BREAKING.. 43 ਹੋਰ ਲੋਕ ਆਏ ਕੋਰੋਨਾ ਦੀ ਮਾਰ ਹੇਠ

ਪਠਾਨਕੋਟ, 1 ਸਤੰਬਰ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ)  : ਜਿਲ੍ਹਾ ਪਠਾਨਕੋਟ ਵਿੱਚ ਮੰਗਲਵਾਰ ਨੂੰ 43 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ ਡਿਸਚਾਰਜ ਪਾਲਿਸੀ ਅਧੀਨ ਅੱਜ 21 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰ੍ਹਾਂ ਲਈ ਰਵਾਨਾਂ ਕੀਤਾ ਗਿਆ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਜਿਕਰਯੋਗ ਹੈ ਕਿ ਮੰਗਲਵਾਰ ਨੂੰ ਕਰੋਨਾ ਪਾਜੀਟਿਵ ਵਿਅਕਤੀ ਦੀ ਇਲਾਜ ਦੋਰਾਨ ਇੱਕ ਹੋਰ ਮੋਤ ਹੋ ਗਈ ।

ਇਸ ਤਰ੍ਹਾਂ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਹੋਣ ਕਾਰਨ ਇਲਾਜ ਦੋਰਾਨ ਮਰਨ ਵਾਲਿਆਂ ਦੀ ਸੰਖਿਆ 24 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਸਾਰੇ ਜਿਲ੍ਹਾ ਨਿਵਾਸੀਆਂ ਅੱਗੇ ਅਪੀਲ ਹੈ ਕਿ ਹਦਾਇਤਾਂ ਦੀ ਪਾਲਣਾ ਕਰੋ, ਮਾਸਕ ਪਾਓ, ਸਮਾਜਿੱਕ ਦੂਰੀ ਬਣਾ ਕੇ ਰੱਖੋ, ਵਾਰ ਵਾਰ ਹੱਥਾਂ ਨੂੰ ਧੋਵੋ, ਬਹੁਤ ਜਰੂਰੀ ਹੋਵੇ ਤੱਦ ਹੀ ਘਰ ਤੋਂ ਬਾਹਰ ਨਿਕਲੋ। ਉਨ੍ਹਾਂ ਕਿਹਾ ਕਿ ਆਓ ਸਾਰੇ ਮਿਲ ਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰੀਏ ਅਤੇ ਜਿਲ੍ਹਾ ਕਰੋਨਾ ਮੁਕਤ ਬਣਾਈਏ।

ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਮੰਗਲਵਾਰ ਨੂੰ ਕੂਲ 1321 ਕੇਸ ਕਰੋਨਾ ਪਾਜੀਟਿਵ ਦੇ ਹਨ ਜਿਨ੍ਹਾਂ ਵਿੱਚੋਂ 873 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 424 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 24 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ ਜਿਸ ਵਿਅਕਤੀ ਦੀ ਮੋਤ ਹੋਈ ਹੈ ਪਠਾਨਕੋਟ ਨਿਵਾਸੀ ਸੀ ਅਤੇ ਜਲੰਧਰ ਵਿਖੇ ਇਸ ਕਰੋਨਾ ਪਾਜੀਟਿਵ ਵਿਅਕਤੀ ਦਾ ਇਲਾਜ ਚਲ ਰਿਹਾ ਸੀ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply