ਵੱਡੀ ਖ਼ਬਰ: ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ 21 ਸਤੰਬਰ ਤੱਕ ਵੱਖ-ਵੱਖ ਜਮਾਤਾਂ ਦੇ ਟੈਸਟ READ MORE::

ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ 21 ਸਤੰਬਰ ਤੱਕ ਵੱਖ-ਵੱਖ ਜਮਾਤਾਂ ਦੇ ਟੈਸਟ ਲਏ ਜਾਣਗੇ

ਪਠਾਨਕੋਟ, 10 ਸਤੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ )
: ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਅਚੀਵਮੈਂਟ ਸਰਵੇ (ਪੈਸ) ਦੇ ਪਹਿਲੇ ਪੜਾਅ ਦੇ ਮੁਲਾਂਕਣ ਲਈ 21 ਸਤੰਬਰ ਤੋਂ ਲਏ ਜਾ ਰਹੇ ਟੈਸਟਾਂ ਸਬੰਧੀ ਜਿਲ•ਾ ਪਠਾਨਕੋਟ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ  ਜਿਲ•ਾ ਸਿੱਖਿਆ ਅਫਸਰ (ਸੈ.) ਜਗਜੀਤ ਸਿੰਘ ਤੇ ਜਿਲ•ਾ ਸਿੱਖਿਆ ਅਫਸਰ (ਐਲੀ.) ਬਲਦੇਵ ਰਾਜ ਨੇ ਦੱਸਿਆ ਕਿ ਵਿਭਾਗ ਵੱਲੋਂ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਨਤੀਜਿਆਂ ਦੇ ਮੁਲਾਂਕਣ ਸਬੰਧੀ ਕਰਵਾਏ ਜਾ ਰਹੇ ਪੰਜਾਬ ਅਚੀਵਮੈਂਟ ਸਰਵੇ (ਪੈਸ) ਦੇ ਮੁਲਾਂਕਣ ਲਈ 21 ਸਤੰਬਰ ਤੱਕ ਵੱਖ-ਵੱਖ ਜਮਾਤਾਂ ਦੇ ਟੈਸਟ ਲਏ ਜਾਣਗੇ। ਜਿੰਨ•ਾਂ ਸਬੰਧੀ ਜਿਲ•ੇ ‘ਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਉਨ•ਾਂ ਦੱਸਿਆ ਕਿ ਟੈਸਟ ਦੀ ਤਿਆਰੀ ਲਈ ਵਿੱਦਿਅਕ ਸਮੱਗਰੀ ਹਰ ਇਕ ਵਿਦਿਆਰਥੀ ਤੱਕ ਪਹੁੰਚ ਰਹੀ ਹੈ। ਇਸ ਸਬੰਧੀ ਸਕੂਲ ਮੁਖੀਆਂ, ਸਿੱਖਿਆ ਸੁਧਾਰ ਟੀਮਾਂ, ਬੀ.ਪੀ.ਈ.ਓਜ਼.  ਤੇ ਪੜ•ੋ ਪੰਜਾਬ ਦੀਆਂ ਟੀਮਾਂ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ।
ਡੀ.ਈ.ਓ. ਸਾਹਿਬਾਨ ਨੇ ਦੱਸਿਆ ਕਿ 21 ਸਤੰਬਰ ਤੋਂ ਹੋਣ ਵਾਲੇ ਟੈਸਟ ਪੈਸ ਅਤੇ ਮਹੀਨਾਵਾਰ ਮੁਲਾਂਕਣ ਦਾ ਸੁਮੇਲ ਹੋਣਗੇ ਅਤੇ ਇੰਨ•ਾਂ ਟੈਸਟਾਂ ਲਈ ਜਿਲ•ੇ ਦੇ ਅਧਿਆਪਕਾਂ ਵੱਲੋਂ ਤਿਆਰੀਆਂ ਸਿਖਰ ‘ਤੇ ਪਹੁੰਚਾ ਦਿੱਤੀਆਂ ਹਨ।


ਡੀ.ਈ.ਓ. ਸੈਕੰਡਰੀ ਜਗਜੀਤ ਸਿੰਘ ਅਤੇ ਡੀਈਓ ਐਲੀਮੈਂਟਰੀ ਬਲਦੇਵ ਸਿੰਘ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਉਕਤ ਸਰਵੇਖਣ ‘ਚ ਆਪਣੇ ਰਾਜ ਦੀ ਸੌ ਫੀਸਦੀ ਕਾਰਗੁਜ਼ਾਰੀ ਦਿਖਾਉਣ ਲਈ ਪੂਰੀ ਯੋਜਨਾਬੰਦੀ ਨਾਲ ਤਿਆਰੀਆਂ ਵਿੱਢ ਦਿੱਤੀਆਂ ਹਨ। ਜਿਸ ਤਹਿਤ ਜਿਲ•ੇ ‘ਚ ਉਨ•ਾਂ ਦੀ ਟੀਮ ਵੱਲੋਂ ਬਹੁਤ ਸਾਰੀਆਂ ਸਰਗਰਮੀਆਂ ਚਲਾਈਆਂ ਜਾ ਰਹੀਆਂ ਹਨ। ਜਿੰਨ•ਾਂ ਸਦਕਾ ਵਿਦਿਆਰਥੀਆਂ, ਮਾਪਿਆਂ, ਲੋਕ ਨੁਮਾਇੰਦਿਆਂ, ਵਿੱਦਿਆ ਦਾਨੀਆਂ, ਸਕੂਲ ਮੁਖੀਆਂ ਤੇ ਅਧਿਆਪਕਾਂ ‘ਚ ਪੈਸ ਸਬੰਧੀ ਬਹੁਤ ਉਤਸ਼ਾਹ ਦਿਖਾਇਆ ਜਾ ਰਿਹਾ ਹੈ।
ਉਨ•ਾਂ ਕਿਹਾ ਕਿ ਪੰਜਾਬ ਅਚੀਵਮੈਂਟ ਸਰਵੇਖਣ ਦਾ ਮਕਸਦ ਜਿੱਥੇ ਵਿਦਿਆਰਥੀਆਂ ਦੇ ਸਿੱਖਣ ਪਰਿਣਾਮਾਂ ਦਾ ਮੁਲਾਂਕਣ ਕਰਨਾ ਹੈ, ਉੱਥੇ ਬੱਚਿਆਂ ਨੂੰ ਮੁਕਾਬਲੇਬਾਜ਼ੀ ਵਾਲੀਆਂ ਪ੍ਰੀਖਿਆਵਾਂ ਲਈ ਵੀ ਤਿਆਰ ਕਰਨਾ ਹੈ। ਉਨ•ਾਂ ਦੱਸਿਆ ਕਿ ਪੈਸ ਦੇ ਸਮੁੱਚੇ ਅਮਲ ਨੂੰ ਨੇਪਰੇ ਚਾੜ•ਨ ਲਈ ਸਿੱਖਿਆ ਵਿਭਾਗ ਦੇ ਆਦੇਸ਼ਾਂ ਅਨੁਸਾਰ ਇੱਕ ਮਹੀਨਾ ਪਹਿਲਾ ਜਿਲ•ੇ ਭਰ ‘ਚ ਪੂਰੀ ਯੋਜਨਾਬੰਦੀ ਨਾਲ ਮੁਲਾਂਕਣ ਪ੍ਰਕਿਰਿਆ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਸੀ ਅਤੇ ਪੈਸ ਦੀ ਸਫਲਤਾ ਲਈ ਇੱਕ-ਇੱਕ ਵਿਦਿਆਰਥੀ ਤੱਕ ਪਹੁੰਚ ਕੀਤੀ ਜਾ ਚੁੱਕੀ ਹੈ।
ਉਨ•ਾਂ ਦੱਸਿਆ ਕਿ ਵਿਭਾਗ ਵੱਲੋਂ ਬੱਚਿਆਂ ਦੇ ਸਿੱਖਣ ਪਰਿਣਾਮਾਂ ‘ਚ ਵਾਧਾ ਕਰਨ ਲਈ ਐਜੂਕੇਅਰ ਐਪ ਬਣਾਈ ਗਈ ਹੈ। ਜਿਸ ਵਿੱਚ ਪ੍ਰੀ ਨਰਸਰੀ ਤੋਂ 12 ਵੀਂ ਜਮਾਤ ਤੱਕ ਵਿਦਿਆਰਥੀਆਂ ਲਈ ਹਰ ਤਰ•ਾਂ ਦੀ ਪਾਠਕ੍ਰਮ ਨਾਲ ਸਬੰਧਤ ਸਮੱਗਰੀ ਮੌਜੂਦ ਹੈ। ਇਸ ਦੇ ਨਾਲ ਹੀ ਵਿਭਾਗ ਵੱਲੋਂ ਕਰੋਨਾ ਸੰਕਟ ਦੇ ਬਾਵਜ਼ੂਦ ਵੀ ਦੂਰਦਰਸ਼ਨ ਤੇ ਹੋਰਨਾਂ ਚੈਨਲਾਂ ਰਾਹੀਂ, ਆਨਲਾਈਨ ਤੇ ਸੋਸ਼ਲ ਮੀਡੀਆ ਰਾਹੀਂ ਵਿਦਿਆਰਥੀਆਂ ਨੂੰ ਲਗਾਤਾਰ ਸਿੱਖਿਆ ਨਾਲ ਜੋੜ ਕੇ ਰੱਖਿਆ ਹੈ। ਇਸ ਦੇ ਨਾਲ ਹੀ ਪੈਸ ਦੀ ਤਿਆਰੀ ਲਈ ਜਿਲ•ੇ  ਦੇ ਅਧਿਆਪਕਾਂ ਤੇ ਸਕੂਲ ਮੁਖੀਆਂ ਨੂੰ ਵੀ ਸਿਖਲਾਈ ਦਿੱਤੀ ਜਾ ਚੁੱਕੀ ਹੈ।
ਇਸ ਮੌਕੇ ਤੇ ਜਿਲ•ਾ ਕੋਆਰਡੀਨੇਟਰ ਪੜ•ੋਂ ਪੰਜਾਬ ਪੜ•ਾਓ ਪੰਜਾਬ ਵਨੀਤ ਮਹਾਜਨ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਜਿਲ•ਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।


Advertisements
Advertisements
Advertisements
Advertisements
Advertisements
Advertisements
Advertisements

Related posts

Leave a Reply