(ਸਲੱਮ ਅਰੀਏ ਵਿੱਚ ਡਾ ਗੁਰਦੀਪ ਸਿੰਘ ਕਪੂਰ ਜਿਲਾ ਟੀਕਾਂਕਰਨ ਅਫਸਰ ਪੋਲੀਓ ਬੂਦਾਂ ਪਿਲਾਉਦੇ ਹੋਏ)
ਹੁਸ਼ਿਆਰਪੁਰ 21 ਸਤੰਬਰ (ਚੌਧਰੀ) : ਪੱਲਸ ਪੋਲੀਓ ਟੀਕਾਕਰਨ ਪੋਲੀਉ ਮੁਹਿੰਮ ਦਾ ਅਗਾਜ ਜਿਲਾਂ ਟੀਕਾਕਰਨ ਅਫਸਰ ਗੁਰਦੀਪ ਸਿੰਘ ਕਪੂਰ ਵੱਲੋ ਸਲੱਮ ਏਰੀਏ ਵਿੱਚ ਪੋਲੀਓ ਬੂੰਦਾ ਪਿਲਾਕੇ ਕੀਤਾ ਗਿਆ । ਜਿਲਾਂ ਟੀਕਾਕਰਨ ਅਫਸਰ ਵੱਲੋ ਦੱਸੀਆ ਕਿ ਅੱਜ 20 ਸਤੰਬਰ ਤੋ 22 ਸਤੰਬਰ ਤੱਕ ਝੁਗੀਆਂ ਝੋਪੜੀ ਵਿੱਚ ਪੋਲੀਉ ਬੂੰਦਾ ਪਿਲਾਈਆਂ ਜਾ ਰਹੀਆਂ ਹਨ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰ ਆਈਆਂ ਪੈਰਾ ਮੈਡੀਕਲ ਟੀਮਾਂ ਨੂੰ ਸਹਿਯੋਗ ਦੇਣ । ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਨਵਰੀ 2011 ਤੋ ਭਾਰਤ ਵਿੱਚ ਪੋਲੀਉ ਦਾ ਇਕ ਵੀ ਕੇਸ ਨਹੀ ਮਿਲਿਆ ਅਤੇ ਵਿਸ਼ਵ ਸਿਹਤ ਸੰਗਠਨ ਵੱਲੋ ਭਾਰਤ ਨੂੰ ਪੋਲੀਉ ਮੁੱਕਤ ਦੇਸ਼ ਐਲਾਨ ਦਿੱਤਾ ਗਿਆ ਹੈ , ਪ੍ਰੰਤੂ ਭਾਰਤ ਦੇ ਆਲੇ ਦੁਆਲੇ ਦੇ ਦੇਸ਼ਾਂ ਵਿੱਚ ਅਜੇ ਵੀ ਪੋਲੀਉ ਵਾਇਰਸ ਦੇ ਕੇਸ ਮਿਲ ਰਹੇ ਹਨ , ਜਿਸ ਕਰਕੇ ਭਾਰਤ ਨੂੰ ਇਹਨਾਂ ਦੇਸ਼ਾਂ ਤੋ ਖਤਰਾਂ ਬਣਿਆ ਰਹਿੰਦਾ ਹੈ । ਇਸ ਸਥਿਤੀ ਦੇ ਮੱਦੇ ਨਜਰ ਭਾਰਤ ਦਾ ਪੋਲੀਉ ਮੁੱਕਤ ਰੁਤਬਾ ਬਰਕਾਰ ਰੱਖਣ ਲਈ ਸਾਨੂੰ ਸਾਰਿਆ ਨੂੰ ਇਸ ਪੋਲੀਉ ਰਾਊਡ ਵਿੱਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ।
ਜਿਲਾ ਟੀਕਾਕਰਨ ਅਫਸਰ ਨੇ ਦੱਸਿਆ ਕਿ ਮਾਈਗ੍ਰਟੇਰੀ ਪੋਲੀਉ ਰਾਊਡ ਦੋਰਾਨ ਸਿਹਤ ਵਿਭਾਗ ਦੀਆਂ 171 ਟੀਮਾਂ ਵੱਲੋ ਜਿਲੇ ਦੇ ਪ੍ਰਵਾਸੀ ਅਬਾਦੀ ਨੂੰ ਕਵਰ ਕਰਕੇ 27662 ਬੱਚਿਆਂ ਨੂੰ ਪੋਲੀਉ ਬੂੰਦਾਂ ਪਿਲਾਉਣ ਦਾ ਟੀਚਾਂ ਮਿੱਥਿਆ ਗਿਆ ਹੈ।ਜਿਲੇ ਵਿੱਚ 119 ਭੱਠੇ 17465 ਝੁਗੀਆਂ,158 ਹਾਈ ਰਿਸਕ ਖੇਤਰ ਹਨ ਜਿਥੇ ਪ੍ਰਵਾਸੀਆਂ ਦੇ ਬੱਚਿਆਂ ਨੂੰ ਪੋਲੀਉ ਬੂੰਦਾਂ ਪਿਲਾਉਣ ਲਈ ਟੀਮਾਂ ਦਸਤਕ ਦੇਣਗੀਆਂ।ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਤਿੰਨੋ ਦਿਨ ਘਰ ਘਰ ਜਾ ਕੇ ਪ੍ਰਵਾਸੀਆਂ ਦੇ ਬੱਚਿਆ ਨੂੰ ਪੋਲੀਉ ਬੂੰਦਾ ਪਿਲਾਉਣਗੀਆਂ । ਉਹਨਾਂ ਲੋਕਾਂ ਨੂਂ ਅਪੀਲ ਕੀਤੀ ਕੋਵਿਡ ਮਹਾਂਮਾਰੀ ਦੋਰਾਨ ਬੱਚਿਆ ਦੀ ਸੁਰੱਖਿਅਤ ਲਈ ਸਾਨੂੰ ਆਪਣੇ ਬੱਚਿਆਂ ਨੂੰ ਪੋਲੀਉ ਬੂੰਦਾ ਪਿਲਾਕੇ ਪੋਲੀਊ ਵਾਇਰਸ ਤੋ ਬਚਾਉਣਾ ਚਾਹੀਦਾ ਹੈ ਅਤੇ ਘਰ ਆਈਆਂ ਟੀਮਾਂ ਨੂੰ ਸਹਿਯੋਗ ਦਿੱਤਾ ਜਾਵੇ।ਇਸ ਮੋਕੇ ਡਾ ਮੀਤ,ਮਨਮੋਹਨ ਸਿੰਘ ਟੈਕਨੀਸ਼ਨ ਪਰਮਜੀਤ ਕੋਰ,ਸਰਬਪ੍ਰੀਤ ਸਿੰਘ,ਹਰਪ੍ਰੀਤ ਸਿੰਘ ਆਦਿ ਹਾਜਰ ਸਨ ।
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
EDITOR
CANADIAN DOABA TIMES
Email: editor@doabatimes.com
Mob:. 98146-40032 whtsapp