LATEST NEWS: ਪੰਜਾਬ ਦੇ ਮੁੱਖ ਮੰਤਰੀ ਦਾ ਐਲਾਨ, ਨੀਟ ਪ੍ਰੀਖਿਆ ਦੇ ਮੱਦੇਨਜ਼ਰ ਇਸ ਵਾਰ ਐਤਵਾਰ ਨੂੰ ਕਰਫਿਊ ਨਹੀਂ ਲੱਗੇਗਾ ਪਰ READ MORE::

ਪੰਜਾਬ ਦੇ ਮੁੱਖ ਮੰਤਰੀ ਦਾ ਐਲਾਨ, ਨੀਟ ਪ੍ਰੀਖਿਆ ਦੇ ਮੱਦੇਨਜ਼ਰ ਇਸ ਵਾਰ ਐਤਵਾਰ ਨੂੰ ਕਰਫਿਊ ਨਹੀਂ ਲੱਗੇਗਾ ਪਰ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ

ਚੰਡੀਗੜ, 11 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਨੀਟ ਦੀ ਪ੍ਰੀਖਿਆ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਲਈ ਇਸ ਵਾਰ 13 ਸਤੰਬਰ ਦਿਨ ਐਤਵਾਰ ਨੂੰ ਸੂਬੇ ਵਿੱਚ ਕੋਈ ਕਰਫਿਊ ਨਹੀਂ ਲੱਗੇਗਾ, ਪਰ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਾਲਾਂਕਿ ਸੂਬਾ ਸਰਕਾਰ ਨੇ ਸਾਰੇ ਸ਼ਹਿਰਾਂ/ਕਸਬਿਆਂ ਵਿੱਚ ਕਰਫਿਊ ਲਾਇਆ ਹੋਇਆ ਹੈ ਪਰ ਇਸ ਐਤਵਾਰ ਰੁਕਾਵਟ ਰਹਿਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਛੋਟ ਦਿੱਤੀ ਜਾਵੇਗੀ।

Advertisements

ਫੇਸਬੁੱਕ ਉੱਤੇ #ਕੈਪਟਨਨੂੰਸਵਾਲ ਲਾਈਵ ਸੈਸ਼ਨ ਦੌਰਾਨ ਅਬੋਹਰ ਦੇ ਇੱਕ ਵਸਨੀਕ ਦੁਆਰਾ ਪ੍ਰਗਟਾਏ ਗਏ ਖਦਸ਼ੇ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਪ੍ਰੀਖਿਆ ਕੇਂਦਰਾਂ ਤੱਕ ਪਹੁੰਚਣ ਵਿਚ ਕੋਈ ਔਕੜ ਪੇਸ਼ ਨਹੀਂ ਆਵੇਗੀ।

Advertisements

ਮੁਕਤਸਰ ਦੇ ਇੱਕ ਨਿਵਾਸੀ ਵੱਲੋਂ ਕੀਤੀ ਸ਼ਿਕਾਇਤ ਕਿ ਸੰਤ ਬਾਬਾ ਗੁਰਮੁੱਖ ਸਿੰਘ ਪਬਲਿਕ ਸਕੂਲ, ਸ੍ਰੀ ਮੁਕਤਸਰ ਸਾਹਿਬ ਵੱਲੋਂ ਆਨਲਾਈਨ ਸਿੱਖਿਆ ਸਮੂਹ ਵਿੱਚੋਂ ਇੱਕ ਵਿਦਿਆਰਥੀ ਨੂੰ ਫੀਸ ਅਦਾ ਨਾ ਕਰਨ ਕਰਕੇ ਬਾਹਰ ਕੱਢ ਦਿੱਤਾ ਗਿਆ ਹੈ, ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਸਵੇਰੇ ਹੀ ਡਿਪਟੀ ਕਮਿਸ਼ਨਰ ਨੂੰ ਇਹ ਮਸਲਾ ਸੁਲਝਾਉਣ ਦੇ ਨਿਰਦੇਸ਼ ਦੇ ਦਿੱਤੇ ਸਨ। ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਉਨਾਂ ਨੂੰ ਇਹ ਵੀ ਦੱਸਿਆ ਗਿਆ ਹੈ ਕਿ ਸ਼ਿਕਾਇਤਕਰਤਾ ਦੀ ਧੀ ਨੂੰ ਹੁਣ ਕਲਾਸਾਂ ਲਾਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।

Advertisements

ਮੁੱਖ ਮੰਤਰੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਸਕੂਲਾਂ ਵੱਲੋਂ ਕੀਤੀ ਜਾ ਰਹੀ ਅਜਿਹੀ ਮਨਮਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂਕਿ ਉਨਾਂ ਨੂੰ ਸਪੱਸ਼ਟ ਹਦਾਇਤਾਂ ਹਨ ਕਿ ਕੋਵਿਡ ਸੰਕਟ ਦੇ ਚਲਦਿਆਂ ਫੀਸ ਦੀ ਅਦਾਇਗੀ ਨਾ ਕਰਨ ਕਰਕੇ ਕਿਸੇ ਵੀ ਵਿਦਿਆਰਥੀ ਨੂੰ ਹਟਾਇਆ ਨਾ ਜਾਵੇ।

ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਪਿੰਡ ਘੱਗਾ ਵਿਖੇ ਇੱਕ ਪੌਲੀਟੈਕਨਿਕ ਕਾਲਜ ਸਥਾਪਤ ਕੀਤੇ ਜਾਣ ਦੀ ਲੰਬਿਤ ਪਈ ਤਜਵੀਜ਼ ਬਾਰੇ ਮੁੱਖ ਮੰਤਰੀ ਨੇ ਜਵਾਬ ਦਿੱਤਾ ਕਿ ਉਨਾਂ ਨੇ ਘੱਗਾ ਵਿਖੇ ਇੱਕ ਆਈ.ਟੀ.ਆਈ. ਦੀ ਸਥਾਪਨਾ ਹਿੱਤ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਹੈ ਜੋ ਕਿ ਸੂਬੇ ਭਰ ਵਿਚ ਸਥਾਪਤ ਕੀਤੀਆਂ ਜਾਣ ਵਾਲੀਆਂ 19 ਆਈ.ਟੀ.ਆਈਜ਼ ਦੀ ਤਜਵੀਜ਼ ਦਾ ਇੱਕ ਹਿੱਸਾ ਹੈ। ਉਨਾਂ ਕਿਹਾ ਕਿ ਉਹ ਸਥਾਨਕ ਸਰਕਾਰ ਵਿਭਾਗ ਨੂੰ ਘੱਗਾ ਦੀ ਆਈ.ਟੀ.ਆਈ. ਸਬੰਧੀ ਛੇਤੀ ਹੀ ਮਨਜ਼ੂਰੀ ਦੇਣ ਲਈ ਨਿਰਦੇਸ਼ ਦੇਣਗੇ।

ਮਲੋਟ ਦੇ ਇੱਕ ਵਸਨੀਕ ਵੱਲੋਂ ਮਹਾਰਾਜਾ ਰਣਜੀਤ ਸਿੰਘ ਕਾਲਜ, ਜਿਸ ਦਾ ਪ੍ਰਬੰਧਨ ਅਕਾਲੀ ਗੁੰਡਿਆਂ ਵੱਲੋਂ ਬੀਤੀ ਹਕੂਮਤ ਦੌਰਾਨ ਕਥਿਤ ਤੌਰ ’ਤੇ ਆਪਣੇ ਕਬਜ਼ੇ ਵਿਚ ਲੈ ਲਿਆ ਗਿਆ ਸੀ, ਬਾਰੇ ਕੀਤੀ ਬੇਨਤੀ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਨੂੰ ਇਸ ਮਸਲੇ ਦੀ ਜਾਂਚ ਅਤੇ ਜਲਦ ਤੋਂ ਜਲਦ ਰਿਪੋਰਟ ਦੇਣ ਲਈ ਕਹਿਣਗੇ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply