ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੇ 25 ਸਤੰਬਰ ਦੇ ਪੰਜਾਬ ਬੰਦ ਦਾ ਸਮਰਥਨ


ਗੜਸ਼ੰਕਰ (ਅਸ਼ਵਨੀ ਸ਼ਰਮਾ) : ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਨੇ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੇ 25 ਸਤੰਬਰ ਦੇ ਪੰਜਾਬ ਬੰਦ ਦਾ ਸਮਰਥਨ ਕੀਤਾ ਅਤੇ ਸੂਬੇ ਦੇ ਮੁਲਾਜ਼ਮਾਂ ਅਤੇ ਵਰਕਰਾਂ ਨੂੰ 25 ਸਤੰਬਰ ਦੇ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਡੀਐਮਐਫ ਵੱਲੋਂ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਵੜੈਚ ਦੀ ਪ੍ਰਧਾਨਗੀ ਹੇਠ ਕੀਤੀ ਗਈ ਸੰਖੇਪ ਮੀਟਿੰਗ ਵਿੱਚ ਸ਼ਾਮਿਲ ਹੋਏ ਜਰਮਨਜੀਤ ਸਿੰਘ,ਦਵਿੰਦਰ ਸਿੰਘ ਪੂਨੀਆ,ਅਮਰਜੀਤ ਸ਼ਾਸ਼ਤਰੀ, ਹਰਿੰਦਰ ਦੁਸਾਂਝ,ਮੁਕੇਸ਼ ਗੁਜਰਾਤੀ,ਪਰਮਜੀਤ ਕੌਰ ਮਾਨ, ਲਖਵਿੰਦਰ ਕੌਰ, ਮਮਤਾ ਸ਼ਰਮਾਂ, ਸੱਤਪਾਲ ਭੈਣੀ, ਪ੍ਰਕਾਸ਼ ਸਿੰਘ, ਬਲਬੀਰ ਸਿੰਘ ਸਿਵੀਆ,ਜਸਵਿੰਦਰ ਸਿੰਘ ਝਬੇਲਵਾਲੀ,ਗੁਰਮੀਤ ਸਿੰਘ ਸੁਖਪੁਰ, ਜੁਗਰਾਜ ਸਿੰਘ ਟੱਲੇਵਾਲ, ਵਿਕਰਮ ਦੇਵ ਸਿੰਘ ਅਤੇ  ਸੁਖਵਿੰਦਰ ਸਿੰਘ ਲੀਲ੍ਹ  ਆਦਿ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦੇਸ਼ ਦੀ ਕਿਸਾਨੀ ਵਿਰੁੱਧ ਲਿਆਂਦੇ ਤਿੰਨ ਆਰਡੀਨੈਂਸਾਂ ਨੂੰ ਸੰਸਦ ਦੇ ਅਜਲਾਸ ਵਿੱਚ ਭਾਜਪਾ ਖੇਮੇ ਵੱਲੋਂ ਬਹੁਸੰਮਤੀ ਨਾਲ ਪਾਸ ਕੀਤਾ ਜਾ ਚੁੱਕਾ ਹੈ।

ਉਹਨਾਂ ਨੇ ਕਿਹਾ ਕਿ ਜਿਸ ਵਿੱਚ ਕਾਂਗਰਸ, ਅਕਾਲੀ ਦਲ, ਆਪ ਅਤੇ ਦੋ ਹੋਰ ਪਾਰਟੀਆਂ ਨੇ ਸੰਸਦ ਵਿੱਚ ਇਹਨਾਂ ਬਿੱਲਾਂ ਦਾ ਰਸਮੀਂ ਵਿਰੋਧ ਜ਼ਰੂਰ ਕੀਤਾ ਪ੍ਰੰਤੂ ਬਾਅਦ ਵਿੱਚ ਵਾਕ ਆਉਟ ਕਰਕੇ ਬਿੱਲਾਂ ਨੂੰ ਪਾਸ ਕਰਨ ਵਿੱਚ ਮੱਦਦ ਕੀਤੀ ਹੈ। ਇਸ ਤਰ੍ਹਾਂ ਬਿਜਲੀ ਬਿੱਲ 2020 ਰਾਹੀਂ ਬਿਜਲੀ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਫੈਡਰੇਸ਼ਨ ਦੇ ਆਗੂਆਂ ਨੇ ਕਿਹਾ ਕਿ ਕਾਰਪੋਰੇਟਾਂ ਨੂੰ ਮੁਨਾਫ਼ੇ ਦੇਣ ਲਈ ਤੇਲ ਦੀਆਂ ਕੀਮਤਾਂ ਆਪਣੇ ਸਿਖ਼ਰ ‘ਤੇ ਹਨ, ਜਦੋਂ ਕਿ ਕੌਮਾਂਤਰੀ ਮੰਡੀ ਵਿੱਚ ਕੱਚਾ ਤੇਲ 35 ਡਾਲਰ ਪ੍ਰਤੀ ਬੈਰਲ ਹੈ|ਪੂਰੇ ਭਾਰਤ ਵਿੱਚ ਬੁੱਧੀਜੀਵੀਆਂ ਅਤੇ ਪ੍ਰਗਤੀਸ਼ੀਲ ਆਗੂਆਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਲੋਕਾਂ ਕੋਲੋਂ ਵਿਰੋਧ ਕਰਨ ਦਾ ਅਧਿਕਾਰ ਖੋਹਿਆ ਜਾ ਰਿਹਾ ਹੈ। ਕੇਂਦਰ ਸਰਕਾਰ ਦੇ ਇਨ੍ਹਾਂ ਲੋਕ ਵਿਰੋਧੀ ਅਤੇ ਖੇਤੀ ਮਾਰੂ ਫੈਸਲਿਆਂ ਖ਼ਿਲਾਫ ਪੰਜਾਬ ਦੇ ਕਿਸਾਨ ਸੰਘਰਸ਼ ਦੇ ਮੈਦਾਨ ਵਿੱਚ ਹਨ ਅਤੇ ਪੰਜਾਬ ਦੀਆਂ ਇਕੱਤੀ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਮੁਕੰਮਲ ਬੰਦ ਕੀਤਾ ਜਾ ਰਿਹਾ ਹੈ। ਡੀਐਮਐਫ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮ, ਆਗੂਆਂ ਵਰਕਰਾਂ, ਫੈਸਿਲੀਟੇਟਰਾਂ, ਮਿਡ-ਡੇ-ਮੀਲ ਵਰਕਰਾਂ, ਕੱਚੇ ਵਰਕਰ ਅਤੇ ਠੇਕਾ ਮੁਲਾਜ਼ਮ ਇਸ ਬੰਦ ਦੌਰਾਨ ਡੀਐਮਐਫ ਦੇ ਬੈਨਰ ਹੇਠ ਕਿਸਾਨ ਜਥੇਬੰਦੀਆਂ ਦੇ ਹਰ ਤਰ੍ਹਾਂ ਦੇ ਪ੍ਰੋਗਰਾਮਾਂ ਵਿੱਚ ਵੱਧ ਚੜ੍ਹ ਕੇ ਸ਼ਾਮਿਲ ਹੋਣਗੇ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply