ਹੁਸ਼ਿਆਰਪੁਰ (ਆਦੇਸ਼ ਪਰਮਿੰਦਰ ਸਿੰਘ) ਫਰੀਦਕੋਟ ਚ ਪਿਛਲੀ ਇੱਕ ਜੂਨ ਤੋਂ ਲੱਗਾ ਮੋਰਚਾ ਸਿੱਖ ਜਥੇਬੰਦੀਆਂ ਅਤੇ ਕੈਪਟਨ ਸਰਕਾਰ ਦੀ ਸਹਮਤੀ ਤੋਂ ਬਾਅਦ ਅੱਜ ਖਤਮ ਹੋ ਸਕਦਾ ਹੈ। ਸੂਤਰਾਂ ਅਨੁਸਾਰ ਕੈਪਟਨ ਸਰਕਾਰ ਮੰਗਾਂ ਮਨਣ ਲਈ ਸਹਿਮਤ ਹੋ ਗਈ।
ਉਸ ਮਾਮਲੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਫਰੀਦਕੋਟ ਪਹੁੰਚ ਕੇ ਸਿੱਖ ਜਥੇਬੰਦੀਆਂ ਨੂੰ ਭਰੋਸਾ ਦੇ ਸਕਦੇ ਹਨ। ਬੀਤੇ ਦਿਨੀਂ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਅਖੰਡ ਪਾਠ ਆਰੰਭ ਕੀਤੇ ਗਏ ਸਨ ਤੇ ਅੱਜ ਐਤਵਾਰ ਨੂੰ ਭੋਗ ਉਪਰੰਤ ਮੋਰਚਾ ਚੁਕਿਆ ਜਾ ਸਕਦੀ ਹੈ।
ਬਰਗਾੜੀ ਇਨਸਾਫ਼ ਮੋਰਚੇ ਦੀਆਂ ਤਿੰਨ ਮੁੱਖ ਮੰਗਾਂ ਸਨ। ਸਭ ਤੋਂ ਪਹਿਲੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ, ਦੂਜੀ ਮੰਗ ਕੋਟਕਪੂਰਾ ਗੋਲ਼ੀਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਤੀਜੀ ਮੰਗ ਸਜ਼ਾ ਪੂਰੀ ਕਰ ਚੁੱਕੇ ਪਰ ਹਾਲੇ ਤਕ ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਦੀ ਰਿਹਾਈ, ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਅਕਤੂਬਰ 2015 ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਹੋਈਆਂ ਸਨ ਅਤੇ ਇਸੇ ਮਹੀਨੇ ਹੀ ਬੇਅਦਬੀਆਂ ਦੇ ਰੋਸ ਵਿੱਚ ਪ੍ਰਦਰਸ਼ਨ ਕਰ ਰਹੇ ਸਿੱਖਾਂ ‘ਤੇ ਬਰਗਾੜੀ ਅਤੇ ਕੋਟਕਪੂਰਾ ਵਿੱਚ ਪੁਲਿਸ ਨੇ ਗੋਲ਼ੀ ਚਲਾ ਦਿੱਤੀ ਸੀ ਜਿਸ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਸੀ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp