ਸ਼ਹਿਰੀ ਖੇਤਰ ਦੇ ਸੇਵਾ ਕੇਂਦਰ ਹੁਣ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਖੁੱਲੇ ਰਹਿਣਗੇ : ਡਿਪਟੀ ਕਮਿਸ਼ਨਰ

ਸ਼ਹਿਰੀ ਖੇਤਰ ਸੇਵਾ ਕੇਂਦਰਾਂ ਵਿੱਚ ਡਬਲ ਸਿਫਟ ਵਿੱਚ ਕੀਤਾ ਜਾਵੇਗਾ ਕਾਰਜ

ਪੇਂਡੂ ਖੇਤਰ ਦੇ ਸੇਵਾ ਕੇਂਦਰ ਸਵੇਰੇ 9 ਤੋਂ 5 ਵਜੇ ਤੱਕ ਹੀ ਖੁੱਲਣਗੇ

ਪਠਾਨਕੋਟ 3 ਸਤੰਬਰ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ )  : ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਹੁਣ ਜਿਲਾ ਪਠਾਨਕੋਟ ਦੇ ਸਹਿਰੀ ਖੇਤਰਾਂ ਵਿਚ ਸੇਵਾ ਕੇਂਦਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲੇ ਰਹਿਣਗੇ ਅਤੇ ਜਦਕਿ ਪੇਂਡੂ ਖੇਤਰਾਂ ਦੇ ਸੇਵਾ ਕੇਂਦਰ ਪਹਿਲਾਂ ਦੀ ਤਰਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲੇ ਰਹਿਣਗੇ  ਇਹ ਜਾਣਕਾਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਦਿੱਤੀ ਗਈ ।

ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਇਹ ਨਵੇਂ ਪ੍ਰਬੰਧ ਕੀਤੇ ਗਏ ਹਨ  ਉਨਾਂ ਦੱਸਿਆ ਕਿ ਸ਼ਹਿਰੀ ਖੇਤਰਾਂ ਦੇ ਸੇਵਾ ਕੇਂਦਰਾਂ ਵਿੱਚ ਮੁਲਾਜ਼ਮ ਦੋ ਬੈਚਾਂ ਵਿੱਚ ਕੰਮ ਕਰਨਗੇ । ਉਨਾਂ ਦੱਸਿਆ ਕਿ 50 ਫੀਸਦੀ ਮੁਲਾਜ਼ਮਾਂ ਦਾ ਪਹਿਲਾ ਬੈਚ ਸਵੇਰੇ 8 ਵਜੇ ਤੋਂ 1:30  ਵਜੇ ਤੱਕ ਕੰਮ ਕਰੇਗਾ ਜਦਕਿ ਦੂਜਾ  ਬੈਚ 1:30 ਵਜੇ ਤੋਂ ਸ਼ਾਮ 6 ਵਜੇ ਤੱਕ ਸੇਵਾ ਕੇਂਦਰਾਂ ਵਿੱਚ ਕੰਮ ਕਰੇਗਾ । ਡਿਪਟੀ ਕਮਿਸਨਰ ਨੇ ਅੱਗੇ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਬਣੇ ਸੇਵਾ ਕੇਂਦਰਾਂ ਵਿੱਚ ਸੌ ਫੀਸਦੀ ਮੁਲਾਜ਼ਮ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰਨਗੇ ।

ਉਨਾਂ ਜਿਲਾਂ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਕਾਰਜ ਲਈ ਜਾਣ ਲੱਗਿਆ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੋ ਅਤੇ ਮਾਸਕ ਜਰੂਰ ਲਗਾਓ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply