹਸ਼ੰਕਰ ਦੇ ਮੁਹੱਲਾ ਡਾ. ਅੰਬੇਦਕਰ ਨਗਰ ਨੂੰ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਹੈ।
ਉਨ੍ਹਾਂ ਕਿਹਾ ਕਿ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਰਫ਼ ਮੈਡੀਕਲ ਅਮਰਜੈਂਸੀ ਤੇ ਜ਼ਰੂਰੀ ਕੰਮਾਂ ਨੂੰ ਹੀ ਮਨਜ਼ੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਹਤ ਵਿਭਾਗ ਘਰ-ਘਰ ਜਾ ਕੇ ਸਰਵੇ ਅਤੇ ਸੰਪਰਕ ਨੂੰ ਟਰੇਸਿੰਗ ਕਰੇਗਾ। ਇਸ ਤੋਂ ਇਲਾਵਾ ਸਿਹਤ ਪ੍ਰੋਟੋਕੋਲ ਅਨੁਸਾਰ ਸਾਰੇ ਪੋਜ਼ੀਟਿਵ ਮਾਮਲਿਆਂ ਨੂੰ ਸਿਹਤ ਸੁਵਿਧਾਵਾਂ ਵਿੱਚ ਤਬਦੀਲ ਕੀਤਾ ਜਾਵੇਗਾ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ ਦੀ ਮਿਆਦ ਘੱਟ ਤੋਂ ਘੱਟ 10 ਦਿਨ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਥੇ ਪਿਛਲੇ ਇਕ ਹਫ਼ਤੇ ਵਿੱਚ ਇਕ ਤੋਂ ਵੱਧ ਮਾਮਲੇ ਨਹੀਂ ਹਨ, ਉਸ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ ਨੂੰ ਖੋਲਿ੍ਹਆ ਜਾਵੇਗਾ ਜਾਂ ਇਸ ਨੂੰ ਇਕ ਹਫ਼ਤੇ ਵਿੱਚ ਇਕ ਵਾਰ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਪਰੋਕਤ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਆਪਦਾ ਪ੍ਰਬੰਧਨ ਐਕਟ 2005 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
- ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ : IAS ਅਤੇ IPS ਅਧਿਕਾਰੀ ਭਾਜਪਾ ਉਮੀਦਵਾਰਾਂ ਖ਼ਿਲਾਫ਼ ਸਿਆਸੀ ਦਬਾਅ ਹੇਠ ਐਨਓਸੀ ਦੇਣ ਵਿੱਚ ਦੇਰੀ ਕਰ ਰਹੇ
- #CDT_LATEST_NEWS: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਸਾਰੇ ਖਾਦ ਡੀਲਰਾਂ ਨੂੰ ਸਖ਼ਤ ਹੁਕਮ ਜਾਰੀ
- #DC_Mittal : ਨੌਜਵਾਨਾਂ ਤੇ ਕਮਜ਼ੋਰ ਵਰਗਾਂ ਨੂੰ ਤਰਜੀਹ ਦੇ ਆਧਾਰ ’ਤੇ ਕਰਜ਼ੇ ਦੇਣ ਬੈਂਕਾਂ
- ਵੱਡੀ ਖ਼ਬਰ : ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਖ਼ਿਲਾਫ਼ ਲੜਕੀ ਦੇ ਰੇਪ ਤੇ ਕਤਲ ਕੇਸ ਮਾਮਲੇ ‘ਚ ਮੁਕੱਦਮਾ ਦਰਜ
- ਡਾ: ਰਾਜ ਕੁਮਾਰ ਚੱਬੇਵਾਲ ਦੀ ਅਗਵਾਈ ਹੇਠ ਫਗਵਾੜਾ ‘ਚ ਅਕਾਲੀ ਦਲ ਨੂੰ ਝਟਕਾ
- ਪੰਜਾਬ ਵਿੱਚ ਨਗਰ ਨਿਗਮ ਚੋਣਾਂ ਸਬੰਧੀ ਤਰੀਕਾਂ ਦਾ ਐਲਾਨ
EDITOR
CANADIAN DOABA TIMES
Email: editor@doabatimes.com
Mob:. 98146-40032 whtsapp