latest breaking : ਬਾਜਵਾ ਨੇ ਲੋਂਗੋਵਾਲ ਦੀ ਪ੍ਰਵਾਹ ਨਹੀਂ ਕੀਤੀ, ਕਿਹਾ ਪੰਚਾਇਤੀ ਚੋਣਾਂ ਤਾਂ ਜਨਵਰੀ ਤੋਂ ਪਹਿਲਾਂ ਹੀ ਹੋਣਗੀਆਂ

ਹੁਸਿਆਰਪੁਰ (ਆਦੇਸ਼ ਪਰਮਿੰਦਰ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਨੂੰ ਪੰਚਾਇਤੀ ਚੋਣਾਂ ਦਸੰਬਰ ਮਹੀਨੇ ਦੇ ਅਖ਼ੀਰ ਵਿੱਚ ਨਾ ਕਰਵਾਉਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪੱਤਰ ਵੀ ਲਿਖਿਆ ਗਿਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਦਸੰਬਰ ਮਹੀਨਾ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਹਿ ਸਿੰਘ ਜੀ ਸਮੇਤ ਮਾਤਾ ਗੁਜਰੀ ਜੀ ਤੇ ਅਨੇਕਾਂ ਗੁਰਸਿੱਖਾਂ ਦੀਆਂ ਸ਼ਹਾਦਤਾਂ ਨਾਲ ਸਬੰਧਤ ਹੈ। ਇਸ ਮਹੀਨੇ ਨਾਲ ਸਮੁੱਚੀ ਸਿੱਖ ਕੌਮ ਦੀਆਂ ਵੈਰਾਗਮਈ ਭਾਵਨਾਵਾਂ ਜੁੜੀਆਂ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦੀ ਦਿਹਾੜਿਆਂ ਨੂੰ ਸਮੁੱਚੀ ਕੌਮ ਵੱਲੋਂ ਸ਼ਰਧਾ ਤੇ ਵੈਰਾਗ ਦੀ ਭਾਵਨਾ ਨਾਲ ਮਨਾਇਆ ਜਾਂਦਾ ਹੈ। ਅਜਿਹੇ ਸਮੇਂ ਪੰਜਾਬ ਦੇ ਪਿੰਡਾਂ ਅੰਦਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣੀਆਂ ਠੀਕ ਨਹੀਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਗੱਲ ਕਿਸੇ ਤੋਂ ਲੁਕੀ ਛੁਪੀ ਨਹੀਂ ਕਿ ਇਨ੍ਹਾਂ ਪੰਚਾਇਤੀ ਚੋਣਾਂ ਦੌਰਾਨ ਕਿਹੋ ਜਿਹਾ ਮਾਹੌਲ ਹੁੰਦਾ ਹੈ।

Advertisements

ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਹ ਚੋਣਾਂ ਅੱਗੇ ਪਾ ਦਿੱਤੀਆਂ ਜਾਣ, ਤਾਂ ਜੋ ਸਮੁੱਚਾ ਸਿੱਖ ਜਗਤ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਤੇ ਮਹਾਨ ਸ਼ਹੀਦਾਂ ਨੂੰ ਸ਼ਹੀਦੀ ਹਫ਼ਤੇ ਦੀ ਵੈਰਾਗਮਈ ਭਾਵਨਾ ਅਨੁਸਾਰ ਸ਼ਰਧਾ ਤੇ ਸਤਿਕਾਰ ਭੇਟ ਕਰ ਸਕਣ।

Advertisements

ਉਧਰ, ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਹੈ ਕਿ ਅਠਾਈ ਤਰੀਕ ਨੂੰ ਜੋੜ ਮੇਲਾ ਖਤਮ ਹੋਣ ਮਗਰੋਂ 29 ਤੋਂ 31 ਦਸੰਬਰ ਵਿਚਾਲੇ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply