HOSHIARPUR (ADESH PARMINDER SINGH)
ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੌਮੀ ਲੋਕ ਅਦਾਲਤ ਲਗਾਈ ਗਈ।
ਇਸ ਲੋਕ ਅਦਾਲਤ ਵਿੱਚ ਕਰੀਮੀਨਲ ਕੰਪਾਊਂਡਏਬਲ ਓਫੈਂਸ, ਐਨ.ਆਈ. ਐਕਟ ਕੇਸ ਅੰਡਰ ਸੈਕਸ਼ਨ 138 (ਪੈਂਡਿੰਗ ਅਤੇ ਪ੍ਰੀ ਲਿਟੀਗੇਸ਼ਨ ਬੈਂਕ ਰਿਕਵਰੀ ਕੇਸ ਅਤੇ ਲੇਬਰ ਡਿਸਪਿਊਟ ਕੇਸ), ਐਮ.ਏ.ਸੀ.ਟੀ. ਕੇਸ, ਬਿਜਲੀ ਅਤੇ ਪਾਣੀ ਬਿੱਲਾਂ ਸਬੰਧੀ, ਮੈਟਰੀਮੋਨੀਅਲ ਡਿਸਪਿਊਟਸ ਅਤੇ ਹੋਰ ਸਿਵਲ ਡਿਸਪਿਊਟਸ (ਝਗੜੇ) ਸਬੰਧੀ ਕੇਸ ਰੱਖੇ ਗਏ।
ਇਸ ਲੋਕ ਅਦਾਲਤ ਵਿੱਚ ਮਾਨਯੋਗ ਚੇਅਰਪਰਸਨ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਐਡੀਸ਼ਨਲ ਜ਼ਿਲ•ਾ ਤੇ ਸੈਸ਼ਨ ਜੱਜ ਸ੍ਰੀਮਤੀ ਪ੍ਰਿਆ ਸੂਦ ਦੀ ਯੋਗ ਅਗਵਾਈ ਹੇਠ ਹੁਸ਼ਿਆਰਪੁਰ ਵਿਖੇ 16 ਲੋਕ ਅਦਾਲਤਾਂ ਦੇ ਬੈਂਚ, 3-3 ਬੈਂਚ ਗੜ•ਸ਼ੰਕਰ ਤੇ ਦਸੂਹਾ ਅਤੇ 1 ਬੈਂਚ ਮੁਕੇਰੀਆਂ ਵਿਖੇ ਗਠਿਤ ਕੀਤੇ ਗਏ। ਜ਼ਿਲ•ਾ ਹੁਸ਼ਿਆਰਪੁਰ ਦੀ ਕੌਮੀ ਲੋਕ ਅਦਾਲਤ ਵਿੱਚ 1915 ਕੇਸਾਂ ਦੀ ਸੁਣਵਾਈ ਹੋਈ ਅਤੇ 369 ਕੇਸਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ ਗਿਆ।
ਕੁੱਲ 49947739.03 ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ-ਕਮ-ਸਕੱਤਰ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਕੇਸ ਲੋਕ ਅਦਾਲਤਾਂ ਵਿੱਚ ਲਗਾਉਣ।
ਉਨ•ਾਂ ਦੱਸਿਆ ਕਿ ਇਸ ਨਾਲ ਸਮੇਂ ਤੇ ਧਨ ਦੀ ਬੱਚਤ ਵੀ ਹੁੰਦੀ ਹੈ ਅਤੇ ਇਨ•ਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp