::ਕਰੋਨਾ ਵਾਇਰਸ ਕਾਰਣ ਜਸਬੀਰ ਕੌਰ ਦੀ ਮੌਤ, ਜ਼ਿਲਾ ਹੁਸ਼ਿਆਰਪੁਰ ਚ 58 ਨਵੇਂ ਕੇਸ::

ਹੁਸ਼ਿਆਰਪੁਰ ਜਿਲੇ ਵਿੱਚ 58 ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ 1807,  1 ਮੌਤ ਹੋਣ ਨਾਲ ਕੁਲ ਮੌਤਾਂ ਦੀ ਗਿਣਤੀ 53

ਹੁਣ ਕੋਵਿਡ਼ ਦੇ ਸੈਪਲ ਸ਼ਹਿਰੀ ਸਿਹਤ ਕੇਦਰਾਂ ਅਤੇ ਈ. ਐਸ. ਆਈ. ਹਸਪਤਾਲ ਵਿਚ ਵੀ ਲਏ ਜਾਣਗੇ

Advertisements

ਹੁਸ਼ਿਆਰਪੁਰ 3 ਸਤੰਬਰ ( ਆਦੇਸ਼ ) ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  ਵਿਆਕਤੀਆਂ ਦੇ 1220 ਨਵੇ ਸੈਪਲ ਲੈਣ  ਨਾਲ ਅਤੇ 816ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 58 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 1807 ਹੋ ਗਈ ਹੈ ।

Advertisements

ਜਿਲੇ ਵਿੱਚ ਕੋਵਿਡ 19 ਦੇ ਕੁੱਲ ਸੈਪਲਾਂ ਦੀ ਗਿਣਤੀ 62236 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 59126 ਸੈਪਲ  ਨੈਗਟਿਵ,  ਜਦ ਕਿ 1486 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 80 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 53 ਹੈ । ਐਕਟਿਵ ਕੇਸਾ ਦੀ ਗਿਣਤੀ 446 ਹੈ , ਤੇ 1308 ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁਕੇ ਹਨ ।

Advertisements

ਸਿਵਲ ਸਰਜਨ ਡਾ ਜਸਬੀਰ ਸਿੰਘ  ਨੇ ਇਹ ਵੀ ਦੱਸਿਆ ਕਿ ਅੱਜ ਦੇ 58 ਕੇਸ ਜਿਨਾਂ ਵਿੱਚ ਹੁਸ਼ਿਆਰਪੁਰ ਸ਼ਹਿਰ ਨਾਲ 15 , ਭੂਗਾੰ 2 , ਹਾਰਟਾ ਬਡਲਾਂ 3, ਦਸੂਹਾਂ 12 , ਗੰੜਸੰਕਰ 5,  ਮੰਡ ਭੰਡੇਰ 3, ਟਾਡਾਂ 1, ਹਾਜੀਪੁਰ 2, ਬੁਢਾਬੜ 4, ਚੱਕੋਵਾਲ 3, ਪੋਸੀ 8 ਕੇਸ ਤੋ ਪਾਜੇਟਿਵ ਪਾਏ ਗਏ ਹਨ  ਇਸ ਤੋ ਇਲਾਵਾ ਇਕ  ਮੌਤ  (1)ਜਸਬੀਰ ਕੋਰ 55 ਪ੍ਰੇਮ ਪੁਰ ਟਾਡਾ ਇਹ ਜੇਰੇ ਇਲਾਜ ਸਿਵਲ ਹਸਪਤਾਲ ਜਲੰਧਰ ਵਿਖੇ ਸੀ ਉਥੇ ਇਸ ਦੀ ਮੌਤ ਹੋ ਗਈ ,ਇਹ   ਮਰੀਜ ਕੋਰੋਨਾ ਪਾਜੇਟਿਵ ਸੀ।

ਉਹਨਾਂ ਲੋਕਾ ਨੂੰ ਇਹ ਵੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ । ਉਹਨਾਂ ਦੱਸਿਆ ਕਿ ਸ਼ਹਿਰ ਹੁਸ਼ਿਆਰਪੁਰ ਦੇ 5 ਸ਼ਹਿਰੀ ਸਿਹਤ ਕੇਦਰਾਂ ਅਤੇ ਈ. ਐਸ. ਆਈ. ਹਸਪਤਾਲ ਵਿਖੇ ਸੈਪਲਿੰਗ ਦੀ ਸਹੂਲਤ ਹੈ ਜਿਥੇ ਸ਼ਹਿਰ ਵਾਸੀ ਆਪਣੀ ਜਾਂਚ ਕਰਵਾ ਸਕਦੇ ਹਨ ਅਤੇ   ਇਹ ਟੈਸਟ ਸਰਕਾਰ ਵੱਲੋ ਮੁੱਫਤ ਕੀਤਾ ਜਾਦਾ ਹੈ ।  ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਨੂੰ ਮਾਤ ਦੇਣ ਲਈ ਸਰਕਾਰ ਦਾ ਸਹਿਯੋਗ ਕਰਨ ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply