ਚੰਡੀਗੜ੍ਹ: ਪਿਛਲੇ 24 ਘੰਟਿਆਂ ਚ ਪੰਜਾਬ ‘ਚ ਕੋਰੋਨਾਵਾਇਰਸ ਨਾਲ 62 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਕੋਰੋਨਾਵਾਇਰਸ ਦੇ 1522 ਨਵੇਂ ਕੇਸ ਸਾਹਮਣੇ ਆਏ ਹਨ। ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 55508 ਹੋ ਗਈ ਹੈ। ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 1515 ਹੋ ਗਈ ਹੈ।
ਸਭ ਤੋਂ ਵੱਧ 216 ਮਰੀਜ਼ ਲੁਧਿਆਣਾ ਤੋਂ ਸਾਹਮਣੇ ਆਏ ਹਨ। ਇਸ ਤੋਂ ਇਲਾਵਾ 211 ਮਰੀਜ਼ ਮੁਹਾਲੀ, 111 ਅੰਮ੍ਰਿਤਸਰ, 120 ਪਟਿਆਲਾ ਅਤੇ 158 ਮਰੀਜ਼ ਜਲੰਧਰ ਤੋਂ ਸਾਹਮਣੇ ਆਏ।ਅੱਜ ਕੁੱਲ੍ਹ 1120 ਮਰੀਜ਼ ਸਿਹਤਯਾਬ ਹੋਏ ਹਨ।
ਅੱਜ ਸਭ ਤੋਂ ਵੱਧ 13 ਮੌਤਾਂ ਲੁਧਿਆਣਾ ‘ਚ ਹੋਈਆਂ ਹਨ।ਇਸ ਤੋਂ ਇਲਾਵਾ ਅੰਮ੍ਰਿਤਸਰ 7, ਬਰਨਾਲਾ 2, ਬਠਿੰਡਾ 3, ਫਰੀਦਕੋਟ 2, ਫਤਿਹਗੜ੍ਹ ਸਾਹਿਬ 4, ਫਾਜ਼ਿਲਕਾ 1, ਫਿਰੋਜ਼ਪੁਰ 5, ਗੁਰਦਾਸਪੁਰ 1, ਹੁਸ਼ਿਆਰਪੁਰ 4 , ਜਲੰਧਰ 8, ਕਪੂਰਥਾਲਾ 4, ਮੋਗਾ 1, ਪਠਾਨਕੋਟ 1, ਪਟਿਆਲਾ 5 ਅਤੇ ਤਰਨਤਾਰਨ ਵੀ ਇੱਕ ਵਿਅਕਤੀ ਦੀ ਮੌਤ ਹੋਈ ਹੈ।
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
EDITOR
CANADIAN DOABA TIMES
Email: editor@doabatimes.com
Mob:. 98146-40032 whtsapp