(ਮੋਦੀ ਦਾ ਪੁਤਲਾ ਫੂਕਦੇ ਹੋਏ ਗੰਨਾ ਸੰਘਰਸ਼ ਕਮੇਟੀ ਦੇ ਮੈਂਬਰ)
ਗੜ੍ਹਦੀਵਾਲਾ 20 ਸਤੰਬਰ (ਚੌਧਰੀ) : ਅੱਜ ਗੜ੍ਹਦੀਵਾਲਾ ਵਿਖੇ ਗੰਨਾ ਸੰਘਰਸ਼ ਕਮੇਟੀ ਵੱਲੋਂ ਵੱਖ ਵੱਖ ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਸਰਕਾਰ ਵੱਲੋਂ ਜਾਰੀ ਆਰਡੀਨੈਂਸ ਨੂੰ ਰੱਦ ਕਰਾਉਣ ਲਈ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਜੰਮਕੇ ਨਾਅਰੇਬਾਜ਼ੀ ਕੀਤੀ ਗਈ। ਇਸ ਪੁਤਲਾ ਫ਼ੂਕ ਮੁਜ਼ਾਹਰੇ ਦੀ ਅਗਵਾਈ ਸੁਖਪਾਲ ਸਿੰਘ ਸਹੋਤਾ ਨੇ ਕੀਤੀ ਇਸ ਮੌਕੇ ਬੋਲਦੇ ਹੋਏ ਸੁਖਪਾਲ ਸਿੰਘ ਸਹੋਤਾ ਨੇ ਕਿਹਾ ਕਿ ਹੈ ਕੇਂਦਰ ਦੀ ਮੋਦੀ ਸਰਕਾਰ ਕੋਪਰੇਟ ਘਰਾਣਿਆਂ ਨੂੰ ਉਤਸ਼ਾਹਿਤ ਕਰਨ ਲਈ ਇਹਨਾਂ ਆਰਡੀਨੈਂਸ ਦਾ ਸਹਾਰਾ ਲੈ ਰਹੀ ਹੈ। ਇਹ ਆਰਡੀਨੈਂਸ ਜਾਰੀ ਹੋਣ ਨਾਲ ਕਿਸਾਨੀ ਬਿਲਕੁਲ ਤਬਾਹ ਹੋ ਜਾਏਗੀ।
ਜਿਸ ਨਾਲ ਕਿਸਾਨਾਂ ਦੀਆਂ ਫਸਲਾਂ ਦੇ ਸਹੀ ਭਾਅ ਨਹੀਂ ਮਿਲਣਗੇ। ਜਿਵੇਂ ਕਿ ਬਿਹਾਰ ਵਿੱਚ ਮੱਕੀ ਦਾ ਭਾਅ ਨਾ ਮਾਤਰ ਹੀ ਹੈ ਝੋਨੇ ਅਤੇ ਕਣਕ ਦੀ ਫਸਲ ਵੀ ਰੁਲ ਜਾਵੇਗੀ। ਉਹਨਾਂ ਆਖਿਆ ਕਿ ਜੇਕਰ ਕੇਂਦਰ ਸਰਕਾਰ ਇਹੋ ਤਿੰਨੋ ਆਰਡੀਨੈਂਸ ਰੱਦ ਨਾ ਕੀਤੇ ਤਾਂ 30 ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦੀ ਕਾਲ ਨੂੰ ਸਫ਼ਲ ਬਣਾਉਣ ਲਈ ਰੇਲਾਂ ਵੀ ਰੋਕੀਆਂ ਜਾਣਗੀਆਂ।ਇਸ ਮੌਕੇ ਸੁਖਪਾਲ ਸਿੰਘ ਸਹੋਤਾ,ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ,ਮਨਜੀਤ ਸਿੰਘ, ਹਰਵਿੰਦਰ ਸਿੰਘ,ਤਰਸੇਮ ਸਿੰਘ,ਮਨਜੀਤ ਸਿੰਘ,ਸੇਵਾ ਸਿੰਘ,ਡਿੰਪਲ ਅਤੇ ਦਵਿੰਦਰ ਸਿੰਘ ਆਦਿ ਮੌਜੂਦ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp