ਵੱਡੀ ਖ਼ਬਰ: ਪਠਾਨਕੋਟ ਕਰੋਨਾ ਦੇ ਸ਼ਿਕੰਜੇ ਚ, 1 ਮੌਤ, 179 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ READ MORE: CLICK HERE::

ਪਠਾਨਕੋਟ ਕਰੋਨਾ ਦੇ ਸ਼ਿਕੰਜੇ ਚ, ਮੌਤ, 179 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ

ਪਠਾਨਕੋਟ: 10 ਸਤੰਬਰ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ )
ਜਿਲ•ਾ ਪਠਾਨਕੋਟ ਵਿੱਚ ਵੀਰਵਾਰ ਨੂੰ 179 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ, ਇਸ ਤੋਂ ਇਲਾਵਾ ਡਿਸਚਾਰਜ ਪਾਲਿਸੀ ਅਧੀਨ ਅੱਜ 43 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰ•ਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰ•ਾਂ ਲਈ ਰਵਾਨਾਂ ਕੀਤਾ ਗਿਆ।
ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਜਿਕਰਯੋਗ ਹੈ ਕਿ ਵੀਰਵਾਰ ਨੂੰ ਕਰੋਨਾ ਪਾਜੀਟਿਵ ਵਿਅਕਤੀ ਦੀ ਇਲਾਜ ਦੋਰਾਨ ਇੱਕ ਹੋਰ ਮੋਤ ਹੋ ਗਈ ਇਸ ਤਰ•ਾਂ ਜਿਲ•ਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਹੋਣ ਕਾਰਨ ਇਲਾਜ ਦੋਰਾਨ ਮਰਨ ਵਾਲਿਆਂ ਦੀ ਸੰਖਿਆ 31 ਹੋ ਗਈ ਹੈ।

ਸੰਯਮ ਅਗਰਵਾਲ ਡਿਪਟੀ ਕਮਿਸ਼ਨਰ
ਉਨ•ਾਂ ਕਿਹਾ ਕਿ ਸਾਰੇ ਜਿਲ•ਾ ਨਿਵਾਸੀਆਂ ਅੱਗੇ ਅਪੀਲ ਹੈ ਕਿ ਹਦਾਇਤਾਂ ਦੀ ਪਾਲਣਾ ਕਰੋ, ਮਾਸਕ ਪਾਓ, ਸਮਾਜਿੱਕ ਦੂਰੀ ਬਣਾ ਕੇ ਰੱਖੋ, ਵਾਰ ਵਾਰ ਹੱਥਾਂ ਨੂੰ ਧੋਵੋ, ਬਹੁਤ ਜਰੂਰੀ ਹੋਵੇ ਤੱਦ ਹੀ ਘਰ ਤੋਂ ਬਾਹਰ ਨਿਕਲੋ। ਉਨ•ਾਂ ਕਿਹਾ ਕਿ ਆਓ ਸਾਰੇ ਮਿਲ ਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰੀਏ ਅਤੇ ਜਿਲ•ਾ ਕਰੋਨਾ ਮੁਕਤ ਬਣਾਈਏ।

ਉਨ•ਾਂ ਕਿਹਾ ਕਿ ਹੁਣ ਜਿਲ•ਾ ਪਠਾਨਕੋਟ ਵਿੱਚ  ਕੂਲ 1957 ਕੇਸ ਕਰੋਨਾ ਪਾਜੀਟਿਵ ਦੇ ਹਨ ਜਿਨ•ਾਂ ਵਿੱਚੋਂ 1269 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨ•ਾ ਦੱਸਿਆ ਕਿ ਇਸ ਸਮੇਂ ਜਿਲ•ਾ ਪਠਾਨਕੋਟ ਵਿੱਚ 657 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 31 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply