ਜ਼ਿਲੇ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਦਾ ਕੰਮ ਜਾਰੀ

ਪੋਲਿੰਗ ਸਟੇਸ਼ਨਾਂ ਰੈਸ਼ਨਾਲਾਈਜੇਸ਼ਨ ਪਰ ਆਪਣਾ ਕੋਈ ਸੁਝਾਅ ਦੇਣਾ ਚਾਹੁੰਦੇ ਹੋਂ ਤਾਂ ਵਿਧਾਨ ਸਭਾ ਚੋਣ ਹਲਕੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਕਰੋਂ ਸੰਪਰਕ

ਪਠਾਨਕੋਟ: 1 ਸਤੰਬਰ  (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਡਿਪਟੀ ਕਮਿਸ਼ਨਰ -ਕਮ-ਜ਼ਿਲਾ ਚੋਣ ਅਫਸਰ, ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਦਾ ਕੰਮ ਜੋ ਮਿਤੀ 16 ਅਗਸਤ, 2020 ਤੋਂ 14 ਸਤੰਬਰ, 2020 ਤੱਕ ਚਲਾਇਆ ਜਾ ਰਿਹਾ ਹੈ, ਜਿਸ ਅਧੀਨ ਜ਼ਿਲ•ੇ ਦੀਆਂ ਸਮੁੱਚੀਆਂ ਰਾਜਸੀ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ ਅਤੇ ਸਮੁੱਚੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਪੋਲਿੰਗ ਸਟੇਸ਼ਨਾਂ ਰੈਸ਼ਨਾਲਾਈਜੇਸ਼ਨ ਸਬੰਧੀ ਆਪਣਾ ਕੋਈ ਸੁਝਾਅ ਦੇਣਾ ਚਾਹੁੰਦੇ ਤਾਂ ਉਹ ਆਪਣੇ ਵਿਧਾਨ ਸਭਾ ਚੋਣ ਹਲਕੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਮਿਤੀ 10.09.2020 ਤੱਕ ਦੇ ਸਕਦੇ ਹਨ।

 ਡਿਪਟੀ ਕਮਿਸ਼ਨਰ ਵੱਲੋਂ ਜ਼ਿਲੇ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਦੇ ਵੱਖ-ਵੱਖ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ ਲਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਉਪ-ਮੰਡਲ ਮੈਜਿਸਟ੍ਰੇਟ, ਧਾਰਕਲਾਂ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-1 ਤਹਿਸੀਲਦਾਰ ਧਾਰ ਕਲਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-2 ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਸੁਜਾਨਪੁਰ ਹਨ ਅਤੇ ਇਸੇ ਤਰ•ਾਂ ਵਿਧਾਨ ਸਭਾ ਚੋਣ ਹਲਕਾ 002-ਭੋਆ (ਅ.ਜ.) ਲਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਪਠਾਨਕੋਟ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-1 ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਨਰੋਟ ਜੈਮਲ ਸਿੰਘ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-2 ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਘਰੋਟਾ ਅਤੇ ਵਿਧਾਨ ਸਭਾ ਚੋਣ ਹਲਕਾ 003-ਪਠਾਨਕੋਟ ਲਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ, ਪਠਾਨਕੋਟ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-1 ਤਹਿਸੀਲਦਾਰ ਪਠਾਨਕੋਟ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-2 ਨਾਇਬ ਤਹਿਸੀਲਦਾਰ, ਪਠਾਨਕੋਟ ਹਨ।
 ਡਿਪਟੀ ਕਮਿਸ਼ਨਰ ਵਲੋਂ ਜ਼ਿਲੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ/ਸਕੱਤਰਾਂ, ਕਲੱਬਾਂ, ਵਾਰਡ ਸੋਸਾਈਟੀਜ, ਐਨ.ਜੀ.ਓਜ਼ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਦੀ ਕਾਰਵਾਈ ਵਿੱਚ ਜ਼ਿਲਾ ਪ੍ਰਸ਼ਾਸ਼ਨ, ਬੀ.ਐਲ.ਓਜ਼. ਅਤੇ ਸੁਪਰਵਾਈਜਰਾਂ ਨੂੰ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਦਾ ਕੰਮ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਹੀ ਢੰਗ ਨਾਲ ਨੇਪੜੇ ਚਾੜਿਆ ਜਾ ਸਕੇ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply