-‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਲਗਾਏ ਜਾਣਗੇ ਵਿਸ਼ੇਸ਼ ਕੈਂਪ
HOSHIARPUR (RINKU THAPER, SATWINDER SINGH)
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਕਿਸਾਨੀ ਨੂੰ ਹੋਰ ਉਚਾ ਚੁੱਕਣ ਲਈ ਅਹਿਮ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਮਾਹਿਰਾਂ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਕਿਸਾਨਾਂ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਉਣ ਦਾ ਫੈਸਲਾ ਵੀ ਕੀਤਾ ਗਿਆ।
ਨਿਰਦੇਸ਼ਕ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ-ਅਟਾਰੀ, ਜੋਨ-1 ਲੁਧਿਆਣਾ ਡਾ. ਰਾਜਬੀਰ ਸਿੰਘ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਅਤੇ ਖਾਸ ਤੌਰ ‘ਤੇ ਪਰਾਲੀ ਪ੍ਰਬੰਧਨ ਅਤੇ ਸਹਾਇਕ ਧੰਦੇ ਅਪਨਾਉਣ ‘ਤੇ ਜ਼ੋਰ ਦਿੱਤਾ। ਡਿਪਟੀ ਡਾਇਰੈਕਟਰ (ਸਿਖਲਾਈ) ਕ੍ਰਿਸ਼ੀ ਵਿਗਿਆਨ ਕੇਂਦਰ ਡਾ. ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਝੋਨੇ ਦੀ ਪਰਾਲੀ ਦਾ ਖੇਤ ਵਿੱਚ ਪ੍ਰਬੰਧਨ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ 283 ਕਿਸਾਨਾਂ ਨੂੰ ਖੇਤੀ ਸੰਦਾਂ ਸਬੰਧੀ ਸਪੈਸ਼ਲ ਟਰੇਨਿੰਗ ਦਿੱਤੀ ਗਈ ਹੈ। ਉਨ•ਾਂ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਜ਼ਿਲ•ੇ ਲਈ ਮਾਣ ਵਾਲੀ ਗੱਲ ਹੈ ਕਿ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਫੈਲਾਈ ਗਈ ਜਾਗਰੂਕਤਾ ਕਾਰਨ ਇਸ ਸਾਲ ਕਿਸਾਨਾਂ ਨੇ ਝੋਨੇ ਦੀ ਪਰਾਲੀ ਨੂੰ ਬਹੁਤ ਘੱਟ ਅੱਗ ਲਗਾਈ ਹੈ। ਉਨ•ਾਂ ਮੀਟਿੰਗ ਦੌਰਾਨ ਕੇਂਦਰ ਵਲੋਂ ਸਾਲ 2019-20 ਦੌਰਾਨ ਲਗਾਏ ਜਾਣ ਵਾਲੇ ਕੋਰਸਾਂ ਤੇ ਵਿਚਾਰ ਵਟਾਂਦਰਾ ਵੀ ਕੀਤਾ।
ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਦੀਦਾਰ ਸਿੰਘ ਭੱਟੀ ਨੇ ਜ਼ਮੀਨ ਦੀ ਲੋੜ ਅਨੁਸਾਰ ਰਸਾਇਣ ਖਾਦਾਂ ਦੀ ਸੁਚੱਜੀ ਵਰਤੋਂ, ਲੋੜ ਅਨੁਸਾਰ ਖੇਤੀ ਖਰਚਿਆਂ ਅਤੇ ਖੇਤੀ ਪਦਾਰਥਾਂ ਦੀ ਪ੍ਰੋਸੈਸਿੰਗ ਸਬੰਧੀ ਜਾਣਕਾਰੀ ਦਿੱਤੀ। ਵਧੀਕ ਨਿਰਦੇਸ਼ਕ ਖੋਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਡਾ. ਪੁਸ਼ਪਿੰਦਰ ਪਾਲ ਸਿੰਘ ਪੰਨੂ ਨੇ ਖੇਤੀਬਾੜੀ ਰਸਾਇਣਾਂ ਦੀ ਸੁਚੱਜੀ ਵਰਤੋਂ, ਪੀਲੀ ਕੁੰਗੀ ਦੀ ਸਮੇਂ ਸਿਰ ਰੋਕਥਾਮ ਅਤੇ ਪਰਿਵਾਰਕ ਲੋੜਾਂ ਦੀ ਪੂਰੀ ਲਈ ਘਰੇਲੂ ਬਗੀਚੀ ਦੀ ਮਹਤੱਤਾ ਬਾਰੇ ਚਾਨਣਾ ਪਾਇਆ। ਇਸ ਮੌਕੇ ਡਾਇਰੈਕਟਰ ਖੇਤਰੀ ਖੋਜ ਕੇਂਦਰ ਬੁਲੋਵਾਲ ਸੌਂਖੜੀ ਡਾ. ਮਨਮੋਹਨਜੀਤ ਸਿੰਘ ਨੇ ਧੰਨਵਾਦ ਕਰਦਿਆਂ ਅਹਿਮ ਜਾਣਕਾਰੀ ਦਿੱਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਖੀ ਤੇ ਨੁਮਾਇੰਦੇ, ਕਮੇਟੀ ਮੈਂਬਰ ਅਤੇ ਅਗਾਂਹਵਧੂ ਕਿਸਾਨ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp