ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਰਜਿ ਦੀ ਮੰਗਾਂ ਸਬੰਧੀ ਹੋਈ ਅਹਿਮ ਬੈਠਕ
ਗੜ੍ਹਦੀਵਾਲਾ 20 ਸਤੰਬਰ (ਚੌਧਰੀ /ਪ੍ਰਦੀਪ ਕੁਮਾਰ) : ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਰਜਿ ਦੀ ਜਿਲਾ ਕਮੇਟੀ ਹੁਸ਼ਿਆਰਪੁਰ ਦੀ ਮੀਟਿੰਗ ਜਿਲਾ ਪ੍ਰਧਾਨ ਦਰਸ਼ਵੀਰ ਸਿੰਘ ਦੀ ਅਗਵਾਈ ਹੇਠ ਹੋਈ।ਇਸ ਮੌਕੇ ਜੁਆਇੰਟ ਜਨਰਲ ਸਕੱਤਰ ਮਨਜੀਤ ਸਿੰਘ ਮੁਕੇਰੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਪਿਛਲੇ ਲੰਮੇ ਸਮੇਂ ਤੋਂ ਵਰਕਰ ਠੇਕੇ ਤੇ ਕੰਮ ਕਰ ਰਹੇ ਹਨ। ਪਰ ਵਿਭਾਗ ਦੀ ਮੈਨੇਜਮੈਂਟ ਅਤੇ ਅਧਿਕਾਰੀ ਇਹਨਾਂ ਵਰਕਰਾਂ ਦਾ ਲਗਾਤਾਰ ਸ਼ੋਸ਼ਣ ਕਰ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਵਰਕਰ ਪਿਛਲੇ ਲੰਮੇ ਸਮੇਂ ਤੋਂ ਵਿਭਾਗ ਵਿੱਚ ਬਿਨਾਂ ਕਿਸੇ ਹਫਤਾਵਾਰੀ ਛੁੱਟੀ ਦੇ ਅਪਣੀਆਂ ਸੇਵਾਵਾਂ ਨਿਭਾ ਰਹੇ ਹਨ। ਪਰ ਵਿਭਾਗ ਵਲੋਂ ਇਨ੍ਹਾਂ ਵਰਕਰਾਂ ਪਾਸੋਂ ਸਾਰਾ ਮਹੀਨਾ ਕੰਮ ਲੈਣ ਦੇ ਬਾਵਜੂਦ ਵੀ 26 ਦਿਨ ਦੀ ਤਨਖਾਹ ਦਿੱਤੀ ਜਾ ਰਹੀ ਹੈ।
ਉਨਾਂ ਕਿਹਾ ਕਿ ਜੱਥੇਬੰਦੀ ਵਲੋਂ ਜਿਲੇ ਦੇ ਸਾਰੇ ਕਾਰਜਕਾਰੀ ਇੰਜੀਨੀਅਰਜ ਨੂੰ ਇਸ ਬਾਰੇ ਮੰਗ ਪੱਤਰ ਦਿੱਤੇ ਹਨ ਕਿ ਜਾਂ ਤਾਂ ਕਿਰਤ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਵਰਕਰਾਂ ਨੂੰ ਹਫਤਾਵਾਰੀ ਰੈਸਟ ਦਿੱਤੀ ਜਾਵੇ ਜਾਂ ਫਿਰ ਵਰਕਰਾਂ ਨੂੰ 4 ਦਿਨ ਦੀ ਤਨਖਾਹ ਦੇ ਪੈਸੇ ਦਿੱਤੇ ਜਾਣ। ਪ੍ਰੰਤੂ ਅਧਿਕਾਰੀਆਂ ਵਲੋਂ ਇਸ ਮੰਗ ਸਬੰਧੀ ਕਿਸੇ ਵੀ ਕਿਸਮ ਦੀ ਦਿਲਚਸਪੀ ਨਹੀਂ ਦਿਖਾਈ ਜਾ ਰਹੀ ਹੈ ਅਤੇ ਮੰਗਾਂ ਮੰਨਣ ਤੋਂ ਪਾਸਾ ਵੱਟਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਵਾਰ-ਵਾਰ ਵਿਸ਼ਵਾਸ ਦਿਵਾਉਣ ਤੋਂ ਬਾਅਦ ਵੀ ਮੰਗਾਂ ਨੂੰ ਨਹੀਂ ਮੰਨਿਆ ਜਾ ਰਿਹਾ ਹੈ।
ਉਹਨਾਂ ਨੇ ਆਖਿਆ ਕਿ ਇਸ ਸਬੰਧੀ ਦੁਆਰਾ ਕਾਰਜਕਾਰੀ ਇੰਜੀਨੀਅਰ ਨੂੰ ਡੈਪੂਟੇਸ਼ਨ ਤੇ ਮਿਲਿਆ ਜਾਵੇਗਾ ਅਤੇ ਜੇਕਰ ਮੰਗਾਂ ਸਬੰਧੀ ਕਿਸੇ ਵੀ ਹਾਂ ਪੱਖੀ ਸਹਿਮਤੀ ਨਹੀਂ ਦਿੱਤੀ ਗਈ ਤਾਂ ਜੱਥੇਬੰਦੀ ਵਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਵਾਸਤੇ ਸੰਘਰਸ਼ ਦਾ ਰਸਤਾ ਅਖਤਿਆਰ ਕੀਤਾ ਜਾਵੇਗਾ।ਜਿਸ ਦੀ ਸਾਰੀ ਜਿੰਮੇਵਾਰੀ ਉੱਚ ਅਧਿਕਾਰੀਆਂ ਦੀ ਹੋਵੇਗੀ।ਇਸ ਮੌਕੇ ਹਾਜਰ ਸਾਥੀ ਜਿਲਾ ਜਨਰਲ ਸਕੱਤਰ ਕੁਲਦੀਪ ਸਿੰਘ ਰਾਣਾ,ਜਿਲਾ ਐਡੀਟਰ ਰਨਦੀਪ ਸਿੰਘ ਧਨੋਆ,ਜਿਲਾ ਖਜ਼ਾਨਚੀ ਮਹਿੰਦਰ ਸਿੰਘ,ਜਿਲਾ ਪ੍ਰੈਸ ਸਕੱਤਰ ਜਗਦੀਸ਼ ਸਿੰਘ ਧੁੱਗਾ,ਜਿਲਾ ਮੀਤ ਪ੍ਰਧਾਨ ਸੰਦੀਪ ਸਿੰਘ,ਜਿਲਾ ਸਟੇਜ ਸਕੱਤਰ ਸੁਪਿੰਦਰ ਸਿੰਘ ਸਾਬੀ,ਕੁਲਵਿੰਦਰ ਸਿੰਘ ਅਟਵਾਲ, ਪਰਮਜੀਤ ਸਿੰਘ ਆਦਿ ਹਾਜਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp